ETV Bharat / city

ਪੰਜਾਬ 'ਚ ਦੀਵਾਲੀ ਅਤੇ ਗੁਰਪੁਰਬ 'ਤੇ ਦੋ ਘੰਟੇ ਚਲਾਏ ਜਾ ਸਕਣਗੇ ਹਰੇ ਪਟਾਕੇ

author img

By

Published : Nov 10, 2020, 9:20 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ 'ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕ੍ਰਿਸਮਿਸ ਦੇ ਤਿਉਹਾਰ 'ਤੇ ਵੀ ਕੁੱਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਪੰਜਾਬ 'ਚ ਦੀਵਾਲੀ ਅਤੇ ਗੁਰਪੁਰਬ 'ਤੇ ਦੋ ਘੰਟੇ ਚਲਾਏ ਜਾ ਸਕਣਗੇ ਹਰੇ ਪਟਾਕੇ
ਪੰਜਾਬ 'ਚ ਦੀਵਾਲੀ ਅਤੇ ਗੁਰਪੁਰਬ 'ਤੇ ਦੋ ਘੰਟੇ ਚਲਾਏ ਜਾ ਸਕਣਗੇ ਹਰੇ ਪਟਾਕੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ 'ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕ੍ਰਿਸਮਿਸ ਦੇ ਤਿਉਹਾਰ 'ਤੇ ਵੀ ਕੁੱਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਮੰਡੀ ਗੋਬਿੰਦਗੜ੍ਹ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10 ਨਵੰਬਰ ਤੋਂ ਲੈ ਕੇ 30 ਨਵੰਬਰ-1 ਦਸੰਬਰ ਤੱਕ ਮੁਕੰਮਲ ਪਾਬੰਦੀ ਲਾਗੂ ਕੀਤੀ ਗਈ ਹੈ।

  • Chief Minister @capt_amarinder Singh announced a 2-hour window for use of green fire crackers on Diwali & Gurpurab, with a curb for Christmas too across the state, except in Mandi Gobindgarh, where a total ban has been imposed from midnight of Nov 9-10 till Nov 30-Dec 1 midnight.

    — Government of Punjab (@PunjabGovtIndia) November 10, 2020 " class="align-text-top noRightClick twitterSection" data=" ">

ਹੁਕਮਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 14 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ ਅਤੇ 30 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਗਈ ਹੈ। ਇਸੇ ਤਰ੍ਹਾਂ ਕ੍ਰਿਸਮਿਸ ਮੌਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ।

ਮੰਗਲਵਾਰ ਨੂੰ ਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿੱਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਡੀਜੀਪੀ ਨੂੰ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਪੇਸ਼ ਆਉਣ ਲਈ ਕਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.