ETV Bharat / city

ਬੀਜ ਘੁਟਾਲੇ 'ਚ ਸ਼ਾਮਲ 1 ਹੋਰ ਸ਼ੱਕੀ ਕਾਬੂ - ਡੀਜੀਪੀ ਦਿਨਕਰ ਗੁਪਤਾ

ਬੀਜ ਘੁਟਾਲੇ ਦੇ ਮਾਮਲੇ 'ਚ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਤੱਕ ਇਸ ਮਾਮਲੇ ਨਾਲ ਸਬੰਧਤ ਤਿੰਨ ਵਿਅਕਤੀ ਪੁਲਿਸ ਦੀ ਹਿਰਾਸਤ ਵਿੱਚ ਹਨ।

ਡੀਜੀਪੀ ਦਿਨਕਰ ਗੁਪਤਾ
ਡੀਜੀਪੀ ਦਿਨਕਰ ਗੁਪਤਾ
author img

By

Published : Jun 3, 2020, 11:32 PM IST

ਚੰਡੀਗੜ੍ਹ: ਝੋਨੇ ਦੇ ਬੀਜ ਘੁਟਾਲੇ `ਚ ਸ਼ਾਮਲ ਵਿਅਕਤੀਆਂ ਤੇ ਵੱਡੇ ਪੱਧਰ `ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਤੱਕ ਇਸ ਮਾਮਲੇ ਨਾਲ ਸਬੰਧਤ ਤਿੰਨ ਵਿਅਕਤੀ ਪੁਲਿਸ ਦੀ ਹਿਰਾਸਤ ਵਿੱਚ ਹਨ।

ਡੇਰਾ ਬਾਬਾ ਨਾਨਕ ਬਟਾਲਾ ਦੇ ਕਰਨਾਲ ਐਗਰੀ ਸੀਡਜ਼ ਦੇ ਮਾਲਕ ਲਖਵਿੰਦਰ ਸਿੰਘ ਉਰਫ਼ ਲੱਕੀ ਢਿੱਲੋਂ ਨੂੰ ਬੀਤੇ ਦਿਨੀਂ ਡੀਜੀਪੀ ਦਿਨਕਰ ਗੁਪਤਾ ਦੁਆਰਾ ਗਠਿਤ ਐਸਆਈਟੀ ਨੇ ਬੀਜ ਘੁਟਾਲੇ ਦੀ ਤਹਿ ਤੱਕ ਜਾਣ ਲਈ ਗ੍ਰਿਫ਼ਤਾਰ ਕੀਤਾ ਸੀ ਜਿਸ ਵਿੱਚ ਝੋਨੇ ਦੀਆਂ ਨਵੀਆਂ ਕਿਸਮਾਂ ਦੇ ਗੈਰ ਪ੍ਰਮਾਣਿਤ ਬੀਜ ਜੋ ਪੀਏਯੂ ਲੁਧਿਆਣਾ ਦੁਆਰਾ ਟੈਸਟ ਕੀਤੇ/ਉਗਾਏ ਜਾ ਰਹੇ ਹਨ, ਦੀ ਕਥਿਤ ਤੌਰ `ਤੇ ਵੇਚੇ ਜਾ ਰਹੇ ਸਨ।

ਗੁਪਤਾ ਨੇ ਖੁਲਾਸਾ ਕੀਤਾ ਕਿ ਲੱਕੀ ਢਿੱਲੋਂ ਨੇ ਕੁਝ ਕਿਸਾਨਾਂ ਤੋਂ ਅਣਅਧਿਕਾਰਤ ਤੌਰ 'ਤੇ ਪੀਆਰ-128 ਅਤੇ ਪੀਆਰ-129 ਬੀਜ ਕਿਸਮਾਂ ਖ਼ਰੀਦੀਆਂ ਸਨ ਜਿਨ੍ਹਾਂ ਨੂੰ ਪੀਏਯੂ ਦੁਆਰਾ ਅਜ਼ਮਾਇਸ਼ ਦੇ ਅਧਾਰ ਤੇ ਬੀਜ ਦਿੱਤੇ ਗਏ ਸਨ। ਜਾਂਚ ਵਿੱਚ ਪਤਾ ਲੱਗਿਆ ਹੈ ਕਿ ਢਿੱਲੋਂ ਨੇ ਇਹ ਬੀਜ ਲੁਧਿਆਣਾ ਦੀ ਬਰਾੜ ਸੀਡਜ਼ ਕੰਪਨੀ ਨੂੰ ਸਪਲਾਈ ਕੀਤੇ ਸਨ ਜਿਸ ਦਾ ਮਾਲਕ ਹਰਵਿੰਦਰ ਸਿੰਘ ਉਰਫ਼ ਕਾਕਾ ਬਰਾੜ ਇਸ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਪਹਿਲਾ ਵਿਅਕਤੀ ਸੀ।

ਇਸੇ ਦੌਰਾਨ ਬਰਾੜ ਅਤੇ ਦੂਸਰਾ ਦੋਸ਼ੀ ਬਲਜਿੰਦਰ ਸਿੰਘ ਉਰਫ ਬਾਲੀਆਂ, ਜਿਸ ਨੂੰ ਬੀਤੇ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਹੋਰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਐਸਆਈਟੀ ਨੇ ਅਦਾਲਤ ਤੋਂ ਰਿਮਾਂਡ ਦੀ ਮੰਗ ਕੀਤੀ ਹੈ, ਜਿਥੇ ਦੋਵਾਂ ਨੂੰ ਅੱਜ ਪੇਸ਼ ਕੀਤਾ ਗਿਆ ਸੀ, ਤਾਂ ਜੋ ਇਸ ਕੇਸ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਘੁਟਾਲੇ ਵਿੱਚ ਸ਼ਾਮਲ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਪੀਏਯੂ ਦੁਆਰਾ ਬਣਾਈ ਗਈ ਫਾਰਮਰਜ਼ ਐਸੋਸੀਏਸ਼ਨ ਦਾ ਮੈਂਬਰ ਵੀ ਹੈ ਜੋ ਕਿਸਾਨਾਂ ਨੂੰ ਨਵੇਂ ਬੀਜਾਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੰਦੀ ਹੈ। ਪੀਏਯੂ ਨੇ ਉਸ ਨੂੰ ਅਜਮਾਇਸ਼ ਦੇ ਅਧਾਰ 'ਤੇ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਪਿਛਲੇ ਸਾਲ ਝੋਨੇ ਦੇ ਬੀਜ ਦਾ ਨਵਾਂ ਵਿਕਸਤ ਪੀਆਰ 128 ਅਤੇ ਪੀਆਰ 129 ਬਿਜਾਈ ਲਈ ਦਿੱਤਾ ਸੀ। ਪਰ ਉਸ ਨੇ ਬੀਜੀ ਫ਼ਸਲਾਂ ਦਾ ਵਾਧੂ ਉਤਪਾਦਨ ਬੀਜ ਤਿਆਰ ਕਰਨ ਲਈ ਇਸਤੇਮਾਲ ਕੀਤਾ ਅਤੇ ਉਸ ਬੀਜ ਨੂੰ ਬਿਨਾਂ ਕਿਸੇ ਅਧਿਕਾਰ ਤੋਂ ਅੱਗੇ ਵੇਚ ਦਿੱਤਾ।

ਝੋਨੇ ਦਾ ਇਹ ਪਰਖ ਅਧੀਨ ਬੀਜ ਪੀਏਯੂ ਦੁਆਰਾ ਵਿਕਸਤ ਕੀਤਾ ਗਿਆ ਹੈ ਅਤੇ ਸੀਮਤ ਮਾਤਰਾ ਵਿੱਚ ਸਿੱਧੇ ਤੌਰ 'ਤੇ ਕਿਸਾਨਾਂ ਨੂੰ ਵੇਚਿਆ ਗਿਆ ਸੀ। ਪਰ ਅਜੇ ਤੱਕ ਕਿਸੇ ਵੀ ਡੀਲਰ ਨੂੰ ਪੀਏਯੂ ਦੇ ਸਪੱਸ਼ਟ ਅਧਿਕਾਰ ਤੋਂ ਬਿਨਾਂ ਵਪਾਰਕ ਪੱਧਰ 'ਤੇ ਇਨਾਂ ਬੀਜਾਂ ਨੂੰ ਵੇਚਣ ਦਾ ਅਧਿਕਾਰ ਨਹੀਂ ਦਿੱਤਾ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.