ETV Bharat / city

ਹੜਤਾਲੀ NHM ਮੁਲਾਜ਼ਮਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ

author img

By

Published : May 11, 2021, 9:42 AM IST

Updated : May 11, 2021, 10:00 AM IST

4 ਮਈ ਤੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਉੱਤੇ ਚਲ ਰਹੇ ਐਨਐਚਐਮ ਮੁਲਾਜ਼ਮਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ। ਪੰਜਾਬ ਸਰਕਾਰ ਦੇ ਰਾਸ਼ਟਰੀ ਮਿਸ਼ਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਪੰਜਾਬ ਦੇ ਸਮੂਹ ਸਿਵਲ ਸਰਜਨ ਦਫ਼ਤਰਾਂ ਨੂੰ ਇੱਕ ਪੱਤਰ ਜਾਰੀ ਕੀਤਾ।

ਫ਼ੋਟੋ
ਫ਼ੋਟੋ

ਚੰਡੀਗੜ੍ਹ: 4 ਮਈ ਤੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਉੱਤੇ ਚਲ ਰਹੇ ਐਨਐਚਐਮ ਮੁਲਾਜ਼ਮਾਂ ਖ਼ਿਲਾਫ਼ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ। ਪੰਜਾਬ ਸਰਕਾਰ ਦੇ ਰਾਸ਼ਟਰੀ ਮਿਸ਼ਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਪੰਜਾਬ ਦੇ ਸਮੂਹ ਸਿਵਲ ਸਰਜਨ ਦਫ਼ਤਰਾਂ ਨੂੰ ਇੱਕ ਪੱਤਰ ਜਾਰੀ ਕੀਤਾ।

ਫ਼ੋਟੋ
ਫ਼ੋਟੋ

ਜਿਸ ਵਿੱਚ ਦੱਸਿਆ ਗਿਆ ਹੈ ਕਿ ਹੜਤਾਲ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਐਨਐਚਐਮ ਡਾਇਰੈਕਟਰ ਨੇ 4 ਮਈ ਨੂੰ ਹੜਤਾਲ ਖ਼ਤਮ ਕਰ ਡਿਊਟੀ ਜੁਆਇੰਨ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਹੜਤਾਲੀ ਮੁਲਾਜ਼ਮਾਂ ਨੂੰ ਹੜਤਾਲ ਉੱਤੇ ਜਾਣ ਦੀ ਚੇਤਾਵਨੀ ਦਿੰਦੇ ਹੋਏ ਨੋ ਵਰਕ ਨੋ ਪੇਅ ਨਿਯਮ ਲਾਗੂ ਕਰਨ ਸਬੰਧੀ 8 ਮਈ ਨੂੰ ਹੁਕਮ ਜਾਰੀ ਕੀਤੇ ਗਏ ਸਨ। ਹੜਤਾਲੀ ਮੁਲਾਜ਼ਮਾਂ ਨੂੰ ਲੰਘੀ ਸਵੇਰੇ 10 ਵਜੇ ਤੱਕ ਮੁੜ ਤੋਂ ਡਿਊਟੀ ਜੁਆਇਨ ਕਰਨ ਸਬੰਧੀ 9 ਮਈ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਮੁਲਾਜ਼ਮ ਹੜਤਾਲ ਉੱਤੇ ਅੜੇ ਰਹੇ।

ਫ਼ੋਟੋ
ਫ਼ੋਟੋ

ਇਸ ਪੱਤਰ ਰਾਂਹੀ ਦਸਿਆ ਗਿਆ ਹੈ ਕਿ ਐਨਐਚਐਮ ਅਧੀਨ ਮੁਲਾਜ਼ਮਾਂ ਦੀ ਹੜਤਾਲ ਦੇ ਚੱਲਦਿਆਂ ਕਰਮਚਾਰੀਆਂ ਨੂੰ ਇਸ ਦਫ਼ਤਰ ਵੱਲੋਂ ਮਹਾਂਮਾਰੀ ਦੌਰਾਨ ਹੜਤਾਲ ਉੱਤੇ ਨਾ ਜਾਣ ਸਬੰਧੀ ਵੱਖ-ਵੱਖ ਪੱਤਰਾਂ ਰਾਹੀਂ ਅਪੀਲ ਕੀਤੀ ਗਈ ਸੀ ਪਰ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਹੜਤਾਲ ਜਾਰੀ ਰੱਖੀ ਤੇ ਉਹ ਡਿਊਟੀ ਉੱਤੇ ਨਹੀਂ ਪਰਤੇ। ਮਹਾਂਮਾਰੀ ਦੇ ਚਲਦਿਆਂ ਹੜਤਾਲ ਕਾਰਨ ਸਿਹਤ ਵਿਭਾਗ ਦਾ ਕੰਮ ਬਹੁਤ ਪ੍ਰਭਾਵਿਤ ਹੋ ਰਿਹਾ ਹੈ ਅਤੇ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਆਮ ਲੋਕਾਂ ਦੀ ਜਿੰਦਗੀ ਖਤਰੇ ਵਿੱਚ ਪੈ ਰਹੀ ਹੈ। ਇਸ ਲਈ ਸਮੂਹ ਸਿਵਲ ਸਰਜਨਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਲੋਕ ਹਿੱਤ ਵਿੱਚ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੇ ਠੇਕੇ ਦੀਆਂ ਸੇਵਾਵਾਂ ਤਰੁੰਤ ਖ਼ਤਮ ਕਰ ਦਿੱਤੀਆਂ ਜਾਣ ਅਤੇ ਪਤਰ ਰਾਹੀਂ ਦਿੱਤੀਆਂ ਗਈਆਂ ਹਿਦਾਇਤਾਂ ਮੁਤਾਬਕ ਵਲੰਟੀਅਰ ਸਟਾਫ ਰੱਖ ਲਿਆ ਜਾਵੇ ਤਾਂ ਕਿ ਕੋਵਿਡ ਮਹਾਂਮਾਰੀ ਤੋਂ ਲੋਕਾਂ ਦੀ ਜਾਨ ਬਚਾਈ ਜਾ ਸਕੇ।

Last Updated : May 11, 2021, 10:00 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.