ETV Bharat / city

ਵੱਡੀ ਖ਼ਬਰ: ਖਜ਼ਾਨੇ ਦੀ ਦੁਰਵਰਤੋਂ ’ਤੇ ਵ੍ਹਾਈਟ ਪੇਪਰ ਲਿਆਵੇਗੀ ਸਰਕਾਰ, ਕੈਬਨਿਟ ’ਚ ਮਨਜ਼ੂਰੀ - ਖਜ਼ਾਨੇ ਦੀ ਦੁਰਵਰਤੋਂ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੀਤੀ ਗਈ। ਕੈਬਨਿਟ ’ਚ ਖਜ਼ਾਨੇ ਦੀ ਦੁਰਵਰਤੋਂ ’ਤੇ ਵ੍ਹਾਈਟ ਪੇਪਰ ਲਿਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਕੀਤਾ ਗਿਆ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
author img

By

Published : Jun 24, 2022, 4:40 PM IST

Updated : Jun 24, 2022, 5:56 PM IST

ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ’ਚ ਖਜ਼ਾਨੇ ਦੀ ਦੁਰਵਰਤੋਂ ’ਤੇ ਵ੍ਹਾਈਟ ਪੇਪਰ ਲਿਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਮਤੇ ਨੂੰ ਵਿਧਾਨਸਭਾ ਚ ਵੀ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕੀਤਾ ਗਿਆ ਹੈ।

  • ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ..ਕਿਵੇਂ ਪੰਜਾਬ ਕਰਜ਼ਈ ਹੋਇਆ..ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ..ਵਿਧਾਨ ਸਭਾ ‘ਚ ਵੀ ਪੇਸ਼ ਕਰਾਂਗੇ..ਅੱਜ ਕੈਬਨਿਟ ਮੀਟਿੰਗ ‘ਚ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ..

    ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ.. pic.twitter.com/P6VDSaRq3p

    — Bhagwant Mann (@BhagwantMann) June 24, 2022 " class="align-text-top noRightClick twitterSection" data=" ">

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ ਕਿਵੇਂ ਕੀਤੀ ਗਈ..ਕਿਵੇਂ ਪੰਜਾਬ ਕਰਜ਼ਈ ਹੋਇਆ..ਪੂਰੇ ਲੇਖੇ-ਜੋਖੇ ‘ਤੇ ਵ੍ਹਾਈਟ-ਪੇਪਰ ਲਿਆਂਦਾ ਜਾਵੇਗਾ..ਵਿਧਾਨ ਸਭਾ ‘ਚ ਵੀ ਪੇਸ਼ ਕਰਾਂਗੇ..ਅੱਜ ਕੈਬਨਿਟ ਮੀਟਿੰਗ ‘ਚ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ.. ਪੰਜਾਬੀਆਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ।

ਸੂਬੇ ਦੇ ਵਿੱਤੀ ਹਾਲਾਤ ਵਿੱਚ ਲਿਆਵੇਗਾ ਸੁਧਾਰ: ਇਸ ਸਬੰਧੀ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਵਿੱਤ ਬਾਰੇ ‘ਵਾਈਟ ਪੇਪਰ’ ਪੰਜਾਬ ਸਰਕਾਰ ਨੂੰ ਦਰਪੇਸ਼ ਗੁੰਝਲਦਾਰ ਮੁੱਦਿਆਂ ਨੂੰ ਸਰਲ ਬਣਾਉਣ ਅਤੇ ਮੌਜੂਦਾ ਸਰਕਾਰ ਨੂੰ ਵਿਰਾਸਤ ਵਿੱਚ ਮਿਲੀ ਵਿੱਤੀ ਸਥਿਤੀ ਬਾਰੇ ਆਮ ਆਦਮੀ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਉਣ ਦਾ ਯਤਨ ਹੈ। ਇਸ ਵਾਈਟ ਪੇਪਰ ਵਿੱਚ ਮੁੱਖ ਤੌਰ 'ਤੇ ਚਾਰ ਅਧਿਆਏ ਹਨ ਜੋ ਅਸਲ ਤਸਵੀਰ ਸਾਹਮਣੇ ਰੱਖਣ ਦੇ ਨਾਲ ਨਾਲ ਵਿੱਤੀ ਸੂਚਕਾਂ ਦੀ ਮੌਜੂਦਾ ਸਥਿਤੀ, ਕਰਜ਼ੇ ਦੀ ਸਥਿਤੀ ਅਤੇ ਸੂਬੇ ਦੇ ਸਰਕਾਰੀ ਅਦਾਰਿਆਂ ਦੇ ਵਿੱਤੀ ਹਾਲਾਤ ਨੂੰ ਪੇਸ਼ ਕਰਦੇ ਹਨ। ਵਾਈਟ ਪੇਪਰ ਸੂਬੇ ਦੇ ਵਿੱਤੀ ਹਾਲਾਤ ਵਿੱਚ ਸੁਧਾਰ ਲਈ ਸੰਭਾਵਿਤ ਰਾਹ ਵੀ ਦਰਸਾਏਗਾ।

ਇਨ੍ਹਾਂ ਪ੍ਰਸਤਾਵਾਂ ਨੂੰ ਕੀਤਾ ਗਿਆ ਸ਼ਾਮਲ: ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸਾਲ 2022-23 ਦੇ ਬਜਟ ਅਨੁਮਾਨਾਂ ਨੂੰ ਪੇਸ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਬਜਟ ਅਨੁਮਾਨ ਆਮ ਨਾਗਰਿਕਾਂ ਅਤੇ ਈਮੇਲਾਂ, ਚਿੱਠੀਆਂ ਤੇ ਸਿੱਧੇ ਸੰਚਾਰ ਰਾਹੀਂ ਆਪਣੇ ਸੁਝਾਅ ਦੇਣ ਵਾਲੇ ਲੋਕਾਂ ਸਮੇਤ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਤਿਆਰ ਕੀਤੇ ਗਏ ਹਨ। ਬਜਟ ਪ੍ਰਸਤਾਵਾਂ ਵਿੱਚ ਮਾਲੀਆ ਪ੍ਰਾਪਤੀਆਂ, ਪੂੰਜੀ ਪ੍ਰਾਪਤੀਆਂ, ਮਾਲੀਆ ਖਰਚਾ, ਪੂੰਜੀਗਤ ਖਰਚਾ, ਮਾਲੀਆ ਘਾਟਾ, ਵਿੱਤੀ ਘਾਟਾ ਅਤੇ ਬਕਾਇਆ ਕਰਜ਼ਾ ਵਰਗੇ ਸਾਰੇ ਸਬੰਧਤ ਵਿੱਤੀ ਸੂਚਕਾਂ ਨੂੰ ਸ਼ਾਮਲ ਕੀਤਾ ਗਿਆ ਹੈ।

27 ਜੂਨ ਨੂੰ ਪੇਸ਼ ਹੋਵੇਗਾ ਬਜਟ: ਦੱਸ ਦਈਏ ਕਿ ਪੰਜਾਬ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਕੇ 30 ਜੂਨ ਤੱਕ ਚਲੇਗਾ। 27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਸੀਐੱਮ ਮਾਨ ਨੇ ਟਵੀਟ ਵੀ ਕੀਤਾ ਸੀ ਜਿਸ ਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਇਤਿਹਾਸ ਚ ਪਹਿਲੀ ਵਾਰ ਹੋਵੇਗਾ ਕਿ ਆਮ ਲੋਕਾਂ ਦੀ ਰਾਏ ਦੇ ਨਾਲ ਬਣਿਆ ਆਮ ਬਜਟ ਪੇਸ਼ ਹੋਵੇਗਾ।

ਇਹ ਵੀ ਪੜੋ: ਵੱਡੀ ਕਾਰਵਾਈ: 13 ਗੈਂਗਸਟਰਾਂ ਸਮੇਤ 19 ਗ੍ਰਿਫ਼ਤਾਰ, ਹਥਿਆਰ ਅਤੇ ਵਿਦੇਸ਼ੀ ਕਰੰਸੀ ਬਰਾਮਦ

Last Updated : Jun 24, 2022, 5:56 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.