ETV Bharat / city

ਪੰਜਾਬ ਸਰਕਾਰ ਵੱਲੋਂ ਸੂਬੇ ’ਚ ਕੋਰੋਨਾ ਪਾਬੰਦੀਆਂ ਹਟਾਉਣ ਦੇ ਹੁਕਮ - ਕੋਰੋਨਾ ਨਿਯਮਾਂ ਦੀ ਪਾਲਣਾ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ’ਚ ਲਗਾਈਆਂ ਗਈਆਂ ਕੋਰੋਨਾ ਨਿਯਮਾਂ ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬੇਸ਼ਕ ਉਨ੍ਹਾਂ ਵੱਲੋਂ ਕੋਰੋਨਾ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ ਇਸ ਦੇ ਬਾਵਜੁਦ ਵੀ ਉਨ੍ਹਾਂ ਵੱਲੋਂ ਕੋਰੋਨਾ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ
author img

By

Published : Mar 15, 2022, 3:08 PM IST

ਚੰਡੀਗੜ੍ਹ: ਪੰਜਾਬ ’ਚ ਕੋਰੋਨਾ ਦੇ ਕਹਿਰ ਨੂੰ ਘੱਟ ਹੁੰਦੇ ਹੀ ਸੂਬੇ ਭਰ ਚੋਂ ਕੋਰੋਨਾ ਨਿਯਮਾਂ ਨੂੰ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ ਮੁਤਾਬਿਕ ਪੰਜਾਬ ’ਚ ਲੱਗੀਆਂ ਕੋਰੋਨਾ ਕਾਰਨ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ। ਹਾਲਾਂਕਿ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ

ਦੱਸ ਦਈਏ ਕਿ ਇਹ ਨਿਰਦੇਸ਼ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਗਏ ਹਨ ਜੋ ਵੀ ਕੋਰੋਨਾ ਨਾਲ ਲੱਗੀਆਂ ਹੋਈਆਂ ਪਾਬੰਦੀਆਂ ਹਨ ਉਨ੍ਹਾਂ ਨੂੰ ਹਟਾ ਦਿੱਤਾ ਜਾਵੇ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਨਿਯਮਾਂ ਦੀਆਂ ਪਾਲਣਾ ਕਰਨ।

ਇਹ ਵੀ ਪੜੋ: ਅੰਤਰਰਾਸ਼ਟਰੀ ਖਿਡਾਰੀ ਦਾ ਕਤਲ ਮਾਮਲਾ: ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਜ਼ਿੰਮੇਵਾਰੀ

ਮੰਗਲਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅਪਡੇਟਡ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਸੰਕਰਮਣ (corona virus cases in india) ਕਾਰਨ 97 ਹੋਰ ਲੋਕਾਂ ਦੀ ਮੌਤ ਤੋਂ ਬਾਅਦ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,15,974 ਹੋ ਗਈ ਹੈ।

ਦੇਸ਼ ਵਿੱਚ ਕੋਵਿਡ-19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 33,917 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.08 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 2,251 ਦੀ ਕਮੀ ਆਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਵਧ ਕੇ 98.72 ਫੀਸਦੀ ਹੋ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.