ETV Bharat / city

'ਪੰਜਾਬ ਸਰਕਾਰ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ' - ਕੈਬਨਿਟ ਮੰਤਰੀ ਬਲਜੀਤ ਕੌਰ

Punjab Chief Minister Bhagwant Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ।

Cabinet Minister Baljit Kaur
Cabinet Minister Baljit Kaur
author img

By

Published : Oct 17, 2022, 5:36 PM IST

ਚੰਡੀਗੜ੍ਹ: Punjab Chief Minister Bhagwant Maan ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

ਇਸੇ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਿਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਿਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗਾਂ ਲਈ ਬੈਂਕ ਲੋਨ ਸਬੰਧੀ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।

ਇਸੇ ਦੌਰਾਨ ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੰਤਰੀ ਵੱਲੋਂ ਦਿਵਿਆਂਗ ਐਸੋਸ਼ੀਏਸ਼ਨ ਨਾਲ ਅਗਲੀ ਮੀਟਿੰਗ 9 ਨਵੰਬਰ ਨੂੰ ਰੱਖੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਅਤੇ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।

ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੌਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ ਵੀ ਸ਼ਾਮਿਲ ਸਨ।

ਇਹ ਵੀ ਪੜ੍ਹੋ: ਕੇਜਰੀਵਾਲ 'ਤੇ ਵੜਿੰਗ ਅਤੇ ਮਨੀਸ਼ ਤਿਵਾਰੀ ਨੇ ਸਾਧੇ ਨਿਸ਼ਾਨੇ,ਕਿਹਾ ਸ਼ਹੀਦ ਭਗਤ ਸਿੰਘ ਦੀ ਤੁਲਨਾ ਕਿਸੇ ਨਾਲ ਵੀ ਕਰਨਾ ਗਲਤ

ETV Bharat Logo

Copyright © 2025 Ushodaya Enterprises Pvt. Ltd., All Rights Reserved.