ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਚਿੱਠੀ ਲਿਖੀ ਗਈ ਸੀ, ਜਿਸ ਵਿੱਚ ਸਪੀਕਰ ਰਾਣਾ ਕੇ.ਪੀ ਨੇ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਕਰਨ ਦੀ ਮੰਗ ਕੀਤੀ ਸੀ।

ਤੁਹਾਨੂੰ ਦੱਸ ਦਈਏ ਕਿ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਵਿਧਾਨ ਸਭਾ ਦਾ ਇਜਲਾਸ ਸੱਦਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿਧਾਨ ਸਭਾ ਦਾ ਖ਼ਾਸ ਇਜਲਾਸ 19 ਅਕਤੂਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਜਾਣਕਾਰੀ ਮੁਤਾਬਕ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੀ 15ਵੀਂ ਵਿਧਾਨ ਸਭਾ ਦਾ ਇਹ 13ਵਾਂ ਖ਼ਾਸ ਵਿਧਾਨ ਸਭਾ ਸੈਸ਼ਨ ਹੋਵੇਗਾ।