ਚੰਡੀਗੜ੍ਹ: ਬੁੱਧਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 101 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5668 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1530 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 144 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 101 ਨਵੇਂ ਮਾਮਲਿਆਂ ਵਿੱਚੋਂ 17 ਅੰਮ੍ਰਿਤਸਰ, 41 ਲੁਧਿਆਣਾ, 9 ਜਲੰਧਰ, 2 ਸਗੰਰੂਰ, 3 ਪਟਿਆਲਾ, 5 ਮੁਹਾਲੀ, 3 ਗੁਰਦਾਸਪੁਰ, 2 ਪਠਾਨਕੋਟ, 5 ਹੁਸ਼ਿਆਰਪੁਰ,1 ਤਰਨ ਤਾਰਨ, 5 ਹੁਸ਼ਿਆਪੁਰ, 3 ਫ਼ਰੀਦਕੋਟ, 5 ਮੋਗਾ,1 ਬਠਿੰਡਾ ਅਤੇ 4 ਫ਼ਾਜ਼ਿਲਕਾ ਤੋਂ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 5668 ਮਰੀਜ਼ਾਂ ਵਿੱਚੋਂ 3989 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1530 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,01,830 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 5668 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।