ETV Bharat / city

SC ਵਜ਼ੀਫਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫੀਸਦੀ ਬਕਾਏ ਦੀ ਅਦਾਇਗੀ ਕਰੇਗੀ ਪੰਜਾਬ ਸਰਕਾਰ - ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ ਵਰੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਹਿੱਸਾ ਅਦਾ ਕੀਤਾ ਜਾਵੇਗਾ।ਇਹ ਫੈਸਲਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੂਬੇ ਦੇ ਮੰਤਰੀ ਮੰਡਲ ਦੀ ਹੋਈ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਮੁਖ ਮੰਤਰੀ ਵੱਲੋਂ ਬਾਕੀ ਦੇ 60 ਫੀਸਦੀ ਬਕਾਏ ਦਾ ਮੁੱਦਾ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾਵੇਗਾ।

ਬਕਾਏ ਦੀ ਅਦਾਇਗੀ ਕਰੇਗੀ ਪੰਜਾਬ ਸਰਕਾਰ
ਬਕਾਏ ਦੀ ਅਦਾਇਗੀ ਕਰੇਗੀ ਪੰਜਾਬ ਸਰਕਾਰ
author img

By

Published : Jun 18, 2021, 10:45 PM IST

ਚੰਡੀਗੜ੍ਹ :ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ ਵਰੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫੈਸਲਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਿੱਚ ਸੂਬੇ ਦੇ ਮੰਤਰੀ ਮੰਡਲ ਦੀ ਹੋਈ ਵਰਚੁਅਲ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਵੱਲੋਂ ਬਾਕੀ ਦੇ 60 ਫੀਸਦੀ ਬਕਾਏ ਦਾ ਮੁੱਦਾ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾਵੇਗਾ।

ਮੰਤਰੀ ਮੰਡਲ ਵੱਲੋਂ ਮੰਤਰੀਆਂ ਦੇ ਸਮੂਹ, ਜਿਸ ਦੀ ਸਥਾਪਨਾ ਉਪਰੋਕਤ ਸਮੇਂ ਲਈ ਐਸ.ਸੀ. ਵਰਗ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ’ਤੇ ਵਿਚਾਰ ਕਰਨ ਲਈ ਕੀਤੀ ਗਈ ਸੀ। ਇਸ ਦੌਰਾਨ ਜਮਾਂ ਕੀਤੀ ਰਿਪੋਰਟ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਇਹ ਫੈਸਲਾ ਵੀ ਕੀਤਾ ਗਿਆ ਕਿ ਸਰਕਾਰ ਵੱਲੋਂ ਇਹ ਬਕਾਏ ਨਿੱਜੀ ਸੰਸਥਾਵਾਂ ਨੂੰ ਸਾਲ 2021-22 ਲਈ ਤਿੰਨ ਇੱਕ ਸਮਾਨ ਤਿਮਾਹੀ ਕਿਸ਼ਤਾਂ ਵਿੱਚ ਅਦਾ ਕੀਤੇ ਜਾਣਗੇ।
ਮੰਤਰੀਆਂ ਦੇ ਸਮੂਹ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਸ਼ਾਮਿਲ ਸਨ ਅਤੇ ਇਹ ਸਮੂਹ 14 ਜਨਵਰੀ, 2021 ਨੂੰ ਕਾਇਮ ਕੀਤਾ ਗਿਆ ਸੀ।

ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜੀਫਾ ਸਕੀਮ ਕੇਂਦਰੀ ਸਹਾਇਤਾ ਰਾਹੀਂ ਲਾਗੂ ਕੀਤੀ ਜਾ ਰਹੀ ਹੈ ਪਰ ਵਰੇ 2017-18 ਤੋਂ ਲੈ ਕੇ 2019-20 ਤੱਕ ਕੋਈ ਵੀ ਫੰਡ ਜਾਰੀ ਨਹੀਂ ਕੀਤੇ ਗਏ। ਐਸ.ਸੀ. ਵਿਦਿਆਰਥੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਵੇਖਦੇ ਹੋਏ ਅਤੇ ਉਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਮੰਤਰੀਆਂ ਦੇ ਸਮੂਹ ਦੀ ਸਥਾਪਨਾ ਕੀਤੀ ਗਈ ਸੀ।

ਮੰਤਰੀਆਂ ਦੇ ਸਮੂਹ ਨੇ ਇਹ ਵੀ ਸਿਫਾਰਿਸ਼ ਕੀਤੀ ਕਿ ਨਿੱਜੀ ਸਿੱਖਿਆ ਸੰਸਥਾਵਾਂ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਰੋਲ ਨੰਬਰ, ਸਰਟੀਫਿਕੇਟ ਅਤੇ ਡਿਗਰੀਆਂ ਨਹੀਂ ਰੋਕੀਆਂ ਜਾਣਗੀਆਂ।ਇਸ ਤੋਂ ਇਲਾਵਾ 2017-18 ਤੋਂ ਲੈ ਕੇ 2019-20 ਦੇ ਸੈਸ਼ਨ ਲਈ ਫੀਸ ਦੀ ਵਸੂਲੀ ਹਿੱਤ ਪੰਜਾਬ ਸਰਕਾਰ ਖਿਲਾਫ਼ ਅਦਾਲਤ ਦਾ ਬੂਹਾ ਨਹੀਂ ਖੜਕਾਇਆ ਜਾਵੇਗਾ ਤੇ ਨਾ ਹੀ ਕੋਈ ਦਾਅਵਾ ਕੀਤਾ ਜਾਵੇਗਾ। ਮੰਤਰੀਆਂ ਦੇ ਸਮੂਹ ਨੇ ਇਹ ਵੀ ਸੁਝਾਅ ਦਿੱਤਾ ਕਿ ਇਨ੍ਹਾਂ ਸੰਸਥਾਵਾਂ ਵੱਲੋਂ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਦਾਇਰ ਕੇਸ ਵਾਪਸ ਲਏ ਜਾਣਗੇ।

ਆਪਣੀ ਰਿਪੋਰਟ ਵਿੱਚ ਮੰਤਰੀਆਂ ਦੇ ਸਮੂਹ ਨੇ ਇਹ ਵੀ ਕਿਹਾ ਹੈ ਕਿ ਜੇਕਰ ਭਾਰਤ ਸਰਕਾਰ ਵੱਲੋਂ 60 ਫੀਸਦੀ ਹਿੱਸੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਤਾਂ ਸਿੱਖਿਆ ਸੰਸਥਾਵਾਂ ਪੰਜਾਬ ਸਰਕਾਰ ਉੱਤੇ ਫੀਸ ਲਈ ਦਾਅਵਾ ਨਹੀਂ ਪਾ ਸਕਣਗੀਆਂ।

ਇਹ ਵੀ ਪੜ੍ਹੋ : ਜੇ ਕੈਪਟਨ ਇੱਕ ਤਾਂ 10 ਪਲੇਅਰ :ਪ੍ਰਤਾਪ ਬਾਜਵਾ

ETV Bharat Logo

Copyright © 2024 Ushodaya Enterprises Pvt. Ltd., All Rights Reserved.