ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਵਿਰੋਧ ਵਿੱਚ 'ਦਿੱਲੀ ਚੱਲੋ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਪੰਜਾਬ ਪੁਲਿਸ ਨੇ ਇਸੇ ਦੇ ਸਬੰਧ ਵਿੱਚ ਐਡਵਾਇਜ਼ਰੀ ਜਾਰੀ ਕਰ ਕਿਹਾ ਹੈ ਕਿ ਪੰਜਾਬ ਦੇ ਨਾਲ ਲੱਗਦੀਆਂ ਹਰਿਆਣਾ ਸੂਬੇ ਦੀਆਂ ਸਰਹੱਦਾਂ ਰਾਹੀਂ ਆਉਣ-ਜਾਣ ਵਾਲੇ ਲੋਕਾਂ ਨੂੰ ਟ੍ਰੈਫ਼ਿਕ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
- — Punjab Police India (@PunjabPoliceInd) November 25, 2020 " class="align-text-top noRightClick twitterSection" data="
— Punjab Police India (@PunjabPoliceInd) November 25, 2020
">— Punjab Police India (@PunjabPoliceInd) November 25, 2020
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਨੇ ਲੋਕਾਂ ਨੂੰ ਡੇਰਾਬਸੀ-ਅੰਬਾਲਾ/ਨਰਾਇਣਗੜ੍ਹ, ਸ਼ੰਭੂ ਬਾਰਡਰ, ਦੇਵੀਗੜ੍ਹ-ਪਿਹੋਵਾ ਰੋਡ, ਖਨੌਰੀ-ਨਿਰਵਾਨਾ ਰੋਡ, ਸਰਦੂਲਗੜ੍ਹ-ਫ਼ਤਿਹਾਬਾਦ ਰੋਡ ਅਤੇ ਬਠਿੰਡਾ-ਡੱਬਵਾਲੀ ਮਾਰਗਾਂ ਰਾਹੀਂ ਸਫ਼ਰ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਤੁਹਾਨੂੰ ਦੱਸ ਦਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਰੇਲ ਆਵਾਜਾਈ ਨੂੰ ਰੋਕ ਲਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਲੋਕਾਂ ਨੂੰ ਅਤੇ ਸਰਕਾਰ ਨੂੰ ਕਾਫ਼ੀ ਨੁਕਸਾਨ ਹੋਇਆ। ਪਰ ਕਿਸਾਨਾਂ ਵੱਲੋਂ 23 ਨਵੰਬਰ ਤੋਂ ਪੰਜਾਬ ਵਿੱਚ ਰੇਲ ਆਵਾਜਾਈ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।