ETV Bharat / city

ਪੰਜਾਬ ਸਰਕਾਰ ਹੋਰ ਸੂਬਿਆਂ ਦੇ ਮੁਕਾਬਲੇ ਕੋਰੋਨਾ ਦਾ ਸਮਾਜਿਕ ਫੈਲਾਅ ਰੋਕਣ 'ਚ ਬਿਹਤਰ: ਬਲਬੀਰ ਸਿੱਧੂ - ਬਲਬੀਰ ਸਿੱਧੂ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕੇ ਪੰਜਾਬ 'ਚ ਦੇਸ਼ ਦੇ ਹੋਰਨਾਂ ਸੂਬਿਆਂ ਨਾਲੋਂ ਕੋਰੋਨਾ ਦਾ ਸਮਾਜਿਕ ਫੈਲਾਅ 3.10 ਫ਼ੀਸਦੀ ਹੈ ਜੋ ਮੁਲਕ 'ਚ ਸਭ ਤੋਂ ਘੱਟ ਹੈ। ਉਨ੍ਹਾਂ ਕਿਹਾ ਕੇ ਦੇਸ਼ ਦੇ ਮੌਤਾਂ ਦੇ ਅੰਕੜਿਆਂ ਅਨੁਸਾਰ ਪੰਜਾਬ 'ਚ ਕੇਵਲ 1 ਫ਼ੀਸਦੀ ਹੀ ਮੌਤਾਂ ਹੋਇਆਂ ਹਨ। ਇਹਨਾਂ 'ਚੋਂ ਵੀ ਜ਼ਿਆਦਾਤਰ ਸਹਿਰੋਗ ਵਾਲੇ ਮਰੀਜ਼ ਹਨ।

ਤਸਵੀਰ
ਤਸਵੀਰ
author img

By

Published : Aug 8, 2020, 7:57 PM IST

ਚੰਡੀਗੜ੍ਹ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਹੋਰ ਸੂਬਿਆਂ ਦੇ ਮੁਕਾਬਲੇ ਕੋਰੋਨਾ ਦੇ ਫੈਲਾਅ ਨੂੰ ਇੱਕ ਹੱਦ ਤੱਕ ਰੋਕਣ 'ਚ ਕਾਮਯਾਬ ਰਹੀ ਹੈ ਜਿਸ ਕਾਰਨ ਹੀ ਦੂਜੇ ਸੂਬਿਆਂ ਦੇ ਮੁਕਾਬਲੇ ਇਥੇ ਘੱਟ ਜਾਨੀ ਨੁਕਸਾਨ ਹੋਇਆ ਹੈ।

ਸਿੱਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਇੱਕਜੁਟ ਹੋ ਕੇ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਸਦਕਾ ਹੀ ਮੁਲਕ ਭਰ ਵਿੱਚੋਂ ਪੰਜਾਬ 'ਚ ਕੋਰੋਨਾ ਦੀ ਸੰਕਰਮਣ ਦਰ ਮਹਿਜ਼ 3.10 ਫ਼ੀਸਦੀ ਹੈ ਜੋ ਮੁਲਕ 'ਚ ਸਭ ਤੋਂ ਘੱਟ ਹੈ। ਉਹਨਾਂ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਕਰੋਨਾ ਦੇ ਫੈਲਾਅ ਨੂੰ ਮਾਪਣ ਲਈ ਮਿੱਥੇ ਗਏ ਮਾਪਦੰਡਾਂ 'ਚੋਂ ਸੰਕਰਮਣ ਦਰ ਸਭ ਤੋਂ ਅਹਿਮ ਹੈ।

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਨੂੰ ਦਿੱਲੀ ਦਾ ਮਾਡਲ ਅਪਣਾਉਣ ਦੀ ਸਲਾਹ ਦੇਣ ਨੂੰ ਬਚਗਾਨਾ ਤੇ ਹਲਕੀ ਬਿਆਨਬਾਜ਼ੀ ਦੱਸਦਿਆਂ ਸਿੱਧੂ ਨੇ ਕਿਹਾ ਕਿ ਵਿਰੋਧੀ ਧਿਰ ਦਾ ਨੇਤਾ ਆਪਣੀ ਸਲਾਹ ਆਪਣੇ ਕੋਲ ਹੀ ਰੱਖੇ ਕਿਉਂਕਿ ਪੰਜਾਬ ਦੀ ਸਥਿਤੀ ਦਿੱਲੀ ਨਾਲੋਂ ਕਿਸੇ ਬਿਹਤਰ ਹੈ। ਉਹਨਾਂ ਕਿਹਾ ਕਿ ਚੀਮਾ ਨੂੰ ਇਹ ਬਿਆਨ ਦੇਣ ਤੋਂ ਪਹਿਲਾਂ ਇਹ ਪਤਾ ਕਰ ਲੈਣਾ ਚਾਹੀਦਾ ਸੀ ਕਿ ਕੇਜਰੀਵਾਲ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਹੀ ਦੇਸ਼ 'ਚ ਕੋਰੋਨਾ ਨਾਲ ਹੁਣ ਤੱਕ ਹੋਈਆਂ ਮੌਤਾਂ 'ਚੋਂ 10 ਫ਼ੀਸਦ ਭਾਵ 4082 ਮੌਤਾਂ ਕੇਵਲ ਦਿੱਲੀ ਵਿੱਚ ਹੋਇਆਂ ਹਨ। ਉਹਨਾਂ ਕਿਹਾ ਕਿ ਪੰਜਾਬ 'ਚ ਮੌਤਾਂ ਦੀ ਗਿਣਤੀ 539 ਹੈ ਜੋ ਦੇਸ਼ ਦੇ ਮੌਤਾਂ ਦੇ ਅੰਕੜਿਆਂ ਅਨੁਸਾਰ ਕੇਵਲ 1 ਫ਼ੀਸਦੀ ਹੀ ਹੈ। ਇਹਨਾਂ 'ਚੋਂ ਵੀ ਜ਼ਿਆਦਾਤਰ ਸਹਿਰੋਗ ਵਾਲੇ ਮਰੀਜ਼ ਹਨ।

ਸਿੱਧੂ ਨੇ ਕਿਹਾ ਕਿ ਸੂਬੇ ਵਿਚ ਕਰੋਨਾ ਨੂੰ ਛੇਤੀ ਤੋਂ ਛੇਤੀ ਹਰਾਉਣ ਲਈ ਵਿੱਢੀ ਗਈ ਜੰਗ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਹਜ਼ਾਰਾਂ ਦੀ ਗਿਣਤੀ ਵਿੱਚ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਵੀ ਕਰਨ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਦਿੱਲੀ ਦੀਆਂ ਅਜਿਹੀਆਂ ਘਟਨਾਵਾਂ ਦੀਆਂ ਸੈਂਕੜੇ ਵੀਡਿਓਜ ਵਾਇਰਲ ਹੋਈਆਂ ਹਨ ਜਿਹੜੀਆਂ ਸਪੱਸ਼ਟ ਤੌਰ 'ਤੇ ਕੋਵਿਡ-19 ਦੇ ਮਰੀਜ਼ਾਂ ਦੇ ਪ੍ਰਬੰਧਨ ਲਈ ਦਿੱਲੀ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਗਵਾਹੀ ਭਰਦੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਮੌਜੂਦਾ ਗੰਭੀਰ ਸਥਿਤੀ ਦੀ ਕਲਪਨਾ ਕਰਨਾ ਵੀ ਹੈਰਾਨ ਕਰਨ ਵਾਲਾ ਹੈ ਜਿੱਥੇ ਆਮ ਲੋਕ ਮਦਦ ਦੀ ਗੁਹਾਰ ਲਾ ਰਹੇ ਹਨ ਅਤੇ ਕੋਰੋਨਾ ਟੈਸਟ ਲਈ ਸਿਰਫ਼ ਨਮੂਨੇ ਲੈਣ ਲਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਸਰਕਾਰ ਤਰਫੋਂ ਕੋਈ ਨਹੀਂ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.