ETV Bharat / city

ਕੈਪਟਨ ਦਾ ਮੁਲਾਜਮਾਂ ਬਾਰੇ ਆਇਆ ਹੁਣ ਇਹ ਸਖ਼ਤ ਫਰਮਾਨ

ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ COVID VACCINE ਦੀ ਪਹਿਲੀ ਖੁਰਾਕ ਤੱਕ ਨਾ ਲੈਣ ਵਾਲੇ ਪੰਜਾਬ ਸਰਕਾਰ PUNJAB GOVT. ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ। ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਤਾਂ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਵੈਕਸੀਨ ਦੀ ਖੁਰਾਕ ਲੈਣ ਵਿਚ ਅਜੇ ਵੀ ਸੰਕੋਚ ਵਰਤ ਰਹੇ ਲੋਕਾਂ ਕਰਕੇ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਇਸ ਦਾ ਕੋਈ ਭਾਰੀ ਮੁੱਲ ਨਾ ਉਤਾਰਨਾ ਪਵੇ।

ਵੈਕਸੀਨ ਰਹਿਤ ਮੁਲਾਜਮ ਭੇਜੇ ਜਾਣਗੇ ਜਬਰੀ ਛੁੱਟੀ

author img

By

Published : Sep 10, 2021, 6:33 PM IST

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ (CAPTAIN AMRINDER SINGH) ਸਖ਼ਤ ਫੈਸਲੇ ਲੈਣ ਵਾਲੇ ਮੁੱਖ ਮੰਤਰੀਆਂ ਵਜੋਂ ਜਾਣੇ ਜਾਂਦੇ ਹਨ। ਇੱਕ ਪਾਸੇ ਪੰਜਾਬ ਭਰ ਤੋਂ ਕੱਚੇ ਤੇ ਹੋਰ ਮੁਲਾਜਮ ਮੰਗਾਂ ਨੂੰ ਲੈ ਕੇ ਰੋਸ ਮੁਜਾਹਰਾ ਕਰ ਰਹੇ ਹਨ, ਉਥੇ ਹੁਣ ਮੁੱਖ ਮੰਤਰੀ ਨੇ ਇੱਕ ਸਖਤ ਫੈਸਲਾ ਲੈ ਕੇ ਫਰਮਾਨ ਜਾਰੀ ਕਰ ਦਿੱਤਾ ਹੈ ਕਿ ਜਿਹੜੇ ਮੁਲਾਜਮਾਂ ਨੇ ਕੋਵਿਡ ਵੈਕਸੀਨ ਨਹੀਂ ਲਗਵਾਈ, ਉਨ੍ਹਾਂ ਨੂੰ 15 ਸਤੰਬਰ ਤੋਂ ਜਬਰੀ ਛੁੱਟੀ FORCED LEAVE ਭੇਜ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਹਾਲਾਂਕਿ ਕੋਵਿਡ ਫੈਲਾਅ ਨੂੰ ਰੋਕਣ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ ਪਰ ਬੇਪਰਵਾਹ ਮੁਲਾਜਮਾਂ ਨੂੰ ਸ਼ਾਇਦ ਇਹ ਫੈਸਲਾ ਮਾਫਕ ਨਾ ਆਵੇ।

ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ COVID VACCINE ਦੀ ਪਹਿਲੀ ਖੁਰਾਕ ਤੱਕ ਨਾ ਲੈਣ ਵਾਲੇ ਪੰਜਾਬ ਸਰਕਾਰ PUNJAB GOVT. ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ। ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਤਾਂ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਵੈਕਸੀਨ ਦੀ ਖੁਰਾਕ ਲੈਣ ਵਿਚ ਅਜੇ ਵੀ ਸੰਕੋਚ ਵਰਤ ਰਹੇ ਲੋਕਾਂ ਕਰਕੇ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਇਸ ਦਾ ਕੋਈ ਭਾਰੀ ਮੁੱਲ ਨਾ ਉਤਾਰਨਾ ਪਵੇ।

ਉੱਚ ਪੱਧਰੀ ਮੀਟਿੰਗ ‘ਚ ਲਿਆ ਫੈਸਲਾ

ਕੋਵਿਡ ਦੀ ਸਮੀਖਿਆ ਲਈ ਅੱਜ ਹੋਈ ਉਚ ਪੱਧਰੀ ਮੀਟਿੰਗ HIGH LEVEL MEETING ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨ ਦੇ ਅਸਰਦਾਇਕ ਰਹਿਣ ਦਾ ਸਬੂਤ ਅਧਿਐਨ ਕੀਤੇ ਜਾ ਰਹੇ ਡਾਟਾ ਤੋਂ ਮਿਲ ਜਾਂਦਾ ਹੈ। ਸਰਕਾਰੀ ਮੁਲਾਜ਼ਮਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਜਿਹੜੇ ਮੁਲਾਜ਼ਮ ਖੁਰਾਕ ਲੈਣ ਤੋਂ ਬਚ ਰਹੇ ਹਨ, ਉਨ੍ਹਾਂ ਨੂੰ ਉਸ ਵੇਲੇ ਤੱਕ ਛੱਟੀ ਉਤੇ ਰਹਿਣ ਲਈ ਕਿਹਾ ਜਾਵੇਗਾ, ਜਦੋਂ ਤੱਕ ਉਹ ਪਹਿਲੀ ਖੁਰਾਕ ਨਹੀਂ ਲੈ ਲੈਂਦੇ।

ਇੱਕ ਖੁਰਾਕ ਵਾਲੇ ਅਧਿਆਪਕਾਂ ਨੂੰ ਇਜਾਜਤ

ਉਨ੍ਹਾਂ ਕਿਹਾ ਨੇ ਚਾਰ ਮਹੀਨੇ ਪਹਿਲਾਂ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੈ ਚੁੱਕੇ ਟੀਚਿੰਗ ਅਤੇ ਨਾਨ-ਟੀਚਿੰਗ ਸਕੂਲ ਸਟਾਫ ਨੂੰ ਡਿਊਟੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਲਈ ਹਰੇਕ ਹਫ਼ਤੇ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜਮ੍ਹਾਂ ਕਰਵਾਉਣੀ ਹੋਵੇਗੀ। ਹਾਲਾਂਕਿ, ਸਹਿ-ਬਿਮਾਰੀਆਂ ਵਾਲੇ ਸਟਾਫ ਨੂੰ ਪੂਰੀਆਂ ਖੁਰਾਕਾਂ ਲੈਣ ਉਤੇ ਹੀ ਇਜਾਜ਼ਤ ਦਿੱਤੀ ਜਾਵੇਗੀ।

ਦੂਜੀ ਖੁਰਾਕ 28 ਦਿਨਾਂ ਵਿੱਚ ਦੇਣ ਦਾ ਸੁਝਾਅ

ਇਸ ਤੋਂ ਪਹਿਲਾਂ ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਕੋਵਿਡ ਦੀਆਂ ਪੂਰੀਆਂ ਖੁਰਾਕਾਂ ਲੈਣ ਵਾਲੇ ਸਟਾਫ ਮੈਂਬਰਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਸੁਝਾਅ ਦਿੱਤਾ ਕਿ ਸਕੂਲ ਸਟਾਫ ਲਈ ਦੂਜੀ ਖੁਰਾਕ ਲੈਣ ਦਾ ਸਮਾਂ ਘਟਾ ਕੇ 28 ਦਿਨ ਕਰ ਦਿੱਤਾ ਜਾਵੇ ਪਰ ਮੁੱਖ ਸਕੱਤਰ ਨੇ ਮੀਟਿੰਗ ਵਿਚ ਦੱਸਿਆ ਕਿ ਸੂਬੇ ਵੱਲੋਂ ਸਕੂਲ ਸਟਾਫ ਨੂੰ ਜ਼ਰੂਰੀ ਸੇਵਾਵਾਂ ਵਜੋਂ ਵਿਚਾਰਨ ਲਈ ਕੀਤੀ ਅਪੀਲ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ।

ਸਕੂਲਾਂ ‘ਚ ਸਥਿਤੀ ਕੰਟਰੋਲ ਹੇਠ

ਮੁੱਖ ਮੰਤਰੀ ਨੇ ਇਸ ਗੱਲ ਤੋਂ ਤਸੱਲੀ ਪ੍ਰਗਟਾਈ ਕਿ ਕਾਰਗਾਰ ਢੰਗ ਨਾਲ ਟੈਸਟਿੰਗ TESTING ਕਰਨ ਸਦਕਾ ਸਕੂਲਾਂ SCHOOL SITUATION CONTROLLED ਵਿਚ ਸਥਿਤੀ ਅਜੇ ਕੰਟਰੋਲ ਅਧੀਨ ਹੈ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿਚ ਕੁਲ 5799 ਸਕੂਲਾਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਦੇ 33,854 ਅਮਲੇ ਦੇ ਨਾਲ 3,21,969 ਸਕੂਲ ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਹੁਣ ਤੱਕ 158 ਮਾਮਲਿਆਂ ਵਿਚ ਟੈਸਟ ਪਾਜ਼ੇਟਿਵ ਪਾਏ ਗਏ ਜਿਸ ਮੁਤਾਬਕ ਪਾਜ਼ੀਟਿਵਿਟੀ ਦਰ ਸਿਰਫ 0.05 ਫੀਸਦੀ ਬਣਦੀ ਹੈ।

6-17 ਸਾਲ ਬੱਚਿਆਂ ਦੀ ਪਾਜੀਟਿਵੀਟੀ 60ਫੀਸਦੀ

ਤਾਜ਼ਾ ਸੀਰੋ-ਸਰਵੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ 6-17 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਪਾਜ਼ੇਟਿਵਿਟੀ ਦਰ POSITIVITY RATE 60 ਫੀਸਦੀ ਹੈ ਜਦਕਿ 14-17 ਸਾਲ ਦੇ ਉਮਰ ਵਰਗ ਵਿਚ ਇਹ ਦਰ ਵੱਧ ਹੈ। ਮੁੱਖ ਮਤੰਰੀ ਨੇ ਕਿਹਾ ਕਿ ਲਿੰਗ ਅਤੇ ਰਿਹਾਇਸ਼ ਦੀ ਥਾਂ ਦੇ ਹਿਸਾਬ ਨਾਲ ਇਹ ਇਕੋ ਜਿਹਾ ਫੈਲਿਆ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਾਡੇ ਬੱਚੇ ਇੱਥੋਂ ਤੱਕ ਕਿ ਉਹ ਕੋਵਿਡ ਨਾਲ ਵੀ ਪ੍ਰਭਿਵਤ ਵੀ ਹੋਏ, ਬਹੁਤ ਹੱਦ ਤੱਕ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰਹੇ।

ਤਿਉਰਾਹਾਂ ਤੋਂ ਪਹਿਲਾਂ ਸਾਰੇ ਯੋਗ ਲੋਕਾਂ ਨੂੰ ਟੀਕੇ ਲੱਗਣ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ BALBIR SIDHU ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਤਿਉਹਾਰਾਂ FESTIVALS ਤੋਂ ਪਹਿਲਾਂ ਸਾਰੇ ਯੋਗ ਲੋਕਾਂ ਦੇ ਟੀਕੇ ਲਾਉਣੇ ਯਕੀਨੀ ਬਣਾਉਣ ਲਈ ਲੋੜੀਂਦੀ ਮਾਤਰਾ ਵਿਚ ਟੀਕੇ ਉਪਲਬਧ ਕਰਵਾਉਣਾ ਨੀਅਤ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਕੋਲ ਇਸ ਮਾਮਲੇ ਦੀ ਪੈਰਵੀ ਕਰਨਗੇ ਜਿੰਨ੍ਹਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਵਾਧੂ ਸਪਲਾਈ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮਠਿਆਈ ਦੀਆਂ ਦੁਕਾਨਾਂ, ਖੋਖੇ, ਢਾਬਿਆਂ ਆਦਿ ਦੇ ਸਾਰੇ ਸਟਾਫ ਦੇ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।

1.18 ਕਰੋੜ ਲੋਕਾਂ ਨੂੰ ਮਿਲ ਚੁੱਕੀ ਪਹਿਲੀ ਖੁਰਾਕ

ਇਹ ਧਿਆਨ ਦਿਵਾਉਂਦਿਆਂ ਕਿ 1.18 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 37.81 ਲੱਖ ਲੋਕਾਂ ਨੂੰ ਦੂਜੀ ਖੁਰਾਕ ਦੇ ਨਾਲ ਸੂਬੇ ਨੇ ਪਹਿਲਾਂ ਹੀ 57 ਫੀਸਦੀ ਤੋਂ ਵੱਧ ਯੋਗ ਵਸੋਂ ਨੂੰ ਟੀਕਾਕਰਨ ਵਿੱਚ ਕਵਰ ਕਰ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਨੇ ਟੀਕਾਕਰਨ ਮੁਹਿੰਮ ਨੂੰ ਅਗਾਂਹ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਅਧਿਆਪਕਾਂ TEACHERS, ਨੌਜਵਾਨ ਬੱਚਿਆਂ ਦੇ ਮਾਪਿਆਂ ਅਤੇ ਵਿਕਰੇਤਾਵਾਂ ਨੂੰ ਕੋਵਿਡ ਟੀਕਾਕਰਨ ਵਿੱਚ ਪਹਿਲ ਦਿੱਤੀ ਜਾਵੇ। ਮੁੱਖ ਮੰਤਰੀ ਨੇ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਸੂਬੇ ਨੂੰ ਪ੍ਰਾਪਤ ਹੋਇਆ ਟੀਕਿਆਂ ਦਾ ਸਟਾਕ VACCINE STOCK ਬਿਨਾ ਅਜਾਈਂ ਨਹੀਂ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.