ETV Bharat / city

ਪੰਜਾਬ ਪੁਲਿਸ ਨੇ ਪਾਕਿ-ਸਮਰਥਿਤ ਰੈਕੇਟ ਦਾ ਪਰਦਾਫਾਸ਼ ਕਰ ਬੀਐਸਐਫ਼ ਦਾ ਜਵਾਨ ਕੀਤਾ ਗ੍ਰਿਫ਼ਤਾਰ - Pakistan sponsored drugs racket

ਪੰਜਾਬ ਪੁਲਿਸ ਨੇ ਕੌਮਾਂਤਰੀ ਗੈਂਗ ਦਾ ਪਰਦਾਫ਼ਾਸ਼ ਕੀਤਾ ਹੈ ਜੋ ਕਿ ਨਸ਼ਿਆਂ ਅਤੇ ਗ਼ੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦਾ ਸੀ। ਇਸ ਮਾਮਲੇ ਵਿੱਚ ਬੀਐਸਐਫ਼ ਦੇ ਇੱਕ ਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਦਿਨਕਰ ਗੁਪਤਾ
ਦਿਨਕਰ ਗੁਪਤਾ
author img

By

Published : Jul 13, 2020, 8:22 PM IST

Updated : Jul 13, 2020, 9:40 PM IST

ਚੰਡੀਗੜ੍ਹ: ਪੰਜਾਬ ਪੁਲਿਸ ਨੇ 4 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਪਾਕਿਸਤਾਨ ਤੋਂ ਚਲਾਏ ਜਾ ਰਹੇ ਨਸ਼ਿਆਂ ਅਤੇ ਗ਼ੈਰਕਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਜਿਨ੍ਹਾਂ ਵਿੱਚ ਜੰਮੂ-ਕਸਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਬੀਐਸਐਫ ਸਿਪਾਹੀ ਵੀ ਸ਼ਾਮਲ ਹੈ।

ਸਿਪਾਹੀ ਸੁਮਿਤ ਕੁਮਾਰ ਉਰਫ਼ ਨੋਨੀ ਤੋਂ ਵਿਦੇਸ਼ੀ ਹਥਿਆਰ ਵਜੋਂ 9 ਮਿਲੀਮੀਟਰ ਦੀ ਤੁਰਕੀ ਦੀ ਬਣੀ ਜਿਗਾਨਾ ਪਿਸਟਲ ਸਮੇਤ 80 ਜਿੰਦਾ ਕਾਰਤੂਸ (ਜਿਨ੍ਹਾਂ ਉਪਰ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਦੇ ਨਿਸ਼ਾਨ ਉਕਰੇ ਹੋਏ ਹਨ), ਦੋ ਮੈਗਜ਼ੀਨ ਅਤੇ 12 ਬੋਰ ਦੀ ਬੰਦੂਕ ਦੇ ਦੋ ਜਿੰਦਾ ਕਾਰਤੂਸ ਸਮੇਤ ਨਸ਼ੇ ਦੀ ਰਕਮ 32.30 ਲੱਖ ਰੁਪਏ ਬਰਾਮਦ ਕੀਤੀ ਗਈ ਹੈ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਨੁਸਾਰ, ਸਿਪਾਹੀ ਸੁਮਿਤ ਕੁਮਾਰ ਉਰਫ ਨੋਨੀ, ਪਿੰਡ ਮਗਰ ਮੂੰਡੀਆਂ ਥਾਣਾ ਦੋਰਾਂਗਲਾ, ਜ਼ਿਲ੍ਹਾ ਗੁਰਦਾਸਪੁਰ ਸਮੇਤ ਤਿੰਨ ਹੋਰ ਸਿਮਰਜੀਤ ਸਿੰਘ ਉਰਫ ਸਿੰਮਾ, ਮਨਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਵਿਰੁੱਧ ਆਈਪੀਸੀ ਦੀ ਧਾਰਾ 302, 506, 341, 120 ਬੀ, 212 ਅਤੇ 216, 25 ਅਸਲਾ ਐਕਟ ਅਧੀਨ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਿਖੇ ਦਰਜ ਕੀਤਾ ਗਿਆ ਹੈ।

ਅਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਸੁਖਵੰਤ ਸਿੰਘ, ਸਾਰੇ ਵਾਸੀ ਪਿੰਡ ਧੀਰਪੁਰ, ਖ਼ਿਲਾਫ਼ ਪਹਿਲਾਂ ਹੀ ਜਗਜੀਤ ਸਿੰਘ ਦੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਨੇ ਦੱਸਿਆ ਕਿ ਜਲੰਧਰ (ਦਿਹਾਤੀ) ਪੁਲਿਸ ਨੇ ਅਮਨਪ੍ਰੀਤ ਸਿੰਘ ਨੂੰ 11 ਜੁਲਾਈ ਨੂੰ ਜਗਜੀਤ ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਜਾਂਚ ਦੌਰਾਨ ਅਮਨਪ੍ਰੀਤ ਨੇ ਖ਼ੁਲਾਸਾ ਕੀਤਾ ਕਿ ਉਹ ਅਤੇ ਉਸ ਦਾ ਭਰਾ ਪਾਕਿਸਤਾਨ ਦੇ ਇੱਕ ਤਸਕਰ ਸ਼ਾਹ ਮੂਸਾ ਨਾਲ ਭਾਰਤ-ਪਾਕਿ ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਲਈ ਸੰਪਰਕ ਵਿੱਚ ਸਨ।

ਅਮਨਪ੍ਰੀਤ ਨੇ ਖ਼ੁਲਾਸਾ ਕੀਤਾ ਕਿ ਉਹ ਮਨਪ੍ਰੀਤ ਸਿੰਘ ਅਤੇ ਜੰਮੂ ਕਸਮੀਰ ਦੀ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਇੱਕ ਸਿਪਾਹੀ ਰਾਹੀਂ ਸ਼ਾਹ ਮੂਸਾ ਨਾਲ ਸੰਪਰਕ ਵਿੱਚ ਆਏ ਸੀ।

ਉਸ ਨੇ ਕਿਹਾ ਕਿ ਸਿਪਾਹੀ ਸੁਮਿਤ ਕੁਮਾਰ ਇਸ ਤੋਂ ਪਹਿਲਾਂ ਇੱਕ ਕਤਲ ਕੇਸ ਦੀ ਸੁਣਵਾਈ ਦੌਰਾਨ ਗੁਰਦਾਸਪੁਰ ਜੇਲ ਵਿੱਚ ਬੰਦ ਸੀ, ਜਿਥੇ ਉਹ ਮਨਪ੍ਰੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਦਾਰਾਪੁਰ ਥਾਣਾ ਭੈਣੀ ਮੀਆਂ ਖਾਂ ਜ਼ਿਲ੍ਹਾ ਗੁਰਦਾਸਪੁਰ ਦੇ ਸੰਪਰਕ ਵਿੱਚ ਆਇਆ ਸੀ।

ਗੁਪਤਾ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦੀ ਸਾਜ਼ਿਸ਼ ਗੁਰਦਾਸਪੁਰ ਜੇਲ੍ਹ ਵਿੱਚ ਰਚੀ ਗਈ ਸੀ। ਮਨਪ੍ਰੀਤ ਨੇ ਅੱਗੇ ਅਮਨਪ੍ਰੀਤ, ਸਿਮਰਨਜੀਤ ਅਤੇ ਸੁਖਵੰਤ ਨੂੰ ਸਿਪਾਹੀ ਸੁਮਿਤ ਕੁਮਾਰ ਨਾਲ ਜਾਣੂ ਕਰਵਾਇਆ ਸੀ।

ਇਨ੍ਹਾਂ ਖ਼ੁਲਾਸਿਆਂ ਪਿੱਛੋਂ ਜਲੰਧਰ ਦਿਹਾਤੀ ਪੁਲਿਸ ਨੇ ਸਿਮਰਜੀਤ ਅਤੇ ਮਨਪ੍ਰੀਤ ਨੂੰ 12 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂ ਕਿ ਡੀਜੀਪੀ ਪੰਜਾਬ ਨੇ ਸ਼ਨੀਵਾਰ (11 ਜੁਲਾਈ) ਨੂੰ ਡੀਜੀ ਬੀਐਸਐਫ ਕੋਲ ਨਿੱਜੀ ਤੌਰ ‘ਤੇ ਇਹ ਮਾਮਲਾ ਉਠਾਉਣ ਤੋਂ ਬਾਅਦ ਸਿਪਾਹੀ ਸੁਮਿਤ ਕੁਮਾਰ ਨੂੰ ਬੀਐਸਐਫ ਦੇ ਤਾਲਮੇਲ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਸੁਮਿਤ ਨੇ ਬਾਰਡਰ ਪਾਰੋਂ ਵਾਰ-ਵਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿਚ ਆਪਣੀ ਸ਼ਮੂਲੀਅਤ ਦਾ ਖ਼ੁਲਾਸਾ ਕੀਤਾ ਹੈ। ਪਹਿਲੀ ਵਾਰ ਉਸ ਨੇ ਸਰਹੱਦੀ ਵਾੜ ਰਾਹੀਂ 15 ਪੈਕੇਟ ਹੈਰੋਇਨ ਪ੍ਰਾਪਤ ਕਰਨ ਅਤੇ ਅੱਗੇ ਭੇਜਣ ਵਿਚ ਸਹਾਇਤਾ ਕੀਤੀ ਸੀ, ਜਦੋਂ ਕਿ ਦੂਜੀ ਵਾਰ ਉਸਨੇ 25 ਪੈਕੇਟ ਹੈਰੋਇਨ ਅਤੇ ਸਰਹੱਦ ‘ਤੇ 9 ਮਿਲੀਮੀਟਰ ਦੀ ਇਕ ਜਿਗਾਨਾ ਪਿਸਤੌਲ ਭਾਰਤ-ਪਾਕਿ ਸਰਹੱਦੀ ਵਾੜ ਰਾਹੀਂ ਪ੍ਰਾਪਤ ਕੀਤੀ ਜਿਥੇ ਉਸ ਨੂੰ ਤਾਇਨਾਤ ਕੀਤਾ ਗਿਆ ਸੀ। ਕੁੱਝ ਅਣਪਛਾਤੇ ਵਿਅਕਤੀਆਂ ਨੂੰ ਇਹ ਹੈਰੋਇਨ ਦੇਣ ਪਿੱਛੋਂ ਉਸਨੇ ਪਿਸਤੌਲ ਆਪਣੇ ਲਈ ਰੱਖ ਲਈ ਸੀ। ਸੁਮਿਤ ਨੂੰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਦੀ ਸਫ਼ਲਤਾਪੂਰਵਕ ਪ੍ਰਾਪਤੀ ਅਤੇ ਅੱਗੇ ਭੇਜਣ ਵਜੋਂ 39 ਲੱਖ ਰੁਪਏ ਮਿਲੇ ਸਨ ਜਿਸ ਵਿੱਚੋ ਪਹਿਲਾਂ 15 ਲੱਖ ਰੁਪਏ ਅਤੇ ਮੁੜ 24 ਲੱਖ ਰੁਪਏ ਦੀਆਂ ਦੋ ਕਿਸ਼ਤਾਂ ਵਿਚ ਉਸ ਨੂੰ ਇਹ ਪੈਸੇ ਮਿਲੇ ਸਨ।

ਡੀਜੀਪੀ ਪੰਜਾਬ ਨੇ ਅੱਗੇ ਕਿਹਾ ਕਿ ਹੁਣ ਤੱਕ ਕੀਤੀ ਗਈ ਜਾਂਚ ਵਿੱਚ ਇਹ ਖ਼ੁਲਾਸਾ ਹੋਇਆ ਹੈ ਕਿ ਹੱਤਿਆ ਕਾਂਡ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਸਿਪਾਹੀ ਸੁਮਿਤ ਕੁਮਾਰ ਨੂੰ ਸਾਂਬਾ ਸੈਕਟਰ ਵਿੱਚ ਇੱਕ ਗਾਰਡ ਟਾਵਰ ਵਿਖੇ ਤਾਇਨਾਤ ਕੀਤਾ ਗਿਆ ਸੀ ਜਿੱਥੋਂ ਉਹ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਉਤੇ ਨਿਗਰਾਨੀ ਰੱਖਦਾ ਸੀ ਅਤੇ ਸਰਹੱਦ ਪਾਰੋਂ ਸਮਗਲਿੰਗ ਕਰਨ ਵਾਲੇ ਮਨਪ੍ਰੀਤ ਸਿੰਘ ਅਤੇ ਸੁਖਵੰਤ ਸਿੰਘ ਦੇ ਸੰਪਰਕ ਵਿੱਚ ਰਹਿੰਦਾ ਸੀ ਅਤੇ ਅੱਗੋਂ ਇਹ ਦੋਵੇ ਪਾਕਿਸਤਾਨ ਵਿਚਲੇ ਸੰਪਰਕ ਸ਼ਾਹ ਮੂਸਾ ਨਾਲ ਰੱਖਦੇ ਸੀ।

Last Updated : Jul 13, 2020, 9:40 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.