ETV Bharat / city

ਸੂਬਾ ਸਰਕਾਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਹਿੱਤ 'ਚ ਵੱਡਾ ਫ਼ੈਸਲਾ - punjab news in punjabi

ਮੁੱਖ ਮੰਤਰੀ ਵੱਲੋਂ ਉਦਯੋਗ ਤੇ ਭੱਠਿਆਂ ਨੂੰ ਸੁਰੱਖਿਅਤ ਮਾਹੌਲ ਦੇਣ ਦੀ ਸ਼ਰਤ 'ਤੇ ਪ੍ਰਵਾਸੀ ਮਜ਼ਦੂਰਾਂ ਨਾਲ ਕੰਮ ਕਰ ਦੀ ਆਗਿਆ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਗਾਮੀ ਵਾਢੀ ਸੀਜ਼ਨ ਨੂੰ ਦੇਖਦਿਆਂ ਪ੍ਰਵਾਸੀ ਮਜ਼ਦੂਰਾਂ ਦੇ ਠਹਿਰਨ ਦੇ ਪ੍ਰਬੰਧਾਂ ਲਈ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨਾਲ ਵੀ ਗੱਲ ਕੀਤੀ ਹੈ।

ਪ੍ਰਵਾਸੀ ਮਜ਼ਦੂਰਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਨੇ ਕੰਮ ਕਰਨ ਦੀ ਦਿੱਤੀ ਮੰਜ਼ੂਰੀ

author img

By

Published : Mar 29, 2020, 6:31 PM IST

Updated : Mar 29, 2020, 8:10 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਦੀ ਸਮੱਸਿਆ ਦਾ ਹੱਲ ਕਰਦੇ ਹੋਏ ਉਨ੍ਹਾਂ ਨੂੰ ਕੰਮ ਕਰਨ ਦੀ ਮੰਜ਼ੂਰੀ ਦਿੱਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਵਿੱਚ ਸਾਰੇ ਉਦਯੋਗਿਕ ਯੂਨਿਟ ਅਤੇ ਇੱਟਾਂ ਦੇ ਭੱਠੇ ਆਪਣਾ ਉਤਪਾਦਨ ਸ਼ੁਰੂ ਕਰ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ ਮਜ਼ਦੂਰਾਂ ਨੂੰ ਸੁਰੱਖਿਅਤ ਰੱਖਣ ਦੇ ਸਾਰੇ ਪ੍ਰਬੰਧ ਮੌਜੂਦ ਹੋਣ। ਦੱਸਣਯੋਗ ਹੈ ਕਿ ਕੈਪਟਨ ਸਰਕਾਰ ਨੇ ਇਹ ਫੈਸਲਾ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੰਜਾਬ ਛੱਡ ਕੇ ਜਾਣ ਤੋਂ ਰੋਕਣ ਲਈ ਲਿਆ ਹੈ।

  • To provide for migrant labourers stranded in Punjab without work, I’ve asked industry & brick kiln owners to resume operations if they can accommodate the labourers in their premises with food etc, while ensuring social distancing & hygiene to protect from #Covid19. (2/2).

    — Capt.Amarinder Singh (@capt_amarinder) March 29, 2020 " class="align-text-top noRightClick twitterSection" data=" ">

ਸਰਕਾਰ ਵੱਲੋਂ ਮਜ਼ਦੂਰਾਂ ਦੇ ਠਹਿਰਨ ਦਾ ਪ੍ਰਬੰਧ

ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨਾਲ ਵੀ ਪ੍ਰਵਾਸੀ ਮਜ਼ਦੂਰਾਂ ਦੇ ਠਹਿਰਨ ਦੇ ਪ੍ਰਬੰਧ ਕਰਨ ਲਈ ਗੱਲਬਾਤ ਕੀਤੀ ਹੈ ਕਿਉਂਕਿ ਅਗਲੇ ਦੋ ਹਫਤਿਆਂ ਵਿੱਚ ਸ਼ੁਰੂ ਹੋਣ ਵਾਲੀ ਕਣਕ ਦੀ ਵਾਢੀ ਲਈ ਉਨ੍ਹਾਂ ਦੀ ਜ਼ਰੂਰਤ ਹੈ। ਦੱਸਣਯੋਗ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਪਹਿਲਾਂ ਹੀ ਆਪਣੇ ਭਵਨਾਂ ਨੂੰ ਏਕਾਂਤਵਾਸ ਦੀ ਸਹੂਲਤ ਲਈ ਸਰਕਾਰ ਨੂੰ ਆਫਰ ਕਰ ਚੁੱਕਾ ਹੈ।

ਉਦਯੋਗਿਕ ਯੂਨਿਟਾਂ ਅਤੇ ਭੱਠਾ ਮਾਲਕਾਂ ਲਈ ਜਾਰੀ ਹਿਦਾਇਤਾਂ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਦਯੋਗਿਕ ਯੂਨਿਟਾਂ ਅਤੇ ਭੱਠਾ ਮਾਲਕਾਂ ਕੋਲ ਪ੍ਰਵਾਸੀ ਮਜ਼ਦੂਰਾਂ ਨੂੰ ਰੱਖਣ ਲਈ ਬਣਦੀ ਥਾਂ ਅਤੇ ਭੋਜਨ ਦੇਣ ਦੀ ਸਮਰੱਥਾ ਹੈ,ਤਾਂ ਉਹ ਆਪਣਾ ਉਤਪਾਦਨ ਸ਼ੁਰੂ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਇਕਾਈਆਂ ਦੇ ਮਾਲਕਾਂ ਨੂੰ ਇਸ ਸਮੇਂ ਦੌਰਾਨ ਸਮਾਜਿਕ ਵਿੱਥ ਕਾਇਮ ਰੱਖਣ ਨੂੰ ਯਕੀਨੀ ਬਣਾਉਣ ਲਈ ਆਖਿਆ।

  • To address problem of migrant labourers & prevent their exodus from state amid #COVID19 crisis, CM @capt_amarinder has asked all industrial units & brick kilns to commence operations with such migrants if they have adequate provisions to accommodate them safely within premises.

    — CMO Punjab (@CMOPb) March 29, 2020 " class="align-text-top noRightClick twitterSection" data=" ">

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੀਆਂ ਸਨਅਤੀ ਇਕਾਈਆਂ ਵਿੱਚ ਕਾਮਿਆਂ ਲਈ ਸਾਫ-ਸਫਾਈ ਦੇ ਸਾਰੇ ਇਹਤਿਆਦੀ ਕਦਮ ਪੂਰੀ ਤਰ੍ਹਾਂ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਕਾਈਆਂ ਨੂੰ ਸਾਂਝੀਆਂ ਸਹੂਲਤਾਂ ਵਾਲੀਆਂ ਥਾਵਾਂ ਦੀ ਸਫਾਈ ਅਤੇ ਵਰਕਰਾਂ ਲਈ ਸਾਬਣ ਤੇ ਖੁੱਲੇ ਪਾਣੀ ਦਾ ਪੁਖਤਾ ਪ੍ਰਬੰਧ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਮੁੱਖ ਥਾਵਾਂ 'ਤੇ ਹੱਥ ਧੋਣ ਦੀਆਂ ਸਹੂਲਤਾਂ ਅਤੇ ਸੈਨੀਟਾਈਜ਼ਰ ਵੀ ਉਪਲਬਧ ਹੋਣੇ ਚਾਹੀਦੇ ਹਨ।

ਭਾਰਤ ਸਰਕਾਰ ਨੇ ਖਤਰਨਾਕ ਵਾਇਰਸ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸੂਬਿਆਂ ਨੂੰ ਲੋਕਾਂ ਦੇ ਚੱਲਣ-ਫਿਰਨ ਤੋਂ ਰੋਕਣ ਲਈ ਸਰਹੱਦਾਂ ਸੀਲ ਕਰਨ ਸਮੇਤ ਕੌਮੀ ਤਾਲਾਬੰਦੀ ਦੀ ਸਖਤੀ ਨਾਲ ਪਾਲਣ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਉਦਯੋਗ/ਭੱਠਾ ਮਾਲਕਾਂ ਅਤੇ ਕੋਵਿਡ-19 ਲੌਕਡਾਊਨ ਕਾਰਨ ਆਪਣਾ ਰੁਜ਼ਗਾਰ ਅਤੇ ਮਕਾਨ ਗੁਆ ਚੁੱਕੇ ਮਜ਼ਦੂਰਾਂ ਦੋਹਾਂ ਲਈ ਲਾਭਕਾਰੀ ਹੋਵੇਗਾ।

Last Updated : Mar 29, 2020, 8:10 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.