ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ ਵਿੱਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਫਾਰਮਾ ਓਪੀਔਡਜ ਦੀਆਂ 7 ਲੱਖ ਤੋਂ ਵੱਧ ਗੋਲੀਆਂ, ਕੈਪਸੂਲ ਅਤੇ ਟੀਕੇ ਜ਼ਬਤ ਕਰਕੇ ਇੱਕ ਅੰਤਰ ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਮੁੱਖ ਸਪਲਾਇਰ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁੱਖ ਸਪਲਾਇਰ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂਪੀ ਵਿੱਚ ਆਈ.ਟੀ.ਸੀ. ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁਝ ਜ਼ਿਲਿਆਂ ਜਿਨਾਂ ਵਿੱਚ ਫਤਿਹਗੜ ਸਾਹਿਬ, ਐਸਏਐਸ ਨਗਰ, ਐਸਬੀਐਸ ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ।
-
Punjab Police busted an inter-state pharmaceutical drug cartel & recovered 4.98 lakh tablets of Lomotil, 97,200 tablets of Alprazolam, 75,840 of Proxyvon capsules, 21,600 vials of Avil, 16,725 injections of Buprenorphine at an illegal godown in Saharanpur, UP: DIG Ropar Range pic.twitter.com/xJwMnYfJmf
— ANI (@ANI) July 23, 2022 " class="align-text-top noRightClick twitterSection" data="
">Punjab Police busted an inter-state pharmaceutical drug cartel & recovered 4.98 lakh tablets of Lomotil, 97,200 tablets of Alprazolam, 75,840 of Proxyvon capsules, 21,600 vials of Avil, 16,725 injections of Buprenorphine at an illegal godown in Saharanpur, UP: DIG Ropar Range pic.twitter.com/xJwMnYfJmf
— ANI (@ANI) July 23, 2022Punjab Police busted an inter-state pharmaceutical drug cartel & recovered 4.98 lakh tablets of Lomotil, 97,200 tablets of Alprazolam, 75,840 of Proxyvon capsules, 21,600 vials of Avil, 16,725 injections of Buprenorphine at an illegal godown in Saharanpur, UP: DIG Ropar Range pic.twitter.com/xJwMnYfJmf
— ANI (@ANI) July 23, 2022
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ 4.98 ਲੱਖ ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ।
ਕਾਬਿਲੇਗੌਰ ਹੈ ਕਿ ਚਮਕੌਰ ਸਾਹਿਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਸੁਖਵਿੰਦਰ ਸਿੰਘ ਉਰਫ ਕਾਲਾ ਅਤੇ ਹਰਜਸਪ੍ਰੀਤ ਸਿੰਘ ਉਰਫ ਜੱਸਾ ਵਜੋਂ ਪਛਾਣੇ ਗਏ ਵਿਅਕਤੀਆਂ ਪਾਸੋਂ ਬੁਪਰੇਨੋਰਫਾਈਨ ਦੇ 175 ਟੀਕੇ ਅਤੇ ਏਵਲ ਦੀਆਂ 175 ਵਾਇਲਜ਼ ਬਰਾਮਦ ਕੀਤੇ ਗਏ ਸੀ। ਇਸ ਤੋਂ ਬਾਅਦ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ.ਆਈ.ਏ.) ਸਰਹਿੰਦ ਦੀਆਂ ਪੁਲਿਸ ਟੀਮਾਂ ਨੇ ਉਕਤ ਕੇਸ ਦੀ ਤਫਤੀਸ਼ ਦੇ ਹਿੱਸੇ ਵਜੋਂ 14 ਜੁਲਾਈ 2022 ਨੂੰ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਉੱਤਰ ਪ੍ਰਦੇਸ਼ ਪੁਲਿਸ ਦੀ ਮੌਜੂਦਗੀ ਵਿੱਚ ਸਟੋਰੇਜ ਗੋਦਾਮ ‘ਤੇ ਛਾਪੇਮਾਰੀ ਕੀਤੀ।
ਸ੍ਰੀ ਫਤਿਹਗੜ੍ਹ ਸਾਹਿਬ ਦੇ ਐਸਐਸਪੀ ਡਾਕਟਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਗਿਆ ਹੈ। ਉਨਾਂ ਕਿਹਾ ਕਿ ਐਫ.ਆਈ.ਆਰ ਨੰ. 79 ਐਨ.ਡੀ.ਪੀ.ਐਸ. ਐਕਟ ਦੀ ਧਾਰਾ 22ਸੀ-61-85 ਤਹਿਤ ਥਾਣਾ ਬਡਾਲੀ ਆਲਾ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹਿਲਾਂ ਹੀ ਦਰਜ ਕੀਤੀ ਗਈ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਮੁਲਜਮ ਜ਼ਿਲਾ ਫਤਿਹਗੜ ਪੁਲੀਸ ਦੇ ਅਮਲੋਹ, ਸਰਹਿੰਦ, ਬਡਾਲੀ ਆਲਾ ਸਿੰਘ ਅਤੇ ਖਮਾਣੋਂ ਥਾਣਿਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਘੱਟੋ-ਘੱਟ ਚਾਰ ਵਪਾਰਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲਕਾਂਡ: ਅੰਕਿਤ ਤੇ ਸਚਿਨ ਦੇ ਪੁਲਿਸ ਰਿਮਾਡ ਵਿੱਚ 5 ਦਿਨ ਦਾ ਵਾਧਾ