ETV Bharat / city

AGTF ਨੇ ਗੈਂਗਸਟਰ ਟੀਨੂੰ ਨੂੰ ਹਿਰਾਸਤ ਵਿੱਚੋਂ ਭਜਾਉਣ 'ਚ ਮਦਦ ਕਰਨ ਵਾਲੇ ਤਿੰਨ ਕੀਤੇ ਕਾਬੂ

ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਜੇਲ੍ਹ 'ਚ ਬੰਦ ਗੈਂਗਸਟਰ ਟੀਨੂੰ ਪਿਛਲੇ ਦਿਨੀਂ ਪੁਲਿਸ ਹਿਰਾਸਤ ਵਿਚੋਂ ਭੱਜ ਗਿਆ ਸੀ। ਜਿਸ 'ਤੇ ਪੰਜਾਬ ਪੁਲਿਸ AGTF ਦੀ ਟੀਮ ਵਲੋਂ ਟੀਨੂੰ ਦੀ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

AGTF ਨੇ ਗੈਂਗਸਟਰ ਟੀਨੂੰ ਨੂੰ ਹਿਰਾਸਤ ਵਿੱਚੋਂ ਭਜਾਉਣ 'ਚ ਮਦਦ ਕਰਨ ਵਾਲੇ ਤਿੰਨ ਕੀਤੇ ਕਾਬੂ
AGTF ਨੇ ਗੈਂਗਸਟਰ ਟੀਨੂੰ ਨੂੰ ਹਿਰਾਸਤ ਵਿੱਚੋਂ ਭਜਾਉਣ 'ਚ ਮਦਦ ਕਰਨ ਵਾਲੇ ਤਿੰਨ ਕੀਤੇ ਕਾਬੂ
author img

By

Published : Oct 11, 2022, 7:59 PM IST

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਚੱਲ ਰਹੀ ਜਾਂਚ ਦੌਰਾਨ ਅੱਜ ਮਾਨਸਾ ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਵਾਰਦਾਤ 'ਚ ਵਰਤੀ ਗਈ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਜਿੰਮ ਦਾ ਮਾਲਕ ਹੈ ਅਤੇ ਜਿੰਮ ਚਲਾਉਣ ਦੀ ਆੜ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਚੱਲ ਰਹੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ, ਜਿਸ ਉਪਰੰਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਅਤੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ।

  • Kuldeep Kohli an associate of Deepak Tinu from last 2 years, both were lodged in jail together. After his release from jail, Kohli & Tinu's other Haryana-based associates were involved in drug smuggling cross-border network. Further investigation is in process. (2/2)

    — Punjab Police India (@PunjabPoliceInd) October 11, 2022 " class="align-text-top noRightClick twitterSection" data=" ">

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਮਹਿਲਾ ਸਾਥੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀਆਈਏ ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਦੇ ਭੱਜਣ ਵਿਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਮਹਿਲਾ ਸਾਥੀ ਨੂੰ ਆਪਣੇ ਨਾਲ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀਆਈਏ ਮਾਨਸਾ ਨੇੜੇ ਛੱਡ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਦੇ ਸੰਪਰਕ ਵਿੱਚ ਸੀ, ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ਵਿੱਚ ਬੰਦ ਸਨ। ਉਹਨਾਂ ਕਿਹਾ ਕਿ ਕੋਹਲੀ ਨੂੰ ਸਾਲ 2021 ਵਿੱਚ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ, ਜਿਸ ਉਪਰੰਤ ਉਹ ਟੀਨੂੰ ਦੇ ਹਰਿਆਣਾ ਅਧਾਰਤ ਸਾਥੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੋ ਗਿਆ।

ਜ਼ਿਕਰਯੋਗ ਹੈ ਕਿ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਪਟਿਆਲਾ ਰੇਂਜ ਐਮ.ਐਸ. ਛੀਨਾ ਦੀ ਅਗਵਾਈ ਵਾਲੀ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਇਸ ਮਾਮਲੇ ਦੀ ਦਿਨ-ਰਾਤ ਜਾਂਚ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਲਈ ਵਿੱਤੀ ਸਹਾਇਤਾ ਦੇਵੇ: ਮੀਤ ਹੇਅਰ

ETV Bharat Logo

Copyright © 2024 Ushodaya Enterprises Pvt. Ltd., All Rights Reserved.