ਚੰਡੀਗੜ੍ਹ: ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਆਖਰਕਾਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਗੁਲਾਮ ਨਬੀ ਆਜ਼ਾਦ ਕਾਂਗਰਸ ਦੇ ਉਨ੍ਹਾਂ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਸਨ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਕਰੀਬ 50 ਸਾਲ ਕਾਂਗਰਸ ਪਾਰਟੀ ਨੂੰ ਦਿੱਤੇ।
ਪਾਰਟੀ ਨੇ ਅਜਿਹੇ ਸੀਨੀਅਰ ਆਗੂ ਨਾਲ ਜੋ ਕੀਤਾ ਉਹ ਸ਼ਰਮਨਾਕ ਹੈ। ਉਨ੍ਹਾਂ ਨੇ ਖੁਦ ਅੱਜ ਪਾਰਟੀ ਨੂੰ ਲਿਖੇ ਪੱਤਰ 'ਚ ਸਭ ਕੁਝ ਦੱਸਿਆ ਹੈ ਅਤੇ ਰਾਹੁਲ ਗਾਂਧੀ ਦੀ ਟੀਮ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਜੋ ਉਨ੍ਹਾਂ ਨੇ ਖਾਸ ਤੌਰ 'ਤੇ ਲਿਖਿਆ ਹੈ ਕਿ ਕਾਂਗਰਸ ਪਾਰਟੀ ਨੂੰ ਭਾਰਤ ਜੋੜੋ 'ਤੇ ਕੰਮ ਨਹੀਂ ਸਗੋਂ ਕਾਂਗਰਸ ਨੂੰ ਜੋੜੋ 'ਤੇ ਕੰਮ ਕਰਨਾ ਚਾਹੀਦਾ ਹੈ। ਜੋ ਆਪਣੇ ਆਪ ਵਿੱਚ ਇੱਕ ਵੱਡਾ ਸਵਾਲ ਹੈ।
ਬਲੀਏਵਾਲ ਨੇ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਪਾਰਟੀ ਨੇ ਆਪਣੀ ਜ਼ਿੰਦਗੀ ਦੇ ਕਈ ਸਾਲ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਅਪਮਾਨ ਕੀਤਾ ਸੀ। ਅੱਜ ਗੁਲਾਮ ਨਬੀ ਆਜ਼ਾਦ ਨਾਲ ਵੀ ਅਜਿਹਾ ਹੀ ਹੋਇਆ ਹੈ। ਆਨੰਦ ਸ਼ਰਮਾ ਨਾਲ ਵੀ ਅਜਿਹਾ ਹੀ ਹੋਇਆ। ਜਿਨ੍ਹਾਂ ਨੇ ਕਾਂਗਰਸ ਪਾਰਟੀ ਨਹੀਂ ਛੱਡੀ ਪਰ ਬਾਕੀ ਕਾਂਗਰਸ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਛੱਡ ਦਿੱਤੀਆਂ ਹਨ।
ਇਹ ਸਭ ਕੁਝ ਸੁਨੀਲ ਜਾਖੜ, ਕਪਿਲ ਸਿੱਬਲ, ਆਰਪੀਐਨ ਸਿੰਘ ਅਤੇ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਹੋਇਆ। ਇਹ ਸਭ ਰਾਹੁਲ ਗਾਂਧੀ ਦੀ ਲੀਡਰਸ਼ਿਪ 'ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਬੇਸ਼ੱਕ ਉਨ੍ਹਾਂ ਨੇ ਪਾਰਟੀ ਪ੍ਰਧਾਨ ਦਾ ਅਹੁਦਾ ਤਾਂ ਛੱਡ ਦਿੱਤਾ ਪਰ ਉਨ੍ਹਾਂ ਦੀ ਪਾਰਟੀ ਵਿੱਚ ਦਖ਼ਲਅੰਦਾਜ਼ੀ ਜਾਰੀ ਹੈ। ਇਨ੍ਹਾਂ ਹਾਲਾਤਾਂ ਵਿੱਚ ਕਾਂਗਰਸ ਜੋ ਜਹਾਜ਼ ਡੁੱਬਣ ਦੀ ਗੱਲ ਕਰਦੀ ਸੀ, ਮੇਰਾ ਮੰਨਣਾ ਹੈ ਕਿ ਉਹ ਪੂਰੀ ਤਰ੍ਹਾਂ ਡੁੱਬ ਚੁੱਕੀ ਹੈ।
ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਜੋ ਭਾਜਪਾ ਕਰਨਾ ਚਾਹੁੰਦੀ ਸੀ ਉਹੀ ਅੱਜ ਕਾਂਗਰਸ ਪਾਰਟੀ ਖੁਦ ਕਰ ਰਹੀ ਹੈ। ਜੋ ਗੱਲ ਕਦੇ ਮਹਾਤਮਾ ਗਾਂਧੀ ਨੇ ਕਹੀ ਸੀ, ਉਹ ਅੱਜ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਸਾਹਮਣੇ ਆ ਰਿਹਾ ਹੈ।
ਇਹ ਵੀ ਪੜ੍ਹੋ: sidhu moosewala murder case ਵਿੱਚ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ ਚਲਾਨ