ETV Bharat / city

ਪਿਤਾ ਦੇ ਭੋਗ 'ਚ ਸ਼ਾਮਲ ਹੋਵੇਗਾ ਬਲਵੰਤ ਰਾਜੋਆਣਾ, ਹਾਈਕੋਰਟ ਨੇ ਦਿੱਤੀ ਮਨਜੂਰੀ

ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਬੈਂਚ ਨੇ ਪੁਲਿਸ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਉਨ੍ਹਾਂ ਦੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੁਲਿਸ ਸੁਰੱਖਿਆ ਵਿੱਚ ਲੈਕੇ ਜਾਣ ਦੇ ਹੁਕਮ ਦਿੱਤੇ ਹਨ। ਇਸ ਹੁਕਮ ਨਾਲ ਹਾਈਕੋਰਟ ਨੇ ਰਾਜੋਆਣਾ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਪਿਤਾ ਦੇ ਭੋਗ 'ਚ ਸ਼ਾਮਲ ਹੋਣਗੇ ਬਲਵੰਤ ਰਾਜੋਆਣਾ, ਹਾਈਕੋਰਟ ਨੇ ਦਿੱਤੀ ਮਨਜੂਰੀ

author img

By

Published : Jan 28, 2022, 8:15 PM IST

Updated : Jan 28, 2022, 9:15 PM IST

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਰਾਜੋਆਣਾ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਹੈ। ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ।

ਇਸ ਸਬੰਧੀ ਜਸਟਿਸ ਅਜੈ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਬੈਂਚ ਨੇ ਪੁਲਿਸ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਉਨ੍ਹਾਂ ਦੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੁਲਿਸ ਸੁਰੱਖਿਆ ਵਿੱਚ ਲੈ ਕੇ ਜਾਣ ਦੇ ਹੁਕਮ ਦਿੱਤੇ ਹਨ। ਇਸ ਹੁਕਮ ਨਾਲ ਹਾਈਕੋਰਟ ਨੇ ਰਾਜੋਆਣਾ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਰਾਜੋਆਣਾ ਨੇ ਐਡਵੋਕੇਟ ਵਿਵੇਕ ਠਾਕੁਰ ਰਾਹੀਂ ਦਾਇਰ ਆਪਣੀ ਪਟੀਸ਼ਨ 'ਚ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਜੇਲ੍ਹ ਅਥਾਰਟੀ ਤੋਂ ਪੈਰੋਲ ਦੀ ਮੰਗ ਕੀਤੀ ਸੀ ਕਿਉਂਕਿ ਉਸ ਦੇ ਪਿਤਾ ਜਸਵੰਤ ਸਿੰਘ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ। ਪਰ ਜੇਲ੍ਹ ਪ੍ਰਸ਼ਾਸਨ ਨੇ ਉਸ ਦੀ ਮੰਗ ਨੂੰ ਠੁਕਰਾ ਦਿੱਤਾ, ਜਿਸ ਕਾਰਨ ਰਾਜੋਆਣਾ ਨੇ ਹੁਣ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਰਾਜੋਆਣਾ ਨੇ ਕਿਹਾ ਸੀ ਕਿ ਕਿਉਂਕਿ ਉਸ ਦੇ ਪਿਤਾ ਪਿਛਲੇ 26 ਸਾਲਾਂ ਤੋਂ ਜੇਲ੍ਹ 'ਚ ਲਗਾਤਾਰ ਉਨ੍ਹਾਂ ਨੂੰ ਮਿਲਣ ਆਉਂਦੇ ਰਹੇ ਹਨ, ਇਸ ਲਈ ਹੁਣ ਉਨ੍ਹਾਂ ਨੂੰ ਆਪਣੇ ਪਿਤਾ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ ਥਾਣਾ ਸਦਰ ਲੁਧਿਆਣਾ ਦੇ ਐੱਸਐੱਚਓ ਨੇ ਹਾਈਕੋਰਟ ਨੂੰ ਦੱਸਿਆ ਕਿ ਰਾਜੋਆਣਾ ਦੇ ਪਿਤਾ ਦੀ 22 ਜਨਵਰੀ ਨੂੰ ਮੌਤ ਹੋ ਗਈ ਸੀ ਅਤੇ ਉਸ ਦੇ ਪਿਤਾ ਦਾ ਭੋਗ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪੈ ਰਿਹਾ ਹੈ। ਇਸ ਸੂਚਨਾ ਤੋਂ ਬਾਅਦ ਹਾਈਕੋਰਟ ਨੇ ਰਾਜੋਆਣਾ ਨੂੰ 31 ਜਨਵਰੀ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਆਪਣੇ ਪਿਤਾ ਦੇ ਭੋਗ 'ਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕੇਸ ਵਿੱਚ ਸੀ.ਬੀ.ਆਈ ਅਦਾਲਤ ਨੇ 27 ਜੁਲਾਈ 2007 ਨੂੰ ਰਾਜੋਆਣਾ ਨੂੰ ਦੋਸ਼ੀ ਕਰਾਰ ਦੇ ਕੇ ਫਾਂਸੀ ਦੀ ਸਜ਼ਾ ਸੁਣਾਈ ਸੀ। ਜਿਸ ਨੂੰ ਕਿ ਬਾਅਦ 'ਚ ਫਾਂਸੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਬਲਵੰਤ ਸਿੰਘ ਰਾਜੋਆਣਾ ਵੱਲੋਂ ਪਿਤਾ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ

Last Updated : Jan 28, 2022, 9:15 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.