ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ (Sadhu Singh Dharamsot has no relief) ਨੂੰ ਫਿਲਹਾਲ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਵੱਲੋ ਕੋਈ ਰਾਹਤ ਨਹੀਂ ਹੈ। ਇਸ ਦੌਰਾਨ ਹੀ ਪੰਜਾਬ ਦੇ ਏਜੀ ਵਿਨੋਦ ਘਈ (AG Vinod Ghai) ਨੇ ਦੱਸਿਆ ਕਿ ਇਸ ਮਾਮਲੇ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ਦੀ ਅਗਲੀ ਸੁਣਵਾਈ 18 ਨੂੰ ਹੋਵੇਗੀ।
ਦੱਸ ਦਈਏ ਕਿ ਸਾਬਕਾ ਮੰਤਰੀ ਧਰਮਸੋਤ ਤੇ ਰਿਸ਼ਵਤ ਲੈਣ ਦੇ ਆਰੋਪ ਲੱਗੇ ਸਨ, ਜਿਸ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਦੂਜੇ ਪਾਸੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਇਕੋਰਟ (Punjab Haryana High Court) ਵਿੱਚ ਪਟੀਸਨ ਦਾਇਰ ਕੀਤੀ ਹੈ।
ਇਸ ਦੌਰਾਨ ਹੀ ਦਲਜੀਤ ਸਿੰਘ ਦੇ ਵਕੀਲ ਨੇ ਪਟੀਸ਼ਨ ਦਾਇਰ ਕੀਤੀ ਹੈ ਕਿ ਸੰਗਤ ਸਿੰਘ ਗਿਲਜੀਆਂ ਨੂੰ ਜ਼ਮਾਨਤ ਮਿਲ ਚੁੱਕੀ ਹੈ ਤੇ ਜਿਸ ਨੂੰ ਫਸਾਇਆ ਗਿਆ ਹੈ। ਇਸ ਦੌਰਾਨ ਹੀ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੱਲ ਰਹੀ ਹੈ। ਇਸ ਤੋਂ ਬਾਅਦ ਅਦਾਲਤ (Punjab Haryana High Court) ਨੇ ਇਸ ਮਾਮਲੇ ਦੀ ਸੁਣਵਾਈ 18 ਅਗਸਤ ਉੱਤੇ ਪਾ ਦਿੱਤੀ ਹੈ।
ਸਕਾਲਰਸ਼ਿਪ ਘੁਟਾਲੇ ਦੇ ਲੱਗੇ ਸਨ ਇਲਜ਼ਾਮ: ਦੱਸ ਦਈਏ ਕਿ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕਾਂਗਰਸ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਸਮੇਂ ਪੰਜਾਬ ਦੀ ਵਜ਼ੀਰੀ 'ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਸਾਹਮਣੇ ਆਇਆ ਸੀ। ਉਨ੍ਹਾਂ 'ਤੇ ਸ਼ਕਾਲਰਸ਼ਿਪ ਦੇ 63.91 ਕਰੋੜ ਦੇ ਘੁਟਾਲੇ ਦੇ ਇਲਜ਼ਾਮ ਲੱਗੇ ਸਨ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।
ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਹਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।
ਗਿਲਜੀਆਂ ਖ਼ਿਲਾਫ਼ ਵੀ FIR: ਇਸੇ ਮਾਮਲੇ ਵਿੱਚ ਹਿੱਸੇਦਾਰ ਹੋਣ ਕਾਰਨ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਤੇ ਗਿਲਜੀਆਂ ਦੋਵਾਂ ਦਾ ਨਾਂ ਇੱਕ ਹੀ ਪਰਚੇ ਵਿੱਚ ਦਰਜ ਹੈ।
ਇਹ ਵੀ ਪੜੋ:- ਸਰਕਾਰ ਦੇ ਪੰਜ ਮਹੀਨਿਆਂ ਦਾ ਮੰਤਰੀਆਂ ਵੱਲੋਂ ਰਿਪੋਰਟ ਕਾਰਡ ਪੇਸ਼