ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 175 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6283 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 1711 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 164 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 175 ਨਵੇਂ ਮਾਮਲਿਆਂ ਵਿੱਚੋਂ 10 ਅੰਮ੍ਰਿਤਸਰ, 70 ਲੁਧਿਆਣਾ, 7 ਜਲੰਧਰ, 26 ਪਟਿਆਲਾ, 6 ਸਗੰਰੂਰ, 5 ਗੁਰਦਾਸਪੁਰ, 6 ਸੰਗਰੂਰ, 16 ਐਸਏਐਸ ਨਗਰ, 4 ਪਠਾਨਕੋਟ, 1 ਤਰਨ ਤਾਰਨ, 1 ਫਤਿਹਗੜ੍ਹ ਸਾਹਿਬ, 4 ਮੋਗਾ, 8 ਫ਼ਰੀਦਕੋਟ, 11 ਫਿਰੋਜ਼ਪੁਰ, 4 ਬਠਿੰਡਾ ਤੋਂ ਮਾਮਲੇ ਸਾਹਮਣੇ ਆਏ ਹਨ।
ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 6283 ਮਰੀਜ਼ਾਂ ਵਿੱਚੋਂ 4408 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 1711 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,37,789 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 6283 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।