ETV Bharat / city

ਪੰਜਾਬ ਲੋਕ ਕਾਂਗਰਸ ਆਗੂ ਦਾ ਵੱਡਾ ਦਾਅਵਾ...ਸਿਸਵਾਂ ਫਾਰਮ ਹਾਊਸ ਤੋਂ ਚੱਲੇਗਾ ਸਿਆਸੀ ਸ਼ੋਅ

author img

By

Published : Mar 6, 2022, 8:28 PM IST

ਪੰਜਾਬ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਆਗੂ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਪਾਰਟੀ ਆਗੂ ਨੇ ਦਾਅਵਾ ਕੀਤਾ ਹੈ ਕਿ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ ਚੱਲੇਗਾ (political show to run from siswan farmhouse) ਅਤੇ ਮੀਡੀਆ ਦੇ ਦੋਸਤ ਸਿਆਸੀ ਸ਼ੋਅ ਦੇਖਣ ਲਈ ਤਿਆਰ ਰਹਿਣ।

ਸਿਸਵਾਂ ਫਾਰਮ ਹਾਊਸ ਤੋਂ ਚੱਲੇਗਾ ਸਿਆਸੀ ਸ਼ੋਅ
ਸਿਸਵਾਂ ਫਾਰਮ ਹਾਊਸ ਤੋਂ ਚੱਲੇਗਾ ਸਿਆਸੀ ਸ਼ੋਅ

ਚੰਡੀਗੜ੍ਹ: ਪੰਜਾਬ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ। ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਠੋਕਿਆ ਜਾ ਰਿਹਾ ਉੱਥੇ ਹੀ ਹੁਣ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਵੀ ਆਪਣੀ ਸਰਕਾਰ ਬਣਾਉਣ ਦਾਅਵਾ ਕੀਤਾ ਹੈ।

ਸੂਤਰਾਂ ਤੋਂ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਰਾਜਸਥਾਨ ਜਾਂ ਫਿਰ ਛੱਤੀਸਗੜ੍ਹ ਭੇਜ ਸਕਦੀ ਹੈ ਇਸ ਦੌਰਾਨ ਹੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕਿਹਾ ਕਿ ਕੈਪਟਨ ਅਮਰਿੰਦਰ ਕਈਆਂ ਦੇ ਸਿਆਸੀ ਗੁਰੂ ਹਨ ਅਤੇ ਕਈ ਸਿਆਸੀ ਆਗੂਆਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਉਨ੍ਹਾਂ ਅੱਗੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ। ਇਸਦੇ ਨਾਲ ਬਲੀਏਵਾਲ ਨੇ ਦਾਅਵਾ ਠੋਕਿਆ ਹੈ ਕਿ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ (political show to run from siswan farmhouse) ਚੱਲੇਗਾ ।

@capt_amarinder Singh is the Political Guru of many & also have good relations with Political Friends

Time has Come !

Book less Charted Flights !

Media Friends get ready to watch the show from Mohindra Bagh, Siswan #PunjabElections2022 pic.twitter.com/ir5eRy2oVB

— Pritpal Singh Baliawal (@PritpalBaliawal) March 5, 2022

ਬਲੀਏਵਾਲ ਨੇ ਆਪਣੇ ਸੋਸ਼ਲ ਖਾਤੇ ਉੱਤੇ ਟਵੀਟ ਕਰਦਿਆਂ ਇਹ ਵੀ ਕਿਹਾ ਰੈ ਕਿ ਮੀਡੀਆ ਦੇ ਦੋਸਤੋ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ ਵੇਖਣ ਲਈ ਤਿਆਰ ਰਹੋ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਨਵੀਆਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਸਿਆਸੀ ਪੰਡਤਾਂ ਦਾ ਕਹਿਣੈ ਕਿ ਕੈਪਟਨ ਨਵੀਂ ਸਰਕਾਰ ਬਣਾਉਣ ਦੇ ਮੁੱਖ ਸੂਤਰਧਾਰ ਹੋ ਸਕਦੇ ਹਨ। ਇਸਦੇ ਨਾਲ ਹੀ ਸੂਬੇ ਵਿੱਚ ਵੱਡੀ ਚਰਚਾ ਇਹ ਵੀ ਚੱਲ ਰਹੀ ਹੈ ਕਿਸੇ ਵੀ ਸਿਆਸੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲ ਰਿਹਾ ਹੈ ਜਿਸ ਕਰਕੇ ਹੰਗ ਅੰਸੈਬਲੀ ਦਾ ਵੀ ਸੰਭਵਨਾ ਹੈ।

ਇਸ ਛਿੜੀ ਨਵੀਂ ਚਰਚਾ ਵਿਚਾਲੇ ਕਾਂਗਰਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਨੂੰ ਲੈਕੇ ਵੀ ਵੱਡੀ ਚਰਚਾ ਚੱਲ ਰਹੀ ਹੈ ਕਿ ਪਾਰਟੀ ਆਪਣੇ ਵਿਧਾਇਕਾਂ ਦੀ ਖਰੀਦੋ ਫਰੋਖਤ ਤੋਂ ਬਚਾਉਣ ਲਈ ਬਾਹਰਲੇ ਸੂਬਿਆਂ ਵਿੱਚ ਭੇਜ ਸਕਦੀ ਹੈ। ਚਰਚਾ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਨਵੇਂ ਵਿਧਾਇਕਾਂ ਨੂੰ ਦਿੱਲੀ ਵਿੱਚ ਰੱਖ ਸਕਦੀ ਹੈ।

ਇਹ ਵੀ ਪੜ੍ਹੋ: ਕਾਂਗਰਸ ਉਮੀਦਵਾਰਾਂ ਨੂੰ ਰਾਜਸਥਾਨ ਜਾਂ ਛੱਤੀਸਗੜ੍ਹ ਭੇਜਣ ਦੀ ਤਿਆਰੀ ’ਚ !

ਚੰਡੀਗੜ੍ਹ: ਪੰਜਾਬ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ। ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਠੋਕਿਆ ਜਾ ਰਿਹਾ ਉੱਥੇ ਹੀ ਹੁਣ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਵੀ ਆਪਣੀ ਸਰਕਾਰ ਬਣਾਉਣ ਦਾਅਵਾ ਕੀਤਾ ਹੈ।

ਸੂਤਰਾਂ ਤੋਂ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਰਾਜਸਥਾਨ ਜਾਂ ਫਿਰ ਛੱਤੀਸਗੜ੍ਹ ਭੇਜ ਸਕਦੀ ਹੈ ਇਸ ਦੌਰਾਨ ਹੀ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਕਿਹਾ ਕਿ ਕੈਪਟਨ ਅਮਰਿੰਦਰ ਕਈਆਂ ਦੇ ਸਿਆਸੀ ਗੁਰੂ ਹਨ ਅਤੇ ਕਈ ਸਿਆਸੀ ਆਗੂਆਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਉਨ੍ਹਾਂ ਅੱਗੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ। ਇਸਦੇ ਨਾਲ ਬਲੀਏਵਾਲ ਨੇ ਦਾਅਵਾ ਠੋਕਿਆ ਹੈ ਕਿ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ (political show to run from siswan farmhouse) ਚੱਲੇਗਾ ।

ਬਲੀਏਵਾਲ ਨੇ ਆਪਣੇ ਸੋਸ਼ਲ ਖਾਤੇ ਉੱਤੇ ਟਵੀਟ ਕਰਦਿਆਂ ਇਹ ਵੀ ਕਿਹਾ ਰੈ ਕਿ ਮੀਡੀਆ ਦੇ ਦੋਸਤੋ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ ਵੇਖਣ ਲਈ ਤਿਆਰ ਰਹੋ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਨਵੀਆਂ ਚਰਚਾਵਾਂ ਨੇ ਜ਼ੋਰ ਫੜ੍ਹ ਲਿਆ ਹੈ। ਸਿਆਸੀ ਪੰਡਤਾਂ ਦਾ ਕਹਿਣੈ ਕਿ ਕੈਪਟਨ ਨਵੀਂ ਸਰਕਾਰ ਬਣਾਉਣ ਦੇ ਮੁੱਖ ਸੂਤਰਧਾਰ ਹੋ ਸਕਦੇ ਹਨ। ਇਸਦੇ ਨਾਲ ਹੀ ਸੂਬੇ ਵਿੱਚ ਵੱਡੀ ਚਰਚਾ ਇਹ ਵੀ ਚੱਲ ਰਹੀ ਹੈ ਕਿਸੇ ਵੀ ਸਿਆਸੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲ ਰਿਹਾ ਹੈ ਜਿਸ ਕਰਕੇ ਹੰਗ ਅੰਸੈਬਲੀ ਦਾ ਵੀ ਸੰਭਵਨਾ ਹੈ।

ਇਸ ਛਿੜੀ ਨਵੀਂ ਚਰਚਾ ਵਿਚਾਲੇ ਕਾਂਗਰਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਨੂੰ ਲੈਕੇ ਵੀ ਵੱਡੀ ਚਰਚਾ ਚੱਲ ਰਹੀ ਹੈ ਕਿ ਪਾਰਟੀ ਆਪਣੇ ਵਿਧਾਇਕਾਂ ਦੀ ਖਰੀਦੋ ਫਰੋਖਤ ਤੋਂ ਬਚਾਉਣ ਲਈ ਬਾਹਰਲੇ ਸੂਬਿਆਂ ਵਿੱਚ ਭੇਜ ਸਕਦੀ ਹੈ। ਚਰਚਾ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਨਵੇਂ ਵਿਧਾਇਕਾਂ ਨੂੰ ਦਿੱਲੀ ਵਿੱਚ ਰੱਖ ਸਕਦੀ ਹੈ।

ਇਹ ਵੀ ਪੜ੍ਹੋ: ਕਾਂਗਰਸ ਉਮੀਦਵਾਰਾਂ ਨੂੰ ਰਾਜਸਥਾਨ ਜਾਂ ਛੱਤੀਸਗੜ੍ਹ ਭੇਜਣ ਦੀ ਤਿਆਰੀ ’ਚ !

ETV Bharat Logo

Copyright © 2024 Ushodaya Enterprises Pvt. Ltd., All Rights Reserved.