ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਹ ਵੀ ਪੜੋ: ਮੂਸੇਵਾਲਾ ਮੁੱਦੇ ’ਤੇ ਵੀ.ਕੇ ਭਾਵਰਾ ਤੋਂ ਸਰਕਾਰ ਨਾਰਾਜ਼, ਜਾਣੋਂ ਕੌਣ ਹੋ ਸਕਦੇ ਪੰਜਾਬ ਦੇ ਨਵੇਂ DGP !
ਮੰਤਰੀਆਂ ਲਈ ਨਵੀਂ ਹਦਾਇਤ: ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵੱਲੋਂ ਮੰਤਰੀਆਂ ਨਾਲ ਚਲਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੈਟਰੋਲ ਪੰਪ 'ਤੇ ਪੈਟਰੋ ਕਾਰਡ ਦੀ ਸਹੂਲਤ ਉਪਲਬਧ ਹੋਣ 'ਤੇ ਹੀ ਗੱਡੀ ਵਿੱਚ ਤੇਲ ਪੁਆਉਣਗੇ, ਪੰਪ ਤੋਂ ਮਿਲੀ ਕੰਪਿਊਟਰਾਈਜ਼ ਪਰਚੀ 'ਤੇ ਗੱਡੀ ਦਾ ਨੰਬਰ ਲਾਜ਼ਮੀ ਪੁਆਉਣ, ਆਪਣੇ ਪੈਟਰੋਲ/ਡੀਜ਼ਲ ਦੇ ਬਿੱਲ ਲਾਗਬੁੱਕ ਭਰਨ ਉਪਰੰਤ ਹਰ ਮਹੀਨੇ ਦੀ 5 ਤਰੀਕ ਤੱਕ ਪੰਪ ਤੋਂ ਮਿਲੀਆਂ ਦੋਵੇਂ ਪਰਚੀਆਂ ਕੰਪਿਊਟਰਾਈਜ਼ਡ ਅਤੇ ਮੈਨੂਅਲ ਸਣੇ ਪੂਰਨ ਤੌਰ 'ਤੇ ਮੁਕੰਮਲ ਅਤੇ ਤਸਦੀਕ ਕਰਵਾ ਕੇ ਜਮ੍ਹਾਂ ਕਰਵਾਉਣ ਅਤੇ ਸਮਰੀ ਸ਼ੀਟ ਉਤੇ ਰਕਮ ਦੇ ਨਾਲ-ਨਾਲ ਪੈਸੇ ਵੀ ਲਿਖਣ।
ਡਰਾਈਵਰਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਮਹੀਨੇ ਦਾ ਬਿੱਲ ਮਿੱਥੀ ਮਿਤੀ ਤੱਕ ਨਾ ਜਮ੍ਹਾਂ ਹੋਣ ਦੀ ਸੂਰਤ ਵਿੱਚ ਪੈਟਰੋ ਕਾਰਡ ਨੂੰ ਬਲਾਕ ਕਰ ਦਿੱਤਾ ਜਾਵੇਗਾ ਅਤੇ ਪੈਟਰੋ ਕਾਰਡ ਦੇ ਗੁੰਮ ਹੋਣ ਦੀ ਸੂਰਤ ਵਿੱਚ ਡਰਾਈਵਰ ਤੋਂ ਪੈਸੇ ਜਮ੍ਹਾਂ ਕਰਵਾਏ ਜਾਣਗੇ।
ਹੱਦ ਤੋਂ ਵੱਧ ਤੇਲ ਨਾ ਪੁਆਇਆ ਜਾਵੇ: ਇਸ ਦੇ ਨਾਲ ਹੀ ਡਰਾਈਵਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਤੈਅ ਹੱਦ ਤੋਂ ਵੱਧ ਤੇਲ ਨਾ ਪੁਆਇਆ ਜਾਵੇ। ਅਜਿਹਾ ਕਰਨ ਦੀ ਸੂਰਤ ਵਿੱਚ ਜ਼ਿੰਮੇਵਾਰੀ ਡਰਾਈਵਰ ਦੀ ਹੋਵੇਗੀ। ਡਰਾਈਵਰਾਂ ਨੂੰ ਕਿਹਾ ਗਿਆ ਹੈ ਕਿ ਉਹ ਸਮਰੀ ਸ਼ੀਟ ਉਤੇ ਸਾਰੀ ਜਾਣਕਾਰੀ ਜਿਵੇਂ ਕਿ ਡਰਾਈਵਰ ਦਾ ਨਾਮ, ਮੋਬਾਈਲ ਨੰਬਰ, ਗੱਡੀ ਨੰਬਰ ਅਤੇ ਗੱਡੀ ਦੇ ਅਲਾਟੀ ਮੰਤਰੀ ਦਾ ਨਾਮ ਅਤੇ ਮੀਟਰ ਰੀਡਿੰਗ ਸ਼ੁਰੂ ਤੋਂ ਖ਼ਤਮ ਤੱਕ ਸਹੀ ਅਤੇ ਸਾਫ਼-ਸੁਥਰੀ ਭਰੀ ਜਾਵੇ ਅਤੇ ਡਰਾਈਵਰ ਦੇ ਹਸਤਾਖ਼ਰ ਅਤੇ ਬਟਾਲੀਅਨ ਨੰਬਰ ਲਿਖਿਆ ਹੋਵੇ।
ਇਸੇ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੈਬਨਿਟ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਗੱਡੀਆਂ ਉਤੇ ਤਾਇਨਾਤ ਸਬੰਧਤ ਡਰਾਈਵਰਾਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਜਾਵੇ ਤਾਂ ਜੋ ਪੈਟਰੋ ਕਾਰਡ ਦੀ ਸਹੂਲਤ ਨੂੰ ਨਿਰਵਿਘਨ ਚਲਾਇਆ ਜਾ ਸਕੇ।
ਇਹ ਵੀ ਪੜੋ: ਜਲੰਧਰ ’ਚ ਕੰਧ ’ਤੇ ਲਿਖੇ ਮਿਲੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ