ETV Bharat / city

ਕਿਸਾਨਾਂ ਦੇ ਹੱਕ 'ਚ ਬ੍ਰਹਮ ਮਹੀਦਰਾ ਦਾ ਵੱਡਾ ਐਲਾਨ - ਬ੍ਰਹਮ ਮਹੀਦਰਾ

ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ (Brham Mohindra) ਨੇ ਕਿਹਾ ਕਿ ਕੋਵਿਡ ਕਰਕੇ ਵਿਕਾਸ ਕੰਮਾਂ (Development Work) 'ਚ ਪਿਆ ਖੱਪਾ ਪੰਜਾਬ ਸਰਕਾਰ ਨੇ ਪੂਰਿਆ ਹੈ। ਕੈਬਨਿਟ ਮੰਤਰੀ (Cabinet Minister) ਵਜੋਂ ਦੁਬਾਰਾ ਸਹੁੰ ਚੁਕਣ ਮਗਰੋਂ ਪਹਿਲੀ ਵਾਰ ਪਟਿਆਲਾ (Patiala) ਪੁੱਜੇ ਬ੍ਰਹਮ ਮਹਿੰਦਰਾ ਦਾ ਇਥੇ ਭਰਵਾਂ ਸਵਾਗਤ ਹੋਇਆ ਤੇ ਕਿਤੇ ਨਾ ਕਿਤੇ ਮੀਡੀਆ ਵੱਲੋਂ ਪੁੱਛੇ ਸਵਾਲਾਂ ਨੂੰ ਉਹ ਟਾਲਦੇ ਵੀ ਨਜ਼ਰ ਆਏ ਮਹਿੰਦਰਾ। ਉਨ੍ਹਾਂ ਕਿਹਾ ਕਿ ਕਿਸਾਨ ਮੋਦੀ ਸਰਕਾਰ (Modi Government) ਕਰਕੇ ਸੰਕਟ 'ਚ ਆਏ ਹਨ।

ਕਿਸਾਨਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ-ਬ੍ਰਹਮ ਮਹਿੰਦਰਾ

author img

By

Published : Oct 6, 2021, 9:01 PM IST

ਪਟਿਆਲਾ: ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਨ ਵਿਭਾਗਾਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪਿਛਲੇ ਸਮੇਂ 'ਚ ਕੋਵਿਡ ਕਰਕੇ ਵਿਕਾਸ ਕੰਮਾਂ 'ਚ ਪਏ ਖੱਪੇ ਨੂੰ ਪੰਜਾਬ ਸਰਕਾਰ ਨੇ ਪੂਰ ਦਿੱਤਾ ਹੈ ਅਤੇ ਸਾਰੇ ਵਿਕਾਸ ਪੂਰੀ ਤੇਜੀ ਨਾਲ ਚੱਲਦੇ ਹੋਏ ਮਿੱਥੇ ਸਮੇਂ 'ਤੇ ਹੀ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੋਦੀ ਸਰਕਾਰ ਕਰਕੇ ਸੰਕਟ 'ਚ ਆਏ ਕਿਸਾਨਾਂ ਦੇ ਨਾਲ ਖੜ੍ਹੀ ਹੈ।

ਮੁੜ ਮੰਤਰੀ ਬਣਨ ਉਪਰੰਤ ਪਹਿਲ ਵਾਰ ਪਟਿਆਲਾ ਪੁੱਜੇ ਮਹਿੰਦਰਾ

ਸ੍ਰੀ ਮਹਿੰਦਰਾ, ਪੰਜਾਬ ਦੀ ਨਵੀਂ ਬਣੀ ਵਜ਼ਾਰਤ 'ਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ ਸਨ। ਇੱਥੇ ਸਰਕਟ ਹਾਊਸ ਵਿਖੇ ਪੁੱਜਣ 'ਤੇ ਜਿੱਥੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਭਰਵਾਂ ਸਵਾਗਤ ਕੀਤਾ, ਉਥੇ ਹੀ ਪੰਜਾਬ ਪੁਲਿਸ ਦੀ ਟੁਕੜੀ ਵੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਹੰਸ, ਨਗਰ ਨਿਗਮ ਦੇ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਪੀ. ਸਿਟੀ ਵਰੁਣ ਸ਼ਰਮਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਐਸ.ਡੀ.ਐਮ. ਚਰਨਜੀਤ ਸਿੰਘ ਤੇ ਹੋਰ ਅਧਿਕਾਰੀਆਂ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਸਵਾਗਤ ਕੀਤਾ।

ਕਿਸਾਨਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ-ਬ੍ਰਹਮ ਮਹਿੰਦਰਾ

ਵਿਕਾਸ ਕਾਰਜਾਂ ਦਾ ਲਿਆ ਜਾਇਜਾ

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਚੱਲ ਰਹੇ ਵਿਕਾਸ ਕਾਰਜਾਂ 'ਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂ.ਪੀ. ਦੇ ਲਖੀਮਪੁਰ ਖੇੜੀ 'ਚ ਕਿਸਾਨਾਂ ਨਾਲ ਵਾਪਰੀ ਦਰਦਨਾਕ ਘਟਨਾ ਦੀ ਨਿਖੇਧੀ ਕਰਕੇ ਪੀੜਤਾਂ ਨਾਲ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ ਹੈ।

ਸੋਨੀਆ ਦੀ ਹਦਾਇਤ ‘ਤੇ ਰਾਹੁਲ ਪ੍ਰਿਅੰਕਾ ਗਏ ਯੂਪੀ

ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ਤਹਿਤ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਯੂ.ਪੀ. ਗਏ ਹਨ ਅਤੇ ਪੰਜਾਬ ਕਾਂਗਰਸ ਨੇ ਵੀ ਕਿਸਾਨਾਂ ਦੇ ਸੰਘਰਸ਼ 'ਚ ਆਪਣਾ ਯੋਗਦਾਨ ਪਾਉਣ ਦਾ ਪ੍ਰੋਗਰਾਮ ਉਲੀਕਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਦੋ ਵਾਰ ਰੱਦ ਕੀਤਾ ਹੈ ਪਰੰਤੂ ਰਾਜਪਾਲ ਨੇ ਇਨ੍ਹਾਂ ਨੂੰ ਅੱਗੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ।

ਕਿਸਾਨਾਂ ਦੀ ਪੂਰੀ ਮਦਦ ਕਰ ਰਹੀ ਸਰਕਾਰ

ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ 'ਚ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਵਿੱਤੀ ਮਦਦ ਦੇ ਕੇ ਕਿਸਾਨਾਂ ਦੀ ਬਾਂਹ ਫੜੀ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ ਦੇ 14 ਕਿਸਾਨਾਂ ਦੇ ਵਾਰਸਾਂ ਨੂੰ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।ਪੰਜਾਬ ਵਜ਼ਾਰਤ 'ਚ ਮੁੜ ਤੋਂ ਕੈਬਨਿਟ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ਲਈ ਸ੍ਰੀ ਮਹਿੰਦਰਾ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਹਫ਼ਤੇ ਦੇ ਆਖਰੀ ਦੋ ਦਿਨ ਆਪਣੇ ਹਲਕੇ 'ਚ ਰਹਿਣਗੇ ਤਾਂ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਸਕੇ।

ਸਾਢੇ ਚਾਰ ਸਾਲ ‘ਚ ਹੋਏ ਅਥਾਹ ਕੰਮ

ਉਨ੍ਹਾਂ ਦੱਸਿਆ ਕਿ ਜਿੰਨੇ ਵਿਕਾਸ ਕਾਰਜ ਪਟਿਆਲਾ ਦਿਹਾਤੀ ਹਲਕੇ ਦੇ 27 ਵਾਰਡਾਂ ਅਤੇ 60 ਪਿੰਡਾਂ 'ਚ ਪਿਛਲੇ ਸਾਢੇ ਚਾਰ ਸਾਲਾਂ 'ਚ ਹੋਏ ਹਨ, ਉਨੇ ਕੰਮ ਪਿਛਲੇ 35 ਸਾਲਾਂ 'ਚ ਨਹੀਂ ਹੋਏ।ਇਸ ਮੌਕੇ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਸਿਰ ਪੰਜਾਬ ਸਰਕਾਰ 'ਚ ਵੱਡੀ ਜਿੰਮੇਵਾਰੀ ਹੋਣ ਕਰਕੇ ਭਾਵੇਂ ਕੋਵਿਡ ਕਰਕੇ ਲੋਕਾਂ ਨਾਲ ਮੇਲਮਿਲਾਪ 'ਚ ਕੁਝ ਰੁਕਾਵਟ ਆਈ ਸੀ ਪਰੰਤੂ ਉਹ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਤੇ ਉਨ੍ਹਾਂ ਦਾ ਪਰਿਵਾਰ ਸਦਾ ਹੀ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਦੇ ਹਰ ਦੁੱਖ-ਸੁੱਖ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ:'ਟ੍ਰਾਂਸਪੋਰਟ ਮੰਤਰੀ ਵਲੋਂ ਜਾਰੀ ਹੈਲਪਲਾਈਨ ਨੰਬਰ 'ਤੇ ਨਹੀਂ ਹੋ ਰਹੀ ਸੁਣਵਾਈ'

ETV Bharat Logo

Copyright © 2025 Ushodaya Enterprises Pvt. Ltd., All Rights Reserved.