ETV Bharat / city

ਭੁੱਖ ਨਾਲ ਮਰ ਰਹੇ ਕੋਰੋਨਾ ਮਰੀਜ਼, ਦਿੱਲੀ ਮਾਡਲ ਲਾਗੂ ਕਰੇ ਸਰਕਾਰ: ਚੀਮਾ

ਹਰਪਾਲ ਚੀਮਾ ਨੇ ਮੁੱਖ ਮੰਤਰੀ ਦੇ ਕੋਵਿਡ ਪ੍ਰਬੰਧਨ ਦੇ ਦਾਅਵਿਆਂ 'ਤੇ ਸਵਾਲ ਚੁੱਕਿਦਆਂ ਕਿਹਾ ਕਿ ਮਰੀਜ਼ਾਂ ਨੂੰ ਖਾਣਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੇਜਰੀਵਾਲ ਸਰਕਾਰ ਦੇ ਮਾਡਲ ਨੂੰ ਅਪਣਾਉਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ।

ਹਰਪਾਲ ਚੀਮਾ
ਹਰਪਾਲ ਚੀਮਾ
author img

By

Published : Aug 8, 2020, 5:11 PM IST

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਅਤੇ ਆਪ ਆਗੂ ਹਰਪਾਲ ਚੀਮਾ ਨੇ ਸ਼ਨੀਵਾਰ ਨੂੰ ਟਵਿੱਟਰ 'ਤੇ ਇੱਕ ਵੀਡੀਓ ਸਾਂਝੀ ਕਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਲੈ ਕੇ ਮੁੱਖ ਮੰਤਰੀ 'ਤੇ ਸਵਾਲ ਚੁੱਕੇ ਹਨ। ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਪੋਸਟ ਵਿੱਚ ਟੈਗ ਕੀਤਾ ਹੈ।

  • Patients on roof for not getting food: @capt_amarinder is this your COVID management? then you appeal to patients to get treated in Govt. hospitals.Patients come to hsptls for saving their life, not for being treated like this.If you are not even able to provide food, step down. pic.twitter.com/Hhq1lya3ZV

    — Adv Harpal Singh Cheema (@HarpalCheemaMLA) August 8, 2020 " class="align-text-top noRightClick twitterSection" data=" ">

ਆਮ ਆਦਮੀ ਪਾਰਟੀ ਵੱਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਇਹ ਵੀਡੀਓ ਬਠਿੰਡਾ ਸਥਿਤ ਕੋਰੋਨਾ ਸੈਂਟਰ ਦੀ ਹੈ, ਜਿਸ ਵਿੱਚ ਪ੍ਰਵਾਸੀ ਮਜ਼ਦੂਰ ਸੈਂਟਰ ਦੀ ਛੱਤ 'ਤੇ ਚੜ੍ਹ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਸਹੂਲਤਾਂ ਨਾ ਮਿਲਣ ਦੀ ਗੱਲ ਆਖ ਰਹੇ ਹਨ। ਵੀਡੀਓ ਵਿੱਚ ਇੱਕ ਪ੍ਰਵਾਸੀ ਇਹ ਕਹਿੰਦਾ ਵੀ ਦਿਖਾਈ ਦੇ ਰਿਹਾ ਹੈ ਕਿ ਉਹ ਕੋਰੋਨਾ ਪੀੜਤ ਨਹੀਂ ਹੈ, ਉਸ ਨੂੰ ਜ਼ਬਰਦਸਤੀ ਇੱਥੇ ਰੱਖਿਆ ਗਿਆ ਹੈ।

ਵੀਡੀਓ ਰਾਹੀਂ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ, "ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਵਿੱਚ ਵੱਡੇ ਪੱਧਰ 'ਤੇ ਸਟਾਫ਼ ਅਤੇ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ, ਖ਼ਾਸ ਕਰਕੇ ਕੋਰੋਨਾ ਦੇ ਮਰੀਜ਼ਾਂ ਦੀਆਂ ਸ਼ਿਕਾਇਤਾਂ ਬਹੁਤ ਗੰਭੀਰ ਹਨ। ਪੰਜਾਬ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਦੇਖੇ-ਪਰਖੇ ਮਾਡਲ ਨੂੰ ਅਪਣਾਉਣ ਤੋਂ ਸੰਕੋਚ ਨਹੀਂ ਕਰਨਾ ਚਾਹੀਦਾ।"

ਹਰਪਾਲ ਚੀਮਾ ਨੇ ਮੁੱਖ ਮੰਤਰੀ ਦੇ ਕੋਵਿਡ ਪ੍ਰਬੰਧਨ ਦੇ ਦਾਅਵਿਆਂ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਮਰੀਜ਼ਾਂ ਨੂੰ ਖਾਣਾ ਨਹੀਂ ਮਿਲ ਰਿਹਾ, ਫਿਰ ਤੁਸੀਂ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਦੀ ਅਪੀਲ ਕਰਦੇ ਹੋ। ਉਨ੍ਹਾਂ ਕਿਹਾ ਕਿ ਜੇ ਤੁਸੀਂ ਇਨ੍ਹਾਂ ਨੂੰ ਖਾਣਾ ਮੁਹੱਈਆ ਨਹੀਂ ਕਰਵਾ ਸਕਦੇ ਤਾਂ ਆਪਣਾ ਅਹੁਦਾ ਤਿਆਗ ਦਿਓ।

ETV Bharat Logo

Copyright © 2024 Ushodaya Enterprises Pvt. Ltd., All Rights Reserved.