ETV Bharat / city

ਫ਼ਸਲਾਂ ਦੀ ਰਾਖੀ ਲਈ ਸਰਕਾਰ ਦੇਵੇਗੀ ਸਬਸਿਡੀ- ਕੈਬਿਨੇਟ ਮੰਤਰੀ - ਪੰਜਾਬ ਸਰਕਾਰ

ਸੂਬੇ ਵਿੱਚ ਜੰਗਲਾਤ ਵਿਭਾਗ ਵੱਲੋਂ ਕੰਡਿਆਲੀ ਖੇਤਰ ਨਾਲ ਸਬੰਧਿਤ ਕਿਸਾਨਾਂ ਨੂੰ ਕੰਡਿਆਲੀ ਤਾਰ ਲਵਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।

ਫ਼ੋਟੋ
author img

By

Published : Jul 18, 2019, 7:09 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਡੀ ਖੇਤਰ ਨਾਲ ਸਬੰਧਿਤ ਕਿਸਾਨਾਂ ਨੂੰ ਕੰਡਿਆਲੀ ਤਾਰ ਲਾਉਣ ਲਈ 50 ਫ਼ੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਕਿ ਕਿਸਾਨ ਆਪਣੇ ਖੇਤਾਂ ਦੀ ਰਾਖੀ ਕਰ ਸਕਣ।

ਇਹ ਵੀ ਪੜ੍ਹੋ: ਅਯੁੱਧਿਆ ਕੇਸ: 2 ਅਗਸਤ ਤੋਂ ਓਪਨ ਕੋਰਟ 'ਚ ਹੋਵੇਗੀ ਸੁਣਵਾਈ

ਇਸ ਬਾਰੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਕੰਡਿਆਲੀ ਖੇਤਰ ਵਿੱਚ ਇੱਕ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਤਹਿਤ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲ੍ਹਿਆਂ ਦੇ ਕੰਡਿਆਲੀ ਖੇਤਰ ਅਧੀਨ ਆਉਂਦੇ ਕਿਸਾਨ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ।

ਧਰਮਸੋਤ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨਾਂ ਵੱਲੋਂ ਬੱਲੀਆਂ ਰਾਹੀਂ ਅਤੇ ਐਂਗਲ ਆਇਰਨ/ਸੀਮੈਂਟ ਫੈਨਸ ਪੋਸਟ ਰਾਹੀਂ ਦੋ ਤਰ੍ਹਾਂ ਤਾਰਬੰਦੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬੱਲੀਆਂ ਰਾਹੀਂ ਤਾਰਬੰਦੀ ਕਰਨ 'ਤੇ ਕਿਸਾਨਾਂ ਨੂੰ 125 ਰੁਪਏ ਪ੍ਰਤੀ ਰਨਿੰਗ ਮੀਟਰ ਅਤੇ ਐਂਗਲ ਆਇਰਨ/ਸੀਮੈਂਟ ਫੈਂਨਸ ਪੋਸਟ ਰਾਹੀਂ ਤਾਰਬੰਦੀ ਕਰਨ 'ਤੇ 175 ਰੁਪਏ ਪ੍ਰਤੀ ਰਨਿੰਗ ਮੀਟਰ ਦੇ ਹਿਸਾਬ ਨਾਲ ਵਿਤੀ ਸਹਾਇਤਾ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਆਪਣੇ ਖਰਚੇ 'ਤੇ ਅਗਾਊਂ ਤਾਰਬੰਦੀ ਕਰਨ ਉਪਰੰਤ ਵਿਤੀ ਸਹਾਇਤਾ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ./ਚੈੱਕ ਰਾਹੀਂ ਦੇਣ ਦੀ ਵਿਵਸਥਾ ਕੀਤੀ ਗਈ ਹੈ। ਜੰਗਲਾਤ ਮੰਤਰੀ ਨੇ ਦੱਸਿਆ ਕਿ ਇਹ ਸਕੀਮ ਤਹਿਤ ਮਾਰਚ, 2019 ਤੱਕ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲ੍ਹਿਆਂ ਵਿੱਚ ਲੱਗਭੱਗ 1280 ਲਾਭਪਾਤਰੀਆਂ ਨੂੰ 8.13 ਕਰੋੜ ਰੁਪਏ ਦੀ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।

Intro:

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨਾਲ ਸਬੰਧਤ ਕਿਸਾਨਾਂ ਨੂੰ ਖੇਤਾਂ ਦੁਆਲੇ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਜੰਗਲੀ ਜਾਨਵਰਾਂ ਤੋਂ ਆਪਣੇ ਖੇਤਾਂ/ਫਸਲਾਂ ਦੀ ਸੁਰੱਖਿਆ ਕਰ ਸਕਣ।

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੂਬੇ ਦੇ ਕੰਡੀ ਖੇਤਰ ਵਿੱਚ ਇੱਕ ਪਾਇਲਟ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਸਬੰਧਤ ਖੇਤਰ ਦੇ ਕਿਸਾਨ ਆਪਣੇ ਖੇਤਾਂ ਵਿੱਚ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਤੱਕ ਵਿਤੀ ਸਹਾਇਤਾ ਦਾ ਲਾਭ ਲੈਣ ਦੇ ਹੱਕਦਾਰ ਹੋਣਗੇ। ਉਨ•ਾਂ ਦੱਸਿਆ ਕਿ ਇਹ ਯੋਜਨਾ ਤਹਿਤ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲਿ•ਆਂ ਦੇ ਕੰਢੀ ਖੇਤਰ ਅਧੀਨ ਆਉਂਦੇ ਕਿਸਾਨ ਵਿੱਤੀ ਸਹਾਇਤਾ ਹਾਸਲ ਕਰ ਸਕਦੇ ਹਨ।

Body:ਜੰਗਲਾਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨਾਂ ਵੱਲੋਂ ਬੱਲੀਆਂ ਰਾਹੀਂ ਅਤੇ ਐਂਗਲ ਆਇਰਨ/ਸੀਮੈਂਟ ਫੈਂਨਸ ਪੋਸਟ ਰਾਹੀਂ ਦੋ ਤਰ•ਾਂ ਤਾਰਬੰਦੀ ਕੀਤੀ ਜਾ ਸਕਦੀ ਹੈ। ਉਨ•ਾਂ ਦੱਸਿਆ ਕਿ ਬੱਲੀਆਂ ਰਾਹੀਂ ਤਾਰਬੰਦੀ ਕਰਨ 'ਤੇ ਕਿਸਾਨਾਂ ਨੂੰ 125 ਰੁਪਏ ਪ੍ਰਤੀ ਰਨਿੰਗ ਮੀਟਰ ਅਤੇ ਐਂਗਲ ਆਇਰਨ/ਸੀਮੈਂਟ ਫੈਂਨਸ ਪੋਸਟ ਰਾਹੀਂ ਤਾਰਬੰਦੀ ਕਰਨ 'ਤੇ 175 ਰੁਪਏ ਪ੍ਰਤੀ ਰਨਿੰਗ ਮੀਟਰ ਦੇ ਹਿਸਾਬ ਨਾਲ ਵਿਤੀ ਸਹਾਇਤਾ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਇਸ ਯੋਜਨਾ ਤਹਿਤ ਕਿਸਾਨਾਂ ਵੱਲੋਂ ਆਪਣੇ ਖਰਚੇ 'ਤੇ ਅਗਾਊਂ ਤਾਰਬੰਦੀ ਕਰਨ ਉਪਰੰਤ ਵਿਤੀ ਸਹਾਇਤਾ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਡੀ.ਬੀ.ਟੀ./ਚੈੱਕ ਰਾਹੀਂ ਦੇਣ ਦੀ ਵਿਵਸਥਾ ਕੀਤੀ ਗਈ ਹੈ।

ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਕੰਡੀ ਖੇਤਰ 'ਚ ਕੁਦਰਤੀ ਜੰਗਲ ਵੱਡੀ ਤਾਦਾਦ ਵਿੱਚ ਹਨ ਅਤੇ ਇੱਥੇ ਕੁਦਰਤੀ ਤੌਰ 'ਤੇ ਜੰਗਲੀ ਜਾਨਵਰਾਂ ਦੀ ਵੀ ਬਹੁਤਾਤ ਹੈ। ਉਨ•ਾਂ ਦੱਸਿਆ ਕਿ ਇਨ•ਾਂ ਜੰਗਲਾਂ ਵਿੱਚ ਹਿਰਨ, ਜੰਗਲੀ ਸੂਰ, ਨੀਲ ਗਾਂ ਅਤੇ ਬਾਂਦਰ ਆਦਿ ਹਨ। ਇਹ ਜਾਨਵਰ ਆਪਣੀ ਖੁਰਾਕ ਲਈ ਕਈ ਵਾਰ ਕਿਸਾਨਾਂ ਦੇ ਖੇਤਾਂ 'ਚ ਫਸਲਾਂ ਦਾ ਨੁਕਸਾਨ ਕਰ ਦਿੰਦੇ ਹਨ। ਉਨ•ਾਂ ਕਿਹਾ ਕਿ ਇਸ ਨੁਕਸਾਨ ਨਾਲ ਕਿਸਾਨਾਂ ਅਤੇ ਜੰਗਲੀ ਜਾਨਵਰਾਂ ਵਿਚਕਾਰ ਤਣਾਓ ਬਣਿਆ ਰਹਿੰਦਾ ਹੈ। ਉਨ•ਾਂ ਦੱਸਿਆ ਕਿ ਇਸ ਤਣਾਓ ਨੂੰ ਘਟਾਉਣਾ ਹੀ ਇਸ ਯੋਜਨਾ ਦਾ ਮੁੱਖ ਉਦੇਸ਼ ਹੈ।

ਜੰਗਲਾਤ ਮੰਤਰੀ ਨੇ ਅੱਗੇ ਦੱਸਿਆ ਕਿ ਇਹ ਸਕੀਮ ਤਹਿਤ ਮਾਰਚ, 2019 ਤੱਕ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਆਦਿ ਜ਼ਿਲਿ•ਆਂ ਵਿੱਚ ਲੱਗਭੱਗ 1280 ਲਾਭਪਾਤਰੀਆਂ ਨੂੰ 8.13 ਕਰੋੜ ਰੁਪਏ ਦੀ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.