ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ ਮੁਖਤਾਰ ਅੰਸਾਰੀ ਨੂੰ ਯੂਪੀ ਪੁਲਿਸ ਦੇ ਹਵਾਲੇ ਕਰਨ ਦੇ ਆਦੇਸ਼ਾਂ ਬਾਰੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਕੁਲਤਾਲ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਸਿਸਵਾਂ ਵਾਲੇ ਫ਼ਾਰਮ ਹਾਊਸ ਤੋਂ ਬਾਹਰ ਨਹੀਂ ਨਿਕਲਦੇ ਅਤੇ ਬਾਹੂਬਲੀਆਂ ਤੇ ਗੈਂਗਸਟਰਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਆਰਾਮਗਾਹ ਬਣਾ ਕੇ ਦਿੱਤੇ ਹੋਏ ਹਨ।
ਉਨ੍ਹਾਂ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਅਪਰਾਧੀਆਂ ਨੂੰ ਬਚਾਉਣ 'ਚ ਲੱਗੀ ਹੋਈ ਹੈ।
ਪੰਜਾਬ ਸਰਕਾਰ ਨੂੰ ਕਰਨਾ ਪਿਆ ਨਮੋਸ਼ੀ ਦਾ ਸਾਹਮਣਾ ਅਕਾਲੀ ਦਲ
ਉਧਰ ਮੁਖਤਾਰ ਅੰਸਾਰੀ ਦੇ ਮਾਮਲੇ ਵਿੱਚ ਅਕਾਲੀ ਦਲ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਸਰਕਾਰ ਨੂੰ ਨਿਮੋਸ਼ੀ ਦਾ ਸਾਹਮਣਾ ਕਰਨਾ ਪਿਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਗੈਂਗਸਟਰ ਨੂੰ ਬਚਾਉਣ ਦੀ ਪੂਰੀ ਵਾਹ ਲਾਈ ਪਰ ਯੂਪੀ ਪੁਲਿਸ ਨੇ ਸੁਪਰੀਮ ਕੋਰਟ ਦਾ ਸਹਾਰਾ ਲੈ ਕੇ ਅੰਸਾਰੀ ਨੂੰ ਵਾਪਸ ਆਪਣੀ ਕਸਟਡੀ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਜੋ ਸਫ਼ਲ ਰਹੀ।
ਉਨ੍ਹਾਂ ਕਿਹਾ ਕਿ ਅੰਸਾਰੀ ਨੂੰ ਪੰਜਾਬ ਵਿੱਚ ਕਿਹੜੇ ਵਿਧੀ ਵਿਧਾਨ ਨਾਲ ਰੱਖਿਆ ਗਿਆ ਤੇ ਇਸ ਦੇ ਕੀ ਕਾਰਨ ਸਨ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਸਭ ਦੇ ਲਈ ਕੌਣ ਕੌਣ ਜ਼ਿੰਮੇਵਾਰ ਹੈ ਉਨ੍ਹਾਂ ਦੇ ਨਾਮ ਸਭ ਦੇ ਸਾਹਮਣੇ ਆਉਣੇ ਚਾਹੀਦੇ ਹਨ।