ETV Bharat / city

ਕਰਫਿਊ ਦੌਰਾਨ ਔਰਤਾਂ ਵਿਰੁੱਧ ਘਰੇਲੂ ਹਿੰਸਾ ਨਾਲ ਨਜਿੱਠਣ ਲਈ ਰਣਨੀਤੀ ਤਿਆਰ - ਡੀਜੀਪੀ ਦਿਨਕਰ ਗੁਪਤਾ

ਔਰਤਾਂ ਵਿਰੁੱਧ ਘਰੇਲੂ ਹਿੰਸਾ ਦੀਆਂ ਸ਼ਿਕਾਇਤਾਂ 'ਚ ਭਾਰੀ ਵਾਧਾ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਇੱਕ ਵਿਸਥਾਰਤ ਰਣਨੀਤੀ ਤਿਆਰ ਕੀਤੀ ਹੈ।

ਡੀਜੀਪੀ ਦਿਨਕਰ ਗੁਪਤਾ
ਡੀਜੀਪੀ ਦਿਨਕਰ ਗੁਪਤਾ
author img

By

Published : Apr 23, 2020, 6:54 PM IST

ਚੰਡੀਗੜ੍ਹ: ਕਰਫਿਊ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਔਰਤਾਂ ਵਿਰੁੱਧ ਘਰੇਲੂ ਹਿੰਸਾ ਦੀਆਂ ਸ਼ਿਕਾਇਤਾਂ 'ਚ ਭਾਰੀ ਵਾਧਾ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਇੱਕ ਵਿਸਥਾਰਤ ਰਣਨੀਤੀ ਤਿਆਰ ਕੀਤੀ ਹੈ, ਜਿਸ ਤਹਿਤ ਹਰ ਰੋਜ਼ ਡੀਐਸਪੀ ਨੂੰ ਔਰਤਾਂ ਵਿਰੁੱਧ ਅਪਰਾਧ (ਸੀ.ਏ.ਡਬਲਿਊ) ਸਬੰਧੀ ਰੋਜ਼ਾਨਾ ਕੀਤੀ ਕਾਰਵਾਈ ਦੀ ਰਿਪੋਰਟ ਪੇਸ਼ ਕਰਨੀ ਹੋਵੇਗੀ।

  • Amid a massive increase in complaints of domestic violence against women since the curfew/lockdown kicked in, @PunjabPoliceInd has formulated a detailed strategy to tackle such cases, with daily action taken reports to be submitted by the DSP for Crime Against Women (CAW).

    — Government of Punjab (@PunjabGovtIndia) April 23, 2020 " class="align-text-top noRightClick twitterSection" data=" ">

ਅੰਕੜੇ ਦਰਸਾਉਂਦੇ ਹਨ ਕਿ ਫਰਵਰੀ ਤੋਂ 20 ਅਪ੍ਰੈਲ ਦਰਮਿਆਨ ਔਰਤਾਂ ਵਿਰੁੱਧ ਅਪਰਾਧ ਦੇ ਕੇਸਾਂ ਵਿੱਚ 21 ਫ਼ੀਸਦੀ ਵਾਧਾ ਹੋਇਆ ਹੈ, ਅਤੇ ਇਸੇ ਸਮੇਂ ਦੌਰਾਨ ਔਰਤਾਂ ਵਿਰੁੱਧ ਘਰੇਲੂ ਹਿੰਸਾ ਦੇ ਮਾਮਲੇ ਵੀ ਇਸੇ ਪ੍ਰਤੀਸ਼ਤ ਨਾਲ ਵਧੇ ਹਨ। ਦੂਜੇ ਪਾਸੇ, ਇਸੇ ਸਮੇਂ ਦੌਰਾਨ ਦਾਜ ਦੀ ਸਮੱਸਿਆ, ਬਲਾਤਕਾਰ ਅਤੇ ਈਵ-ਟੀਜ਼ਿੰਗ ਦੇ ਮਾਮਲਿਆਂ ਸਬੰਧੀ ਕੇਸਾਂ ਵਿਚ ਕਾਫ਼ੀ ਕਮੀ ਆਈ ਹੈ, ਸ਼ਾਇਦ ਇਸ ਲਈ ਕਿਉਂਕਿ ਆਦਮੀ ਅਤੇ ਔਰਤ ਬਾਹਰ ਨਹੀਂ ਨਿਕਲ ਰਹੇ ਹਨ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਵਾਧਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪਿਛਲੇ 3 ਮਹੀਨੇ ਵਿੱਚ 20 ਮਾਰਚ 2020 ਤੱਕ ਡਾਇਲ 112 ਤੇ ਪ੍ਰਤੀ ਦਿਨ ਆਉਣ ਵਾਲੀਆਂ ਕਾਲਾਂ ਦੀ ਗਿਣਤੀ 133 ਹੋ ਗਈ ਇਸ ਤਰ੍ਹਾਂ ਘਰੇਲੂ ਹਿੰਸਾ ਦੇ ਮਾਮਲੇ ਕੁੱਲ 34 ਫ਼ੀਸਦੀ ਹੋ ਗਏ। ਇਸ ਮਿਆਦ ਵਿੱਚ ਕੁੱਲ ਮਾਮਲਿਆਂ ਵਿੱਚ ਪ੍ਰਤੀ ਦਿਨ ਵਾਧਾ 30 ਫ਼ੀਸਦੀ ਹੈ।

ਸਥਿਤੀ ਦਾ ਜਾਇਜ਼ਾ ਲੈਣ ਅਤੇ ਇਸ ਵਾਧੇ ਨਾਲ ਨਜਿੱਠਣ ਲਈ ਉਪਾਵਾਂ ਸਬੰਧੀ ਵਿਚਾਰ ਵਟਾਂਦਰੇ ਲਈ, ਡੀਜੀਪੀ ਨੇ ਵੀਰਵਾਰ ਨੂੰ ਸੀ.ਏ.ਡਬਲਿਊ ਸੈੱਲ ਦੇ ਸਾਰੇ ਡੀਐਸਪੀ ਅਤੇ ਮਹਿਲਾ ਹੈਲਪ ਡੈਸਕ ਦੇ ਅਧਿਕਾਰੀਆਂ ਨਾਲ ਇੱਕ ਵੀਡੀਓ ਕਾਨਫ਼ਰੰਸ ਕੀਤੀ। ਵੀਡੀਓ ਕਾਨਫਰੰਸ ਦੌਰਾਨ ਸ਼੍ਰੀਮਤੀ ਗੁਰਪ੍ਰੀਤ ਦਿਓ, ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ (ਸੀ.ਏ.ਡੀ.) ਵਲੋਂ ਜਾਰੀ ਕੀਤੀ ਵਿਸਥਾਰਤ ਰਣਨੀਤੀ ਅਨੁਸਾਰ ਪੁਲਿਸ ਰਿਸਪਾਂਸ ਪ੍ਰਣਾਲੀ ਨੂੰ ਤਿਆਰ ਕਰਨ ਲਈ ਐਸ.ਓ.ਪੀ. ਨੂੰ ਲਗਾਇਆ ਗਿਆ ਹੈ।

ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦਾ ਪਤਾ ਲਗਾਉਣ ਅਤੇ ਕੀਤੀ ਗਈ ਕਾਰਵਾਈ ਦੀ ਨਿਗਰਾਨੀ ਕਰਨ ਲਈ ਡੀਐਸਪੀ ਇੱਕ ਨਿਰਧਾਰਤ ਫਾਰਮੈਟ ਵਿੱਚ ਰੋਜ਼ਾਨਾ ਰਿਪੋਰਟ ਭੇਜੇਗਾ। ਲੋੜ ਪੈਣ 'ਤੇ ਪੁਲਿਸ ਵਨ ਸਟਾਪ ਸੈਂਟਰਾਂ ਨਾਲ ਤਾਲਮੇਲ ਕਰੇਗੀ, ਜਿਨ੍ਹਾਂ ਦਾ ਪ੍ਰਬੰਧਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਾਮਜ਼ਦ ਕੀਤੇ ਗਏ ਕੌਂਸਲਰਾਂ ਵੱਲੋਂ ਕੀਤਾ ਜਾਂਦਾ ਹੈ।

ਫ਼ੈਸਲਾ ਲਿਆ ਗਿਆ ਹੈ ਕਿ ਇਹ ਟੀਮਾਂ ਮੁਸੀਬਤ ਵਿੱਚ ਫ਼ਸੀਆਂ ਔਰਤਾਂ ਨਾਲ ਤੁਰੰਤ ਤਾਲ ਮੇਲ ਕਰਨਗੀਆਂ, ਟੈਲੀ-ਕਾਉਂਸਲਿੰਗ ਪ੍ਰਦਾਨ ਕਰਨਗੀਆਂ ਅਤੇ ਜ਼ਰੂਰਤ ਪੈਣ 'ਤੇ ਸਲਾਹ ਦੇਣਗੀਆਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.