ETV Bharat / city

ਕੈਪਟਨ ਸਰਕਾਰ ਨੇ ਵਧਾਇਆ ਜੇਬ ਖਰਚ, ਪੈਟਰੋਲ-ਡੀਜ਼ਲ ਹੋਰ ਮਹਿੰਗਾ

author img

By

Published : Aug 7, 2019, 12:59 PM IST

ਕੈਪਟਨ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ 'ਚ ਪੰਜਾਬ ਅਰਬਨ ਟ੍ਰਾਂਸਪੋਰਟ ਫੰਡ ਬਿਲ 2019’ ਪਾਸ ਕਰਕੇ ਸੂਬੇ ਦੀ ਸ਼ਹਿਰੀ ਵਸੋਂ ’ਤੇ 25 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਗਿਆ ਹੈ। ਇਸ ਨਾਲ ਸ਼ਹਿਰਾਂ ਵਿੱਚ ਡੀਜ਼ਲ ਅਤੇ ਪੈਟਰੋਲ ਮਹਿੰਗਾ ਹੋ ਜਾਵੇਗਾ।

ਫ਼ੋਟੋ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੋਕਾਂ ਦਾ ਜੇਬ ਖਰਚ ਨੂੰ ਹੋਰ ਵੱਧਾ ਦਿੱਤਾ ਹੈ। ਲੋਕ ਪਹਿਲਾ ਹੀ ਮਹਿੰਗਾਈ ਦੀ ਮਾਰ ਤੋਂ ਉੱਪਰ ਨਹੀਂ ਸੀ ਉੱਠੇ ਰਹੇ ਹੁਣ ਨਵੀਂ ਮੁਸੀਬਤ ਉਨ੍ਹਾਂ ਦੇ ਗਲ ਪੈ ਗਈ ਹੈ। ਕੈਪਟਨ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈੱਸ ਲਾਉਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਪੰਜਾਬ ਅਰਬਨ ਟ੍ਰਾਂਸਪੋਰਟ ਫੰਡ ਬਿਲ 2019’ ਪਾਸ ਕਰਕੇ ਸੂਬੇ ਦੀ ਸ਼ਹਿਰੀ ਵਸੋਂ ’ਤੇ 25 ਕਰੋੜ ਰੁਪਏ ਦਾ ਬੋਝ ਪਾ ਦਿੱਤਾ ਗਿਆ ਹੈ। ਇਸ ਨਾਲ ਸ਼ਹਿਰਾਂ ਵਿੱਚ ਡੀਜ਼ਲ ਅਤੇ ਪੈਟਰੋਲ 10 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਜਾਵੇਗਾ। ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਵਿਧਾਨ ਸਭਾ ਵਿੱਚ ਇਸ ਬਿਲ ਨੂੰ ਪੇਸ਼ ਕੀਤਾ। ਵਿਧਾਨ ਸਭਾ ਵਿੱਚ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ।

ਇਹ ਬਿਲ ਪਾਸ ਹੋਣ ਨਾਲ ‘ਸ਼ਹਿਰੀ ਬੱਸ ਪ੍ਰਾਜੈਕਟ’ ਲਈ ਸ਼ਹਿਰੀ ਖੇਤਰਾਂ ਦੇ ਪੈਟਰੋਲ ਅਤੇ ਡੀਜ਼ਲ ਪੰਪਾਂ ’ਤੇ ਤੇਲ ਦੀ ਵਿਕਰੀ ’ਤੇ 10 ਪੈਸੇ ਪ੍ਰਤੀ ਲੀਟਰ ਸੈੱਸ ਲੱਗ ਜਾਵੇਗਾ। ਇਸ ਦੇ ਨਾਲ ਹੀ ਵੀਆਈਪੀ ਨੰਬਰਾਂ ’ਤੇ ਵੀ 10 ਫ਼ੀਸਦੀ ਸੈੱਸ ਲਾ ਦਿੱਤਾ ਗਿਆ ਹੈ, ਜਿਸ ਨਾਲ ਵੀਆਈਪੀ ਨੰਬਰ ਲੈਣ ਵਾਲਿਆਂ ਨੂੰ 2000 ਤੋਂ ਲੈ ਕੇ 25000 ਰੁਪਏ ਤੱਕ ਦੇਣੇ ਪੈਣਗੇ।

ਤੇਲ ਮਹਿੰਗਾ ਕਰਨ ਅਤੇ ਨੰਬਰਾਂ ’ਤੇ ਸੈੱਸ ਲਾਉਣ ਨਾਲ ਰਾਜ ਸਰਕਾਰ ਨੂੰ ਸਾਲਾਨਾ 25 ਕਰੋੜ ਰੁਪਏ ਮਿਲ ਜਾਣਗੇ। ਹਾਲਾਂਕਿ, ਵਿਰੋਧੀ ਧਿਰਾਂ ਨੇ ਸਪੀਕਰ ਤੋਂ ਬਿਲ 'ਤੇ ਬਹਿਸ ਕਰਨ ਲਈ ਸਮਾਂ ਮੰਗਿਆ ਪਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਹ ਬਿਲ ਪਾਸ ਹੋ ਗਿਆ ਹੈ ਹੁਣ ਅਗਲੇ ਬਿਲ 'ਤੇ ਬਹਿਸ ਕਰੋ।

Intro:Body:Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.