ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Maan) ਨੇ ਪਰਾਲੀ ਸਾੜਨ ਦੀ ਸਮੱਸਿਆ ਦਾ ਵਿਹਾਰਕ ਹੱਲ ਯਕੀਨੀ ਬਣਾਉਣ ਤੋਂ ਹੱਥ ਖਿੱਚਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ਼ਨਿੱਚਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਖੇਤਾਂ ਵਿੱਚ ਹੀ ਨਿਬੇੜੇ ਲਈ ਆਪਣੇ ਸਰੋਤਾਂ ਤੋਂ ਇਕ ਲੱਖ ਤੋਂ ਵੱਧ ਮਸ਼ੀਨਾਂ ਦੇਣ 'ਤੇ ਵਿਚਾਰ ਕਰ ਰਹੀ ਹੈ।Bhagwant Maan statement about straw.
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਅਸੀਂ ਇਸ ਖਤਰੇ ਦਾ ਸਾਂਝਾ ਹੱਲ ਪੇਸ਼ ਕੀਤਾ ਸੀ ਪਰ ਕੇਂਦਰ ਸਰਕਾਰ ਨੇ ਸਾਡੀ ਮਦਦ ਕਰਨ ਦੀ ਬਜਾਏ ਇਸ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਦਾ ਮਤਲਬ ਇਹ ਨਹੀਂ ਹੈ ਕਿ ਇਹ ਸਾਨੂੰ ਸਾਡੇ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੋਂ ਰੋਕੇਗਾ।
-
ਕੇਂਦਰ ਸਰਕਾਰ ਦੇ ਵਿੱਤੀ ਸਹਾਇਤਾ ਨਾ ਦੇਣ ਦੇ ਫੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਪਰਾਲ਼ੀ ਦੀ ਸਮੱਸਿਆ ਦਾ ਹੱਲ ਕਰਨ ਲਈ ਵੱਡੇ ਪੱਧਰ ਤੇ ਮਸ਼ੀਨਾਂ ਦਾ ਇਸਤੇਮਾਲ ਕਰੇਗੀ …. ਤੁਹਾਡੇ ਸਹਿਯੋਗ ਦੀ ਉਮੀਦ ਕਰਦੇ ਹਾਂ .. ਵਿਸਤਾਰ ਸਹਿਤ ਜਾਣਕਾਰੀ ਜਲਦੀ.. pic.twitter.com/y4uwyHwPSf
— Bhagwant Mann (@BhagwantMann) September 10, 2022 " class="align-text-top noRightClick twitterSection" data="
">ਕੇਂਦਰ ਸਰਕਾਰ ਦੇ ਵਿੱਤੀ ਸਹਾਇਤਾ ਨਾ ਦੇਣ ਦੇ ਫੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਪਰਾਲ਼ੀ ਦੀ ਸਮੱਸਿਆ ਦਾ ਹੱਲ ਕਰਨ ਲਈ ਵੱਡੇ ਪੱਧਰ ਤੇ ਮਸ਼ੀਨਾਂ ਦਾ ਇਸਤੇਮਾਲ ਕਰੇਗੀ …. ਤੁਹਾਡੇ ਸਹਿਯੋਗ ਦੀ ਉਮੀਦ ਕਰਦੇ ਹਾਂ .. ਵਿਸਤਾਰ ਸਹਿਤ ਜਾਣਕਾਰੀ ਜਲਦੀ.. pic.twitter.com/y4uwyHwPSf
— Bhagwant Mann (@BhagwantMann) September 10, 2022ਕੇਂਦਰ ਸਰਕਾਰ ਦੇ ਵਿੱਤੀ ਸਹਾਇਤਾ ਨਾ ਦੇਣ ਦੇ ਫੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਪਰਾਲ਼ੀ ਦੀ ਸਮੱਸਿਆ ਦਾ ਹੱਲ ਕਰਨ ਲਈ ਵੱਡੇ ਪੱਧਰ ਤੇ ਮਸ਼ੀਨਾਂ ਦਾ ਇਸਤੇਮਾਲ ਕਰੇਗੀ …. ਤੁਹਾਡੇ ਸਹਿਯੋਗ ਦੀ ਉਮੀਦ ਕਰਦੇ ਹਾਂ .. ਵਿਸਤਾਰ ਸਹਿਤ ਜਾਣਕਾਰੀ ਜਲਦੀ.. pic.twitter.com/y4uwyHwPSf
— Bhagwant Mann (@BhagwantMann) September 10, 2022
ਇਸ ਤੋਂ ਅੱਗ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਵਿੱਚ ਪਰਾਲ਼ੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਵੱਡੇ ਕਦਮ ਚੁੱਕਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਇਕ ਲੱਖ ਮਸ਼ੀਨਾਂ ਦੇਣ 'ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਅੱਠ ਤੋਂ 10 ਏਕੜ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਦੀ ਸਮਰੱਥਾ ਰੱਖਣ ਵਾਲੀਆਂ ਇਹ ਮਸ਼ੀਨਾਂ ਇਸ ਸਮੱਸਿਆ ਨੂੰ ਹੱਲ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲਾ 6ਵਾਂ ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫਤਾਰ