ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਚੋਣ ਦੰਗਲ ਭਖਿਆ ਹੋਇਆ ਹੈ। ਪੰਜਾਬ ਜਿੱਤਣ ਲਈ ਸਿਆਸੀ ਪਾਰਟੀਆਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਆਉਣ ਵਾਲੇ ਦਿਨ੍ਹਾਂ ਵਿੱਚ ਭਾਜਪਾ ਦੇ ਹੱਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਐਮ ਮੋਦੀ ਵੱਲੋਂ ਪੰਜਾਬ ਚ 3 ਰੈਲੀਆਂ ਕੀਤੀਆਂ ਜਾਣਗੀਆਂ ਹਨ। ਉਨ੍ਹਾਂ ਦੱਸਿਆ ਕਿ ਪੀਐਮ ਵਲੋਂ ਮਾਝੇ ਦੇ ਪਠਾਨਕੋਟ, ਮਾਲਵਾ ਵਿੱਚ ਅਬੋਹਰ ਅਤੇ ਦੁਆਬੇ ਦੇ ਜਲੰਧਰ ਵਿਖੇ ਰੈਲੀ ਕੀਤੀ ਜਾਵੇਗੀ।
ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਵਿਖੇ ਰੈਲੀਆਂ ਕਰਨਗੇ। ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ 13 ਫਰਵਰੀ ਨੂੰ ਪਟਿਆਲਾ, ਸੁਨਾਮ ਅਤੇ ਲੁਧਿਆਣਾ ਵਿੱਚ ਰੈਲੀ ਕਰਨਗੇ। ਭਾਜਪਾ ਆਗੂ ਨੇ ਕਿਹਾ ਕਿ ਅਜਿਹੀ ਕੋਈ ਵੀ ਸੀਟ ਨਹੀਂ ਹੋਵੇਗੀ ਜਿੱਥੇ ਭਾਜਪਾ ਦੀ ਕੇਂਦਰੀ ਲੀਡਰਸ਼ਿੱਪ ਵੱਲੋਂ ਚੋਣ ਪ੍ਰਚਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੀਡਰਸ਼ਿੱਪ ਭਾਜਪਾ, ਪੀਐੱਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰੇਗੀ।
ਇਸ ਮੌਕੇ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪੰਜਾਬ ਦੇ ਬਿਜਲੀ ਮਸਲੇ ਨੂੰ ਲੈਕੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਸਰਕਾਰ ਦੌਰਾਨ ਬਿਜਲੀ ਸਸਤੀ ਨਹੀਂ ਕੀਤੀ ਗਈ ਹੈ ਅਤੇ ਹੁਣ ਚੰਨੀ ਵੱਲੋਂ ਬਿਜਲੀ ਸਸਤੀ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਫਰਕ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਦਯੋਗਪਤੀਆਂ ਤੋਂ ਸਕਿਓਰਿਟੀ ਮੰਗਣਾ ਗਲਤ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਹੋਰ ਸੂਬਿਆਂ ਵਿੱਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਨੂੰ ਲੈਕੇ ਸਕਿਓਰਿਟੀ ਲੈਣ ਦਾ ਆਦੇਸ਼ ਵਾਪਿਸ ਲੈਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਮਸਲੇ ਤੇ ਉਹ ਉਦਯੋਗਪਤੀਆਂ ਦੇ ਨਾਲ ਹਨ।
ਪੰਜਾਬ ਕਾਂਗਰਸ ਦੇ ਸੀਐਮ ਚਿਹਰੇ ਤੇ ਨਵਜੋਤ ਕੌਰ ਸਿੱਧੂ ਦੇ ਬਿਆਨ ਤੇ ਬੋਲਦਿਆਂ ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਇਹ ਬਿਆਨ ਕਿਹਾ ਕਿ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ ਉਨ੍ਹਾਂ ਇਸ ਨੂੰ ਵੱਡਾ ਬਿਆਨ ਕਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸਨੂੰ ਲੈਕੇ ਕਾਂਗਰਸ ਵਿੱਚ ਵੱਡਾ ਵਿਵਾਦ ਪੈਦਾ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਚੋਣਾਂ: ਨਵੇਂ ਚਿਹਰਿਆਂ ਨਾਲ ਵਿਰਾਸਤ ਦੀ ਸਿਆਸਤ !