ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Governor of Punjab Banwarilal Purohit) ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਹਾਜ਼ਰੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇੱਥੇ ਹੀ ਨਵੇਂ ਨਿਯੁਕਤ ਚੇਅਰਮੈਨ ਜਗਬੰਸ ਸਿੰਘ (Newly appointed Chairman Jagbans Singh) ਨੇ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ।
ਇਸ ਦੌਰਾਨ ਪੰਜਾਬ ਰਾਜ ਭਵਨ (Punjab Raj Bhawan) ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਰੋਹ ਦੀ ਕਾਰਵਾਈ ਚਲਾਈ।ਦੱਸਣਯੋਗ ਹੈ ਕਿ ਜਗਬੰਸ ਸਿੰਘ, ਪੰਜਾਬ ਯੂਨੀਵਰਸਿਟੀ (Panjab University), ਚੰਡੀਗੜ੍ਹ ਤੋਂ ਬੈਚੂਲਰ ਇਨ ਇੰਜਨੀਅਰਿੰਗ (Civil Engineering) ਹਨ ਅਤੇ ਉਨ੍ਹਾਂ ਨੇ ਇੰਸਟੀਚਿਊਟ ਆਫ਼ ਚਾਰਟਿਡ ਫਾਈਨੈਂਸ਼ਲ ਤੋਂ ਡਿਪਲੋਮਾ ਇਨ ਬਿਜ਼ਨਸ ਫਾਈਨਾਂਸ ਤੋਂ ਇਲਾਵਾ ਪਬਲਿਕ ਫਾਈਨੈਂਸ਼ਲ ਮੈਨੇਜਮੈਂਟ ਵਿਚ ਐਨੇਲਿਸਟ ਆਫ ਇੰਡੀਆ ਆਈ.ਐਮ.ਐਫ. ਸਰਟੀਫਿਕੇਟ ਅਤੇ ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਤੋਂ ਸਰਟੀਫਿਕੇਟ ਇਨ ਐਕਚੂਰੀਅਲ ਸਾਇੰਸ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ: ਚੰਨੀ ਦੇ ਆਦੇਸ਼ਾਂ ਅਨੁਸਾਰ PSPCL ਨੇ ਖਪਤਕਾਰਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ
ਜਗਬੰਸ ਸਿੰਘ ਦਾ ਪਬਲਿਕ ਆਡਿਟ (Public audit) ਦੇ ਖੇਤਰ ਵਿਚ 34 ਵਰ੍ਹਿਆਂ ਦਾ ਲੰਮਾ ਤਜਰਬਾ ਹੈ, ਜਿਨ੍ਹਾਂ ਨੇ ਲਾਈਨ ਆਡੀਟਰ ਤੋਂ ਨਿਗਰਾਨ ਆਡੀਟਰ ਤੱਕ ਖੇਤਰੀ ਕੰਮ ਕੀਤਾ। ਉਸ ਤੋਂ ਬਾਅਦ ਸੂਬਾ ਸਰਕਾਰਾਂ ਦੇ ਆਡਿਟ ਦਫ਼ਤਰਾਂ ਵਿਚ ਅਹਿਮ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਅਤੇ 31 ਮਾਰਚ, 2021 ਨੂੰ ਕੰਪਟਰੋਲਰ ਆਫ਼ ਆਡਿਟਰ ਜਨਰਲ ਆਫ ਇੰਡੀਆ ਵਿਚ ਡਿਪਟੀ ਕੰਪਟਰੋਲਰ ਐਂਡ ਆਡਿਟਰ ਜਨਰਲ (Deputy Comptroller and Auditor General) ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਹਨ।
ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ (Cabinet Minister Tripat Rajinder Singh Bajwa) ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰਗਮ ਅਤੇ ਪ੍ਰਮੁੱਖ ਸਕੱਤਰ ਪ੍ਰਸੋਨਲ ਵਿਵੇਕ ਪ੍ਰਤਾਪ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬੀ ਮੁੱਖ ਵਿਸ਼ਿਆਂ ਤੋਂ ਬਾਹਰ, ਸੀਐਮ ਵੱਲੋਂ ਸੀਬੀਐਸਸੀ ਦੀ ਨਿੰਦਾ