ਚੰਡੀਗੜ੍ਹ: ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀ ਪਾਰਟੀ ਨੂੰ ਭਾਜਪਾ 'ਚ ਰਲੇਵਾਂ ਕਰਨ ਦੇ ਨਾਲ-ਨਾਲ ਆਪਣੇ ਪੁੱਤਰ-ਧੀ ਅਤੇ ਹੋਰ ਆਗੂਆਂ ਸਮੇਤ ਭਾਜਪਾ 'ਚ ਸ਼ਾਮਲ ਹੋਏ ਸੀ ਹੁਣ ਪੰਜਾਬ ਲੋਕ ਕਾਂਗਰਸ ਦੇ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸਾਂਝੇ ਤੌਰ ਉੱਤੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਪੀਐਲਸੀ ਦੇ ਕਈ ਆਗੂਆਂ ਸਣੇ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਸਮੇਤ ਸਾਰੇ 27 ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣਗੇ।
ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਸੂਬਾ ਸਰਕਾਰ ਦਾ ਕੰਮ ਹੈ। ਸੰਵਿਧਾਨ ਦੇ ਮੁਤਾਬਿਕ ਸੂਬਾ ਸਰਕਾਰ ਨੂੰ ਆਪਣੇ ਸੂਬੇ ਦੀ ਸੁਰੱਖਿਆ ਨੂੰ ਕਾਇਮ ਰੱਖਣਾ ਹੈ। ਪਰ ਪੰਜਾਬ ਦੇ ਹਾਲਾਤ ਦਿਨ ਬ ਦਿਨ ਮਾੜੇ ਹੁੰਦੇ ਜਾ ਰਹੇ ਹਨ। ਕੁਝ ਲੋਕ ਹਾਲਾਤ ਖਰਾਬ ਕਰਨਾ ਚਾਹੁੰਦੇ ਹਨ। ਗੁਆਂਢੀ ਦੇਸ਼ ਪਾਕਿਸਤਾਨ ਗੜਬੜ ਕਰ ਰਿਹਾ ਹੈ। ਡਰੋਨ ਦੇ ਜਰੀਏ ਜੋ ਹਥਿਆਰ ਆ ਰਹੇ ਹਨ ਉਹ ਗੜਬੜੀ ਕਰਨ ਦੇ ਲਈ ਆ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਸੁਰੱਖਿਅਤ ਰੱ੍ਰਖਣ ਦੇ ਲਈ ਕੇਂਦਰ ਸਰਕਾਰ ਵੀ ਆਪਣੀ ਡਿਊਟੀ ਨਿਭਾਵੇਗਾ। ਪਾਕਿਸਤਾਨ ਵੱਲੋਂ ਡਰੋਨ ਭੇਜੇ ਜਾ ਰਹੇ ਹਨ ਪੰਜਾਬ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਉਨ੍ਹਾਂ ਸਮਾਂ ਨਹੀਂ ਦੇ ਪਾ ਰਿਹਾ ਹੈ ਜਿਨ੍ਹਾਂ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਘੇਰਦੇ ਹੋਏ ਕਿਹਾ ਕਿ ਇੱਥੇ ਸਰਕਾਰ ਚਲਾਉਣ ਦਾ ਕੰਮ ਭਗਵੰਤ ਮਾਨ ਦਾ ਹੈ ਪਰ ਇਹ ਕਿਸ ਸਵਿੰਧਾਨ ਵਿੱਚ ਹੈ ਕਿ ਰਾਘਵ ਚੱਢਾ ਇੱਥੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰੇ ਅਤੇ ਸੀਰੀਅਸ ਫਾਈਲਾਂ ਨੂੰ ਕੇਜਰੀਵਾਲ ਦੇ ਕੋਲ ਭੇਜੇ।
ਇਹ ਵੀ ਪੜੋ: CM ਮਾਨ ਦੀ ਪਤਨੀ ਤੇ ਮਾਂ ਦਾ ਵਿਰੋਧ, ਕਾਰ ਦਾ ਕੀਤਾ ਘਿਰਾਓ