ETV Bharat / city

ਅਧਿਆਪਕ ਸਟੇਟ ਅਵਾਰਡ 2020 ਲਈ ਨਾਮੀਨੇਸ਼ਨ ਵਾਸਤੇ ਤਰੀਕਾਂ ਦਾ ਐਲਾਨ

author img

By

Published : Jul 18, 2020, 7:04 PM IST

ਸਕੂਲ ਸਿੱਖਿਆ ਵਿਭਾਗ ਨੇ ਇੱਕ ਪੱਤਰ ਜਾਰੀ ਕਰਕੇ ਅਧਿਆਪਕ ਸਟੇਟ ਅਵਾਰਡ 2020 ਲਈ ਨਾਮੀਨੇਸ਼ਨ 18 ਜੁਲਾਈ ਤੋਂ 30 ਜੁਲਈ ਤੱਕ ਆਨ ਲਾਈਨ ਭੇਜਣ ਲਈ ਹੁਕਮ ਜਾਰੀ ਕੀਤੇ ਹਨ।

ਅਧਿਆਪਕ ਸਟੇਟ ਅਵਾਰਡ 2020
ਅਧਿਆਪਕ ਸਟੇਟ ਅਵਾਰਡ 2020

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਆਪਕ ਸਟੇਟ ਅਵਾਰਡ 2020 ਲਈ ਨਾਮੀਨੇਸ਼ਨ ਭੇਜੇ ਜਾਣ ਲਈ ਤਰੀਕਾਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਨੇ ਇੱਕ ਪੱਤਰ ਜਾਰੀ ਕਰਕੇ ਇਹ ਨਾਮੀਨੇਸ਼ਨ 18 ਜੁਲਾਈ ਤੋਂ 30 ਜੁਲਈ ਤੱਕ ਆਨ ਲਾਈਨ ਭੇਜਣ ਲਈ ਹੁਕਮ ਜਾਰੀ ਕੀਤੇ ਹਨ।

ਬੁਲਾਰੇ ਅਨੁਸਾਰ ਪੋਰਟਲ ’ਤੇ ਹਰੇਕ ਸਟਾਫ ਮੈਂਬਰ ਦਾ ਵੱਖਰਾ ਆਈ.ਡੀ. ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਮਿਲਿਆ ਹੋਇਆ ਹੈ। ਉਸ ਦੇ ਰਾਹੀਂ ਲੋਗ-ਇੰਨ ਕਰਕੇ ਅਧਿਆਪਕ/ਸਕੂਲ ਮੁਖੀ ਦੀ ਨਾਮੀਨੇਸ਼ਨ ਕੀਤੀ ਜਾ ਸਕਦੀ ਹੈ। ਬੁਲਾਰੇ ਨੇ ਕਿਹਾ ਕਿ ਕੋਈ ਵੀ ਅਧਿਆਪਕ/ਸਕੂਲ ਮੁਖੀ ਖੁਦ ਸਟੇਟ ਅਵਾਰਡ ਲਈ ਅਪਲਾਈ ਨਹੀਂ ਕਰੇਗਾ। ਕਿਸੇ ਵੀ ਅਧਿਆਪਕ/ਸਕੂਲ ਮੁਖੀ ਦੀ ਸਟੇਟ ਅਵਾਰਡ ਲਈ ਕੋਈ ਵੀ ਦੂਜਾ ਅਧਿਆਪਕ/ਸਕੂਲ ਮੁਖੀ/ਇਨਚਾਰਜ ਨਾਮੀਨੇਸ਼ਨ ਕਰ ਸਕਦਾ ਹੈ।

ਇਸ ਤੋਂ ਇਲਾਵਾ ਵਿਭਾਗ ਦੇ ਉੱਚ ਅਧਿਕਾਰੀ, ਜ਼ਿਲ੍ਹਾ ਸਿੱਖਿਆ ਅਫਸਰ, ਸਹਾਇਕ ਡਾਇਰੈਕਟਰ, ਡਿਪਟੀ ਡਾਇਰੈਕਟ, ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਸਿੱਖਿਆ ਸਕੱਤਰ ਵੱਲੋਂ ਵੀ ਕਿਸੇ ਅਧਿਆਪਕ, ਸਕੂਲ ਮੁਖੀ ਦੀ ਨਾਮੀਨੇਸ਼ਨ ਕੀਤੀ ਜਾ ਸਕਦੀ ਹੈ। ਜੋ ਵੀ ਸਟੇਟ ਅਵਾਰਡ ਲਈ ਨਾਮੀਨੇਸ਼ਨ ਕਰੇਗਾ, ਉਹ ਆਪਣੀ ਹੱਥ ਲਿਖਤ ਵਿੱਚ ਘੱਟੋ ਘੱਟ 250 ਸ਼ਬਦਾਂ ਵਿੱਚ ਲਿਖ ਕੇ ਜਾਣਕਾਰੀ ਦੇਵੇਗਾ ਕਿ ਅਧਿਆਪਕ, ਸਕੂਲ ਮੁਖੀ ਦੀ ਨਾਮੀਨੇਸ਼ਨ ਉਹ ਕਿਉ ਕਰਨਾ ਚਾਹੁੰਦੇ ਹਨ।

ਬੁਲਾਰੇ ਨੇ ਕਿਹਾ ਕਿ ਜਿਸ ਅਧਿਆਪਕ/ਸਕੂਲ ਮੁਖੀ ਨੇ ਰੈਗੂਲਰ ਸਰਵਿਸ ਦੇ ਘੱਟੋ ਘੱਟ 10 ਸਾਲ ਪੂਰੇ ਕੀਤੇ ਹਨ, ਉਹ ਨਾਮੀਨੇਸ਼ਨ ਕਰ ਸਕਦਾ ਹੈ। ਐਸ.ਐਸ.ਏ., ਆਰ.ਐਮ.ਐਸ.ਏ., ਪੀ.ਆਈ.ਸੀ.ਟੀ.ਈ.ਸੀ. ਦੇ ਅਧੀਨ ਕੰਮ ਕਰਦੇ ਉਨ੍ਹਾਂ ਅਧਿਆਪਕਾਂ ਦੀ ਨਾਮੀਨੇਸ਼ਨ ਵੀ ਕੀਤੀ ਜਾ ਸਕਦੀ ਹੈ ਜਿਨ੍ਹਾਂ ਨੇ ਰੈਗੂਲਰ ਸਰਵਿਸ ਵਜੋਂ 10 ਸਾਲ ਪੂਰੇ ਕਰ ਲਏ ਹਨ। ਇਹ ਅਵਾਰਡ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦਿੱਤੇ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.