ETV Bharat / city

ਪੰਜਾਬ ਪੁਲਿਸ ਨੇ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਕੀਤਾ ਪਰਦਾਫ਼ਾਸ਼

ਡੀਜੀਪੀ ਦਿਨਕਰ ਗੁਪਕਾ ਨੇ ਮੰਗਲਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ।

punjab police bust major narco terror module, 3 arrested
ਪੰਜਾਬ ਪੁਲਿਸ ਨੇ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਕੀਤਾ ਪਰਦਾਫ਼ਾਸ਼
author img

By

Published : May 12, 2020, 6:22 PM IST

Updated : May 12, 2020, 7:27 PM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋਂ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ ਅਤੇ ਉਨ੍ਹਾਂ ਖਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ ਧਾਰਾ 51 ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਡੀਐਸਪੀ (ਡਿਟੈਕਟਿਵ) ਅਤੇ ਇੰਚਾਰਜ ਸੀਆਈਏ, ਤਰਨ ਤਾਰਨ ਦੀ ਟੀਮ ਨੇ ਇਸ ਮਾਮਲੇ ਵਿੱਚ ਗੈਂਗਸਟਰ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਅਤੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੁਰਪ੍ਰੀਤ 'ਤੇ ਜੇਲ੍ਹ ਵਿੱਚ ਬੰਦ ਕਈ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਹੋਣ ਦਾ ਦੋਸ਼ ਵੀ ਹੈ।

ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 12 ਬੋਰ ਦੀ ਦੁਨਾਲੀ ਰਾਈਫਲ, ਇੱਕ 32 ਬੋਰ ਦੀ ਬੈਰੇਟਾ ਪਿਸਤੌਲ, ਦੋ 32 ਬੋਰ ਪਿਸਤੌਲ, ਇੱਕ 12 ਬੋਰ ਦੀ ਪਿਸਤੌਲ ਅਤੇ ਇੱਕ 315 ਬੋਰ ਪਿਸਤੌਲ ਸਮੇਤ 315 ਬੋਰ ਦੇ 2 ਕਾਰਤੂਸ ਅਤੇ 32 ਬੋਰ ਦੇ 2 ਕਾਰਤੂਸ ਸ਼ਾਮਲ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਸ਼ੁਭਮ ਨਾਲ ਸੰਪਰਕ ਵਿੱਚ ਸੀ, ਉਹ ਬਟਾਲਾ ਦਾ ਇੱਕ ਗੈਂਗਸਟਰ ਸੀ ਅਤੇ 2018 ਵਿੱਚ ਅੰਮ੍ਰਿਤਸਰ ਵਿੱਚ ਇੱਕ ਗਹਿਣਿਆਂ ਦੀ ਦੁਕਾਨ ਤੋਂ 7 ਕਰੋੜ ਰੁਪਏ ਦੀ ਹਥਿਆਰਬੰਦ ਲੁੱਟ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀ। ਸ਼ੁਭਮ ਨੂੰ 2019 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿੱਚ ਬੰਦ ਹੈ।

ਹੁਣ ਤੱਕ ਕੀਤੀ ਗਈ ਫੋਰੈਂਸਿਕ ਅਤੇ ਤਕਨੀਕੀ ਜਾਂਚ ਦੇ ਅਧਾਰ ’ਤੇ ਇਹ ਪਾਇਆ ਗਿਆ ਹੈ ਕਿ ਗੁਰਪ੍ਰੀਤ ਸਿੰਘ ਸ਼ੁਭਮ ਦੇ ਸੰਪਰਕ ਵਿੱਚ ਸੀ ਅਤੇ ਤਰਨ ਤਾਰਨ ਤੇ ਫਿਰੋਜ਼ਪੁਰ ਦੇ ਇਲਾਕਿਆਂ ਵਿੱਚ ਆਪਣੇ ਸਾਥੀਆਂ ਨੂੰ ਹਥਿਆਰ ਸਪਲਾਈ ਕਰਦਾ ਸੀ।

ਡੀਜੀਪੀ ਨੇ ਅੱਗੇ ਦੱਸਿਆ ਕਿ ਐਸਐਸਪੀ ਧਰੁਵ ਧਈਆ ਦੀ ਅਗਵਾਈ ਵਾਲੀ ਟੀਮ ਵੱਲੋਂ ਕੀਤੀ ਗਈ ਜਾਂਚ ਦੇ ਅਧਾਰ ‘ਤੇ ਗਿਰੋਹ ਦੇ ਤਿੰਨ ਹੋਰ ਸਾਥੀ, ਸਾਰੇ ਵਾਸੀ ਫਿਰੋਜ਼ਪੁਰ ਦੀ ਪਛਾਣ ਕੀਤੀ ਗਈ ਹੈ। ਉਹ ਤਰਨ ਤਾਰਨ ਦੇ ਹਰੀਕੇ, ਪੱਟੀ ਅਤੇ ਭਿੱਖੀਵਿੰਡ ਖੇਤਰਾਂ ਵਿੱਚ ਹਥਿਆਰਾਂ ਦੀ ਸਪਲਾਈ ਵਿੱਚ ਸਰਗਰਮੀ ਨਾਲ ਸ਼ਾਮਲ ਪਾਏ ਗਏ ਹਨ।

ਡੀਜੀਪੀ ਨੇ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਦੇ ਮੋਬਾਈਲ ਉਪਕਰਣਾਂ ਦੀ ਡੂੰਘਾਈ ਫੋਰੈਂਸਿਕ ਅਤੇ ਤਕਨੀਕੀ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਗੈਂਗਸਟਰ ਸ਼ੁਭਮ ਅਤੇ ਅਟਾਰੀ ਸਰਹੱਦ ਤੋਂ ਆਏ 532 ਕਿਲੋ ਹੈਰੋਇਨ ਦੇ ਮੁਲਜ਼ਮ ਸਣੇ ਵੱਡੇ ਨਸ਼ਾ ਤਸਕਰਾਂ ਨਾਲ ਇਸ ਗਿਰੋਹ ਦੇ ਸਬੰਧਾਂ ਦੀ ਵੀ ਹੋਰ ਜਾਂਚ ਕੀਤੀ ਜਾ ਰਹੀ ਹੈ।

Last Updated : May 12, 2020, 7:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.