ਚੰਡੀਗੜ੍ਹ: ਪੰਜਾਬ ਵਿੱਚ ਵੋਟਾਂ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੋਰੋਨਾ ਪਾਬੰਦੀਆਂ ਵਿੱਚ ਵਾਧਾ ਕਰ ਦਿੱਤਾ ਹੈ। ਸਰਕਾਰ ਨੇ 25 ਫਰਵਰੀ ਤੱਕ ਕੋਰੋਨਾ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਵਿੱਚ ਢਿੱਲ ਦੇ ਦਿੱਤੀ ਹੈ ਪਰ ਇਸ ਦੌਰਾਨ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਇੰਨ੍ਹਾਂ ਹਦਾਇਤਾਂ ਮੁਤਾਬਕ ਸਮਾਜਿਕ ਦੂਰੀ, ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਸਰਕਾਰ ਵੱਲੋਂ ਜਾਰੀ ਹਦਾਇਤਾਂ ਹੁਣ ਵਿਦਿਆਰਥੀ ਇਹ ਫੈਸਲਾ ਕਰ ਸਕਣਗੇ ਕਿ ਉਨ੍ਹਾਂ ਨੇ ਸਕੂਲ ਜਾ ਕੇ ਕਲਾਸਾਂ ਲਗਾਉਣੀਆਂ ਹਨ ਜਾਂ ਫਿਰ ਉਨ੍ਹਾਂ ਨੇ ਔਨਲਾਈਨ ਕਲਾਸਾਂ ਲਗਾਉਣੀਆਂ ਹਨ। ਇਸਦੇ ਨਾਲ ਹੀ ਜਿਹੜੇ ਵਿਦਿਆਰੀਆਂ ਦੀ ਉਮਰ 16 ਸਾਲ ਤੋਂ ਜ਼ਿਆਦਾ ਹੈ ਉਨ੍ਹਾਂਂ ਨੂੰ ਕੋਰੋਨਾ ਦੀ ਪਹਿਲੀ ਖੁਰਾਕ ਲੈਣੀ ਜ਼ਰੂਰੀ ਹੋਵੇਗੀ।
ਇਸਦੇ ਨਾਲ ਹੀ ਸਰਕਾਰ ਵੱਲੋਂ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ ਹਨ। ਸਰਕਾਰ ਵੱਲੋਂ ਬਾਰ, ਸਿਨੇਮਾ ਘਰ, ਮਾਲ, ਜਿੰਮ, ਰੈਸਟੋਰੈਂਟ, ਮਿਊਜ਼ੀਅਮ, ਚਿੜ੍ਹੀਆਘਰ ਆਦਿ 75 ਫੀਸਦ ਸਮਰੱਥਾ ਨਾਲ ਚਲਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਨਾਲ ਹੀ ਏ ਸੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਸੋਨੂੰ ਸੂਦ ਦਾ ਨਵਾਂ ਧਮਾਕਾ !