ਚੰਡੀਗੜ੍ਹ: ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੂੰ ਬਿਜਲੀ ਦਰਾਂ ਨੂੰ ਲੈ ਕੇ ਲਗਾਤਾਰ ਘੇਰ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਕੋਲ ਕੋਲਾ ਭਾਰੀ ਮਾਤਰਾ ਚ ਉਪਲੱਬਧ ਹੈ ਜਿਸਦਾ ਇਸਤੇਮਾਲ ਸਸਤੀ ਬਿਜਲੀ ਪੈਦਾ ਕਰਨ ਦੇ ਲਈ ਕੀਤਾ ਜਾ ਸਕਦਾ ਹੈ। ਸੂਬੇ ਦੇ ਲੋਕਾਂ ਨੂੰ ਇਹ ਲਾਭ ਨਹੀਂ ਦਿੱਤਾ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਨੂੰ ਵੀ ਭਾਰੀ ਵਿੱਤੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੂਬੇ ’ਚ ਕੀਤੀ ਜਾ ਰਹੀ ਹੈ ਬਿਜਲੀ ਦੀ ਪੈਦਾਵਾਰ- ਅਮਨ ਅਰੋੜਾ
ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਚ ਬਿਜਲੀ ਦੀ ਪੈਦਾਵਾਰ ਕੀਤੀ ਜਾਂਦੀ ਹੈ ਇਸਦੇ ਬਾਵਜੁਦ ਵੀ ਹੋਰ ਸੂਬਿਆਂ ਦੇ ਮੁਕਾਬਲੇ ਇੱਥੇ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਪੀਐਸਪੀਸੀਐਲ ਰਾਹੀਂ ਭੁਗਤਾਨ ਨਾ ਕਰਨ ਕਰਕੇ ਸੂਬੇ ਦਾ ਕਰਜ਼ਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਲਈ ਕੈਪਟਨ ਸਰਕਾਰ ਲੋਕਾਂ ਉੱਤੇ ਹੁਣ ਹੋਰ ਵੀ ਜ਼ਿਆਦਾ ਬੋਝ ਪਾ ਰਹੀ ਹੈ। ਕੈਪਟਨ ਸਰਕਾਰ ਦੀ ਗਲਤ ਨੀਤੀਆਂ ਦਾ ਖਾਮਿਆਜਾ ਖਪਤਕਾਰਾਂ ਅਤੇ ਪੀਐਸਪੀਸੀਐਲ ਨੂੰ ਭੁਗਤਣਾ ਪੈ ਰਿਹਾ ਹੈ।
ਇਹ ਵੀ ਪੜੋ: ਮੁਖਤਾਰ ਅੰਸਾਰੀ ਨੂੰ ਲੈਣ ਲਈ ਰੂਪਨਗਰ ਪਹੁੰਚੀ ਯੂਪੀ ਪੁਲਿਸ
ਕੈਪਟਨ ਸਰਕਾਰ ਸੂਬੇ ਵਿੱਚ ਨਿੱਜੀ ਥਰਮਲ ਪਲਾਂਟਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਛੂਟ ਦੇ ਰਹੀ ਹੈ ਅਤੇ ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰ ਰਹੀ ਹੈ। ਕੈਪਟਨ ਨੇ ਬਿਜਲੀ ਖ਼ਰੀਦ ਸਮਝੌਤਿਆਂ ਉੱਤੇ ਵਾਈਟ ਪੇਪਰ ਜਾਰੀ ਕਰਨ ਦਾ ਵਾਅਦਾ ਕਰਕੇ ਸਰਕਾਰ ਬਣਾਈ ਸੀ, ਪਰੰਤੂ ਉਨ੍ਹਾਂ ਨੇ ਅਜੇ ਤੱਕ ਆਪਣਾ ਕੀਤਾ ਹੋਇਆ ਵਾਅਦਾ ਪੂਰਾ ਨਹੀਂ ਕੀਤਾ। ਦੂਜੇ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਆਪਣੇ ਲੋਕਾਂ ਨੂੰ ਬਿਜਲੀ ਖਡਰੀਦ ਕੇ ਮੁਫ਼ਤ ਚ ਬਿਜਲੀ ਦੇ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੀ ਕੈਪਟਨ ਸਰਕਾਰ ਬਿਜਲੀ ਪੈਦਾ ਕਰਕੇ ਲੋਕਾਂ ਨੂੰ ਸਭ ਤੋਂ ਮਹਿੰਗੀ ਬਿਜਲੀ ਦੇ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਕਾਂਗਰਸ, ਭਾਜਪਾ ਅਤੇ ਸ੍ਰੋਮਣੀ ਅਕਾਲੀ ਦਲ ਉਨ੍ਹਾਂ ਤੋਂ ਵੋਟ ਮੰਗਣ ਆਉਣ ਤਾ ਉਹ ਉਨ੍ਹਾਂ ਤੇ ਇਹ ਸਵਾਲ ਜਰੂਰ ਕਰਨ।