ਚੰਡੀਗੜ੍ਹ: ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਦਿਨਕਰ ਗੁਪਤਾ ਦੀ ਨੂੰ ਆਈਸੋਲੇਸ਼ਨ ਵਿੱਚ ਰੱਖਣ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਬਾਰੇ ਪੰਜਾਬ ਸਰਕਾਰ ਨੇ ਸਪੱਸ਼ਟੀਕਰਣ ਦਿੰਦਿਆਂ ਕਿਹਾ ਕਿ ਡੀਜੀਪੀ ਨੂੰ ਕਦੇ ਵੀ ਹੋਮ ਆਈਸੋਲੇਟ ਨਹੀਂ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਆਈਸੋਲੈਸ਼ਨ ਦੀ ਮਿਆਦ ਖ਼ਤਮ ਹੋਣ ਦਾ ਸਵਾਲ ਹੀ ਨਹੀਂ ਖੜ੍ਹਾ ਹੁੰਦਾ।
ਉਨ੍ਹਾਂ ਦੱਸਿਆ ਕਿ ਡੀਜੀਪੀ ਦੀ ਧੀ 16 ਮਾਰਚ ਨੂੰ ਵਿਦੇਸ਼ ਤੋਂ ਪਰਤੀ ਸੀ ਤੇ ਉਸ ਵਿੱਚ ਕੋਰੋਨਾ ਦੇ ਕੋਈ ਲੱਛਣ ਨਹੀਂ ਸਨ ਪਰ ਘਰ ਦੇ ਪ੍ਰੋਟੋਕੌਲ ਮੁਤਾਬਕ ਉਸ ਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਸੀ। ਉਸ ਦੀ ਮਿਆਦ ਬੀਤੇ ਦਿਨੀਂ ਖ਼ਤਮ ਹੋ ਗਈ ਤੇ ਜਿਸ ਤੋਂ ਬਾਅਦ ਚੈੱਕਅਪ ਕੀਤਾ ਗਿਆ ਤਾਂ ਉਸ ਵਿੱਚ ਕੋਰੋਨਾ ਦਾ ਕੋਈ ਲੱਛਣ ਨਹੀਂ ਮਿਲਿਆ। ਇਹ ਸਪੱਸ਼ਟ ਕੀਤਾ ਗਿਆ ਕਿ ਉਨ੍ਹਾਂ ਦੀ ਧੀ ਘਰ ਦੇ ਪ੍ਰੋਟੋਕੌਲ ਮੁਤਾਬਕ ਆਈਸੋਲੇਸ਼ਨ ਵਿੱਚ ਘਰ ਵਿੱਚ ਰਹੀ ਸੀ।
ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਕੋਰੋਨਾਵਾਇਰਸ ਕਰਕੇ ਹਾਹਾਕਾਰ ਮਚੀ ਹੋਈ ਹੈ ਜਿਸ ਦੇ ਬਚਾਅ ਲਈ ਪੰਜਾਬ ਵਿੱਚ ਕਰਫਿਊ ਵੀ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਵਿਦੇਸ਼ ਤੋਂ ਆਉਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ ਜੇਕਰ ਕੋਈ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਆਈਸੋਲੇਟ ਕੀਤਾ ਜਾਂਦਾ ਹੈ। ਇਸ ਤਹਿਤ ਹੀ ਡੀਜੀਪੀ ਦੀ ਧੀ ਨੂੰ ਵੀ ਆਈਸੋਲੇਟ ਕੀਤਾ ਗਿਆ।