ETV Bharat / city

ਪੰਜਾਬ ਸਰਕਾਰ ਨੇ ਏਡਿਡ ਕਾਲਜਾਂ ਦੇ 1925 ਸਹਾਇਕ ਪ੍ਰੋਫੈਸਰ ਰੈਗੁਲਰ ਕੀਤੇ

author img

By

Published : Dec 17, 2021, 8:22 PM IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਇਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ (Cabinet Meeting) ਵਿੱਚ ਸ਼ੁੱਕਰਵਾਰ ਨੂੰ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ (Punjab Govt. regularized 1925 assistant lecturers)ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਸਰਕਾਰ ਦਾ ਕਹਿਣਾ ਹੈ ਕਿ ਇਸ ਫੈਸਲੇ ਪਿੱਛੇ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਅਧਿਆਪਨ ਲਈ ਸਟਾਫ ਨੂੰ ਉਤਸ਼ਾਹਤ ਕਰਨਾ ਹੈ।

1925 ਸਹਾਇਕ ਪ੍ਰੋਫੈਸਰ ਰੈਗੁਲਰ ਕੀਤੇ
1925 ਸਹਾਇਕ ਪ੍ਰੋਫੈਸਰ ਰੈਗੁਲਰ ਕੀਤੇ

ਚੰਡੀਗੜ੍ਹ:ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ (Punjab Govt. regularized 1925 assistant lecturers)ਦੀ ਪ੍ਰਵਾਨਗੀ ਦੇ ਦਿੱਤੀ ਹੈ।

ਚੰਨੀ ਦੀ ਅਗਵਾਈ ਹੇਠ ਹੋਈ ਮੀਟਿੰਗ

ਇਹ ਫੈਸਲਾ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਸਰਕਾਰ ਨੇ ਕਿਹਾ ਕਿ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਖਾਲੀ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ਦੇ ਆਧਾਰ ਉਤੇ ਪੜਾਅਵਾਰ ਢੰਗ ਨਾਲ 15600+6000=21600 ਰੁਪਏ ਦੀ ਮੁਢਲੀ ਤਨਖਾਹ ਉਤੇ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।

ਮੁਲਾਂਕਣ ਕਮੇਟੀ ਦੇ ਅਧਾਰ ’ਤੇ ਕੀਤਾ ਵਿਚਾਰ

ਇਸ ਤੋਂ ਬਾਅਦ ਮੁਲਾਂਕਣ ਕਮੇਟੀਆਂ ਵੱਲੋਂ ਇਨ੍ਹਾਂ ਦੇ ਕੰਮ ਦੇ ਮੁਲਾਂਕਣ ਦੇ ਆਧਾਰ ਉਤੇ ਉਨ੍ਹਾਂ ਦੇ ਮਾਮਲੇ ਰੈਗੂਲਰ ਕਰਨ ਲਈ ਵਿਚਾਰ ਕੀਤਾ ਗਿਆ ਸੀ। ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੇ ਸੇਵਾਕਾਲ ਦੇ ਤਿੰਨ ਸਾਲ ਮੁਕੰਮਲ ਹੋਣ ਉਤੇ ਉਨ੍ਹਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਮਨੋਨੀਤ ਮੁਲਾਂਕਣ ਕਮੇਟੀਆਂ ਵੱਲੋਂ ਕੀਤਾ ਗਿਆ ਅਤੇ ਇਸ ਕਮੇਟੀ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਿਫਾਰਸ਼ ਕੀਤੀ ਗਈ।

ਦੋਆਬਾ ਖੇਤਰ ਵਿਚ ਦੋ ਸਰਕਾਰੀ ਡਿਗਰੀ ਕਾਲਜਾਂ ਨੂੰ ਪ੍ਰਵਾਨਗੀ

ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲ੍ਹੇ ਵਿਚ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ ਉਤੇ ਨਵਾਂ ਡਿਗਰੀ ਕਾਲਜ ਖੋਲ੍ਹਿਆ ਜਾਵੇਗਾ ਜਿਸ ਦਾ ਅਕਾਦਮਿਕ ਸੈਸ਼ਨ ਇਕ ਜੁਲਾਈ, 2022 ਤੋਂ ਸ਼ੁਰੂ ਹੋਵੇਗਾ ਜਦਕਿ ਦੂਜਾ ਸਰਕਾਰੀ ਡਿਗਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਬੰਗਾ ਦੇ ਪਿੰਡ ਸਰਹਾਲ ਰਣੂਆਂ ਵਿਖੇ ਖੋਲ੍ਹਿਆ ਜਾਵੇਗਾ।

1925 ਸਹਾਇਕ ਪ੍ਰੋਫੈਸਰ ਰੈਗੁਲਰ ਕੀਤੇ

ਰੰਧਾਵਾ ਦੀ ਸਹਿਮਤੀ ਨਾਲ ਬਦਲਿਆ ਡੀਜੀਪੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਦਾ ਬਿਆਨ ਅੱਜ ਦੀ ਮੀਟਿੰਗ ਵਿੱਚ ਸਨਅਤਾਂ ਨਾਲ ਵਨ ਟਾਈਮ ਸੈਟਲਮੈਂਟ ਬਾਰੇ ਫੈਸਲਾ ਲਿਆ ਗਿਆ ਹੈ। ਜਿਨ੍ਹਾਂ ਸਕੂਲਾਂ ਵਿੱਚ ਮਿਡਲ ਤੋਂ ਹਾਈ ਸੈਕੰਡਰੀ ਤੱਕ ਦਾ ਫੈਸਲਾ ਕੀਤਾ ਜਾਣਾ ਸੀ, ਉਥੇ ਤਿੰਨ ਨਵੇਂ ਕਾਲਜ ਖੋਲ੍ਹਣ ਦਾ ਵੀ ਫੈਸਲਾ ਕੀਤਾ ਗਿਆ ਹੈ। ਡੀਜੀਪੀ ਬਦਲਣ 'ਤੇ ਉਨ੍ਹਾਂ ਕਿਹਾ ਸਰਕਾਰ ਦਾ ਕੰਮ, ਲੋਕਾਂ ਦੀ ਬਿਹਤਰੀ ਲਈ ਹੈ। ਸੁਖਜਿੰਦਰ ਰੰਧਾਵਾ ਨੂੰ ਭਰੋਸੇ (DGP changed after Randhawa consent) 'ਚ ਲੈਣ ਦੇ ਸਵਾਲ 'ਤੇ ਕਿਹਾ ਕਿ ਇਹ ਫੈਸਲਾ ਸਾਰਿਆਂ ਦੀ ਰਾਇ ਤੋਂ ਲਿਆ ਗਿਆ ਹੈ।

ਵੇਰਕਾ ਨੇ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਤਬਦੀਲੀਆਂ ਦੀ ਲੋੜ ਹੈ ਸੁਖਬੀਰ ਬਾਦਲ ਦੇ ਬਿਆਨ 'ਤੇ ਚੋਰ ਦੀ ਦਾੜ੍ਹੀ 'ਚ ਤੂੜੀ ਵਾਲੀ ਗੱਲ ਹੈ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਸਖ਼ਤ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਰਨਲ ਕੈਟਾਗਰੀ ਲਈ ਕਮਿਸ਼ਨਬਣਾਇਆ ਜਾ ਰਿਹਾ ਹੈ ਤੇ ਅਗਲੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਸਰਕਾਰ ਨੇ 1925 ਕਾਲਜਾਂ ਦੇ ਅਸਥਾਈ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕੀਤਾ ਹੈ ਦੋਆਬਾ ਖੇਤਰ ਵਿੱਚ 2 ਡਿਗਰੀ ਕਾਲਜਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ, ਇਹ ਕਾਲਜ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਣਨਗੇ। ਅਗਲੇ ਸੈਸ਼ਨ ਤੋਂ ਪੜ੍ਹਾਈ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ:Punjab Assembly Elections 2022: ਕੈਪਟਨ ਨਾਲ ਮਿਲ ਕੇ ਬੀਜੇਪੀ ਲੜੇਗੀ ਚੋਣ- ਗਜੇਂਦਰ ਸ਼ੇਖਾਵਤ

ETV Bharat Logo

Copyright © 2024 Ushodaya Enterprises Pvt. Ltd., All Rights Reserved.