ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਿਮਾਚਲ ਪ੍ਰੇਦਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਹਿਮਾਚਲ ਨੂੰ ਸਪਲਾਈ ਕਰਨ ਦੀ ਪੇਸ਼ਕਸ਼ ਕੀਤੀ ਹੈ।
ਦੋਵੇਂ ਆਗੂਆਂ ਦਰਮਿਆਨ ਚੰਡੀਗੜ੍ਹ ਸਥਿਤ ਹਿਮਾਚਲ ਭਵਨ ਵਿੱਚ ਇਹ ਮੁਲਾਕਾਤ ਹੋਈ। ਇਸ ਮੌਕੇ ਦੋਵੇਂ ਆਗੂਆਂ ਵੱਲੋਂ ਪੰਜਾਬ ਅਤੇ ਹਿਮਾਚਲ ਦੇ ਵਿੱਚਕਾਰ ਸਹਿਕਾਰਤਾ ਸਹਿਯੋਗ ਵਧਾਉਣ ਲਈ ਵਿਚਾਰ ਵਟਾਂਦਰਾਂ ਕੀਤਾ ਗਿਆ।
ਇਸ ਮੁਲਾਕਾਤ ਬਾਰੇ ਗੱਲ ਕਰਦੇ ਹੋਏ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਤੋਂ ਤਿਆਰ ਹੋਣ ਵਾਲੀ ਖੰਡ ਨੂੰ ਹਿਮਾਚਲ ਪ੍ਰੇਦਸ਼ ਨੂੰ ਸਪਲਾਈ ਕਰਨ ਬਾਰੇ ਗੱਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅੱਜ ਤੋਂ ਜਲਿਆਂਵਾਲਾ ਬਾਗ਼ ਬੰਦ
ਇਸ ਮੌਕੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਸ਼ੂਗਰਫੈੱਡ ਵਲੋਂ ਤਿਆਰ ਕੀਤੇ ਗਏ ਗੁੜ, ਖੰਡ ਸਮੇਤ ਹੋਰ ਉਤਪਾਦਾਂ ਦੇ ਨਮੁਨੇ ਵੀ ਭੇਟ ਕੀਤੇ ਗਏ।
ਇਸ ਮੌਕੇ ਜੈ ਰਾਮ ਠਾਕੁਰ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੀ ਗਈ ਤਜ਼ਵੀਜ 'ਤੇ ਹਾਂ ਪੱਖੀ ਹੁੰਗਾਰਾ ਦਿੰਦੇ ਹੋਏ ਕਿਹਾ ਕਿ ਇਸ ਤਜ਼ਵੀਜ 'ਤੇ ਉਹ ਪਹਿਲ ਦੇ ਅਧਾਰ ਉੱਤੇ ਵਿਚਾਰ ਕਰਨਗੇ।