ETV Bharat / city

ਪੰਜਾਬ ਸ਼ਰਾਬ ਕਾਂਡ: ਸੰਨੀ ਦਿਓਲ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਮਾਮਲੇ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ - ਸੰਨੀ ਦਿਓਲ

ਬੀਜੇਪੀ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਸੋਮਵਾਰ ਨੂੰ ਪੰਜਾਬ ਵਿੱਚ ਵਾਪਰੇ ਇਸ ਦੁਖਾਂਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਜਿਸ ਵਿੱਚ ਉਨ੍ਹਾਂ ਸਰਕਾਰ ਵੱਲੋਂ ਦਿੱਤੇ ਮੈਜਿਸਟਰੇਟੀ ਜਾਂਚ ਦੇ ਹੁਕਮ ਨੂੰ ਅੱਖਾਂ ਵਿੱਚ ਧੂੜ ਪਾਉਣਾ ਦੱਸਿਆ।

ਫ਼ੋਟੋ।
ਫ਼ੋਟੋ।
author img

By

Published : Aug 4, 2020, 7:39 AM IST

ਚੰਡੀਗੜ੍ਹ: ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਸੋਮਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਸੰਨੀ ਦਿਓਲ ਨੇ ਕਿਹਾ ਕਿ ਦੇਸ਼ ਦਾ ਹਰ ਵਿਅਕਤੀ ਇਸ ਦੁਖਾਂਤ ਤੋਂ ਦੁਖੀ ਅਤੇ ਚਿੰਤਤ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਸ਼ਰਾਬ ਮਾਫੀਆ ਲੰਬੇ ਸਮੇਂ ਤੋਂ ਬਟਾਲਾ ਵਿੱਚ ਗੈਰਕਨੂੰਨੀ ਕਾਰੋਬਾਰ ਕਰ ਰਿਹਾ ਹੈ। ਦਿਓਲ ਨੇ ਕਿਹਾ, "ਇਹ ਮੰਨਣਾ ਬਹੁਤ ਮੁਸ਼ਕਲ ਹੈ ਕਿ ਬਿਨਾਂ ਪ੍ਰਸ਼ਾਸਨ ਦੀ ਜਾਣਕਾਰੀ ਤੇ ਤਾਕਤਵਰ ਆਗੂਆਂ ਦੀ ਸੁਰੱਖਿਆ ਤੋਂ ਬਿਨਾਂ ਇਹ ਕੰਮ ਕੀਤਾ ਜਾ ਰਿਹਾ ਸੀ।"

ਪੁਲਿਸ ਨੇ ਹੁਣ ਤੱਕ ਸੂਬੇ ਵਿੱਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਪੰਜ ਮਾਫੀਆ ਸਣੇ 37 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਮੁਤਾਬਕ, ਪੇਂਟ ਕਾਰੋਬਾਰੀ ਰਾਜੇਸ਼ ਜੋਸ਼ੀ ਸਣੇ ਅੱਠ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰਿਆਂ ਦੀ ਪਛਾਣ ਕਰ ਲਈ ਗਈ ਹੈ।

ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂੱਲੋ ਨੇ ਮੁੱਖ ਮੰਤਰੀ ਨੂੰ ਦੱਸਿਆ ਜ਼ਿੰਮੇਵਾਰ

ਕਾਂਗਰਸੀ ਆਗੂ ਸ਼ਮਸ਼ੇਰ ਸਿੰਘ ਦੂੱਲੋ ਨੇ ਇਸ ਘਟਨਾ ਲਈ ਸਿੱਧੇ ਤੌਰ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਦੂਲੋ ਨੇ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਐਲਾਨੇ ਮੁਆਵਜ਼ੇ ਨੂੰ ਵੀ ਨਾਕਾਫੀ ਦੱਸਿਆ।

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ।

  • The unregulated sale of spurious liquor has led to the death of 112 people in Punjab till date. I have been calling for an investigation by a sitting High Court Justice since June, 2020. The Government of Punjab has ignored many calls for the same 1/n pic.twitter.com/c2Y2hRHsL6

    — Partap Singh Bajwa (@Partap_Sbajwa) August 3, 2020 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਪੰਜਾਬ ਦੇ ਅੰਮ੍ਰਿਤਸਰ, ਬਟਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਕਈ ਮੌਤਾਂ ਹੋਈਆਂ। ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 110 ਤੱਕ ਪਹੁੰਚ ਗਈ ਹੈ। ਇਸ ਨਾਲ ਸਭ ਤੋਂ ਪ੍ਰਭਾਵਿਤ ਜ਼ਿਲ੍ਹਾ ਤਰਨ ਤਾਰਨ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.