ਬਰਨਾਲਾ: ਆਪਣੀਆਂ ਮੰਗਾਂ ਨੂੰ ਲੈ ਕੇ ਕਈ ਸਾਲਾਂ ਤੋਂ ਠੇਕੇਦਾਰੀ ਸਿਸਟਮ ਵਿੱਚ ਕੰਮ ਕਰ ਰਹੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੇ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਗਏ ਤਹਿ ਪ੍ਰੋਗਰਾਮ ਦੇ ਤਹਿਤ 6 ਸਿਤੰਬਰ ਤੋਂ ਅੱਜ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਟਰਾਂਸਪੋਰਟ ਮਾਫਿਆ ਬੰਦ ਕਰੋ , ਠੇਕੇਦਾਰੀ ਸਿਸਟਮ ਬੰਦ ਕਰੋ, ਕੱਚੇ ਮੁਲਾਜਿਮਾਂ ਨੂੰ ਪੱਕਾ ਕਰੋ, ਸਰਕਾਰੀ ਬੱਸਾਂ ਦਾ ਪ੍ਰਬੰਧ ਕਰੋ, ਪੱਕੀ ਭਰਤੀ ਦਾ ਪ੍ਰਬੰਧ ਕਰੋ। ਬਰਨਾਲਾ ਬਸ ਸਟੈਂਡ ਵਿੱਚ ਹੀ ਸੈਂਕੜੇ ਦੀ ਗਿਣਤੀ ਵਿੱਚ ਕੱਚੇ ਮੁਲਾਜਿਮਾਂ ਦੇ ਵੱਲੋਂ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਘਰਸ਼ ਵਿੱਚ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਨੇ ਵੀ ਇਸ ਮੁਲਾਜਮਾਂ ਦਾ ਸਮਰੱਥਨ ਦਿੱਤਾ। ਇਸ ਮੌਕੇ ਉੱਤੇ ਸੰਘਰਸ਼ ਕਰ ਰਹੇ ਮੁਲਾਜਿਮਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ। ਜਦੋਂ ਤੱਕ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਅਤੇ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀ ਗੱਲਾਂ ਦੀ ਵੱਲ ਗੌਰ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਤੀਖਾ ਕੀਤਾ ਜਾਵੇਗਾ। ਅਸੀ ਸਾਰੇ ਆਪਣੇ ਪਰਵਾਰ ਬੱਚੀਆਂ ਨੂੰ ਲੈ ਕੇ ਧਰਨੇ ਉੱਤੇ ਬੈਠਣਗੇ 2022 ਵਿਧਾਨਸਭਾ ਦੀ ਚੋਣ ਵਿੱਚ ਕਾਂਗਰਸ ਸਰਕਾਰ ਨੂੰ ਇਸਦਾ ਖਾਮਿਆਜਾ ਭੁਗਤਣਾ ਪਵੇਗਾ।
ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਯਾਤਰੀ ਹੋਏ ਖੱਜਲ ਖੁਆਰ - ਪੀਆਰਟੀਸੀ ਦੇ ਕੱਚੇ ਮੁਲਾਜ਼ਮ
15:13 September 06
ਬਰਨਾਲਾ 'ਚ ਵੀ ਮੁਲਾਜ਼ਮਾਂ ਨੇ ਬੋਲਿਆ ਧਾਵਾ
12:54 September 06
ਹੜਤਾਲ 'ਤੇ ਬੈਠੇ ਮੁਲਾਜ਼ਮਾਂ ਦੇ ਹੱਕ 'ਚ 'ਆਪ' ਆਗੂ ਦਾ ਵੱਡਾ ਐਲਾਨ
ਚੰਡੀਗੜ੍ਹ: ਪੰਜਾਬ 'ਚ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਨੇ ਚੱਕਾ ਜਾਮ ਕੀਤਾ ਹੋਇਆ ਹੈ ਜਿਸਨੂੰ ਲੈਕੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਨੀਲ ਗਰਗ ਨੇ ਪੰਜਾਬ ਸਰਕਾਰ 'ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਰਕੇ ਸਰਕਾਰੀ ਅਦਾਰੇ ਤਬਾਹ ਹੋ ਰਹੇ ਹਨ। ਜਿਸਦੇ ਨਾਲ ਸਰਕਾਰੀ ਖਜਾਨੇ ਨੂੰ ਚੂਨਾਂ ਲੱਗਦਾ ਹੈ ਤੇ ਸਰਕਾਰੀ ਅਦਾਰਿਆਂ 'ਚ ਕੰਮ ਕਰਨ ਵਾਲੇ ਵਰਕਰਾਂ ਨੂੰ ਇਸਦਾ ਖਾਮਿਆਜਾ ਭੁੱਗਤਣਾ ਪੈਂਦਾ ਹੈ ਨਾਲ ਹੀ ਨੀਲ ਗਰਗ ਨੇ ਕਿਹਾ 'ਆਪ' ਪਾਰਟੀ ਹੜਤਾਲ 'ਤੇ ਬੈਠੇ ਇਹਨ੍ਹਾਂ ਮੁਲਾਜ਼ਮਾਂ ਦੀਆਂ ਮੰਗਾ ਦੀ ਹਮਾਇਤ ਕਰਦੀ ਹੈ ਤੇ ਪੰਜਾਬ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਦਾ ਵਿਰੋਧ ਕਰਦੇ ਹਾਂ।
12:14 September 06
7 ਸਤੰਬਰ ਨੂੰ ਮੁਲਾਜ਼ਮ ਕਰਨਗੇੇ ਮੁੱਖ ਮੰਤਰੀ ਦੀ ਰਿਹਾਇਸ਼ ਦੳ ਘਿਰਾਓ
ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਕੰਟਰੈਕਟ ਵਰਕਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਇਸ ਮੌਕੇ ਸਰਕਾਰੀ ਬੱਸਾਂ ਲਗਭਗ ਬੰਦ ਰਹੀਆਂ, ਇਨ੍ਹਾਂ ਬੱਸਾਂ ਦੇ ਬੰਦ ਹੋਣ ਨਾਲ ਸਵਾਰੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਇਸ ਮੌਕੇ ਪ੍ਰਦਰਸ਼ਨ ਕਰ ਰਹੇ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਪਰ ਵਾਰ-ਵਾਰ ਮੀਟਿੰਗ ਦੇਣ 'ਤੇ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਜਿਸਦੇ ਚੱਲਦਿਆਂ ਉਨ੍ਹਾਂ ਵੱਲੋਂ ਅੱਜ ਅਣਮਿੱਥੇ ਸਮੇਂ ਲਈ ਹਡ਼ਤਾਲ ਕੀਤੀ ਗਈ ਹੈ। ਸੱਤ ਸਤੰਬਰ ਨੂੰ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਸ਼ਿਸ਼ਮਾ ਫਾਰਮ ਦਾ ਘਿਰਾਓ ਕੀਤਾ ਜਾਵੇਗਾ।
12:01 September 06
ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ
ਫਰੀਦਕੋਟ ਦੇ ਬੱਸ ਅੱਡੇ ਵਿੱਚ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਨੂੰ ਅਣਮਿੱਥੇ ਸਮੇਂ ਲਈ ਰੋਕ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਉਹ ਠੇਕਾ ਅਧਾਰ ਤੇ ਕੰਮ ਕਰਦੇ ਆ ਰਹੇ ਹਨ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਕਾਂਗਰਸ ਪਾਰਟੀ ਨੇ ਸਾਰੇ ਕੱਚੇ ਮੁਲਾਜਮਾਂ ਨੂੰ ਆਪਣੀ ਸਰਕਾਰ ਬਣਨ ਤੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਕਰੀਬ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਸਰਕਾਰ ਨੇ ਉਹਨਾਂ ਦੀ ਸਾਰ ਨਹੀਂ ਲਈ ਇਸ ਲਈ ਉਹਨਾਂ ਵਲੋਂ ਹੁਣ ਅਣਮਿੱਥੇ ਸਮੇਂ ਲਈ ਬੱਸਾਂ ਬੰਦ ਕਰ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ ।
11:33 September 06
ਜਲੰਧਰ 'ਚ ਵੀ ਲੱਗੀ ਬੱਸਾਂ 'ਤੇ ਬ੍ਰੇਕ, ਸਵਾਰੀਆਂ ਪ੍ਰੇਸ਼ਾਨ
ਜਲੰਧਰ ਵਿੱਚ ਵੀ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਚੱਕਾ ਜਾਮ ਹੈ ਅਤੇ ਮੁਲਾਜ਼ਮ ਹੜਤਾਲ 'ਤੇ ਬੈਠੇ ਹੋਏ ਨੇ ਹਨ ਜਲੰਧਰ ਦੇ ਬੱਸ ਅੱਡੇ ਤੋਂ ਅੱਜ ਸਿਰਫ਼ ਪ੍ਰਾਈਵੇਟ ਬੱਸਾਂ ਹੀ ਸਵਾਰੀਆਂ ਨੂੰ ਲਿਆਉਣ ਤੇ ਲਿਜਾਣ ਦਾ ਕੰਮ ਕਰ ਰਹੀਆਂ ਹਨ। ਸਰਕਾਰੀ ਬੱਸਾਂ ਦੀ ਹੜਤਾਲ ਕਰਕੇ ਸਭ ਤੋਂ ਜ਼ਿਆਦਾ ਨੁਕਸਾਨ ਮਹਿਲਾਵਾਂ ਨੂੰ ਹੋ ਰਿਹਾ ਹੈ ਜੋ ਇਨ੍ਹਾਂ ਬੱਸਾਂ ਵਿੱਚ ਮੁਫ਼ਤ ਸਫ਼ਰ ਦਾ ਲਾਭ ਉਠਾਉਂਦੀਆਂ ਹਨ।
11:21 September 06
ਲੁਧਿਆਣਾ ਡਿਪੂ ਵਿਖੇ ਪਨਬੱਸ ਮੁਲਾਜ਼ਮ ਯੂਨੀਅਨ ਦੇ ਮੀਤ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਜਥੇਬੰਦੀ ਦੇ ਕਹਿਣ ਮੁਤਾਬਕ ਉਹ ਕੱਲ੍ਹ ਦੀ ਵੀ ਰਣਨੀਤੀ ਬਣਾਉਣਗੇ
ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦੇ ਮੀਤ ਪ੍ਰਧਾਨ ਸੁਖਦੇਵ ਸਿੰਘ ਅਤੇ ਮੁਲਾਜ਼ਮਾਂ ਦਾ ਸਾਥ ਦੇਣ ਆਏ ਛੋਟੇ ਬੱਚੇ ਵਿਕਰਮਜੀਤ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਕਰਕੇ ਉਨ੍ਹਾਂ ਨੂੰ ਹੀ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਪ੍ਰਾਈਵੇਟ ਬੱਸਾਂ ਘਟਾ ਕੇ ਸਰਕਾਰੀ ਬੱਸਾਂ ਦੀ ਤਾਦਾਦ ਵਧਾਈ ਜਾਵੇਗੀ ਪਰ ਉਹ ਅੱਜ ਤੱਕ ਨਹੀਂ ਵਧੀ, ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਮੁੱਖ ਮੰਗ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਹੈ ਜੋ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਨੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲਗਪਗ ਸਾਰੇ ਹੀ ਡਿਪੂਆਂ ਵਿਚ ਅੱਜ ਬੱਸਾਂ ਦਾ ਚੱਕਾ ਅਣਮਿੱਥੇ ਸਮੇਂ ਲਈ ਜਾਮ ਹੈ..ਉਨ੍ਹਾਂ ਨੇ ਕਿਹਾ ਕਿ ਜਥੇਬੰਦੀ ਦੇ ਕਹਿਣ ਮੁਤਾਬਕ ਉਹ ਕੱਲ੍ਹ ਦੀ ਵੀ ਰਣਨੀਤੀ ਬਣਾਉਣਗੇ ਅਤੇ ਮੁੱਖ ਮੰਤਰੀ ਦੀ ਕਿਹੜੀ ਰਿਹਾਇਸ਼ ਦਾ ਘਿਰਾਓ ਕਰਨਾ ਹੈ ਇਸ ਸਬੰਧੀ ਫ਼ੈਸਲਾ ਲੈਣਗੇ
11:20 September 06
ਪੀਆਰਟੀਸੀ ਅਤੇ ਪਨਬੱਸ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ, ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ
ਪੰਜਾਬ ਭਰ ਦੇ ਵਿੱਚ ਅੱਜ ਰੋਡਵੇਜ਼ ਅਤੇ ਪੀਆਰਟੀਸੀ ਦੇ 27 ਡਿਪੂਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ ਜਿਸਦੇ ਤਹਿਤ ਅਣਮਿੱਥੇ ਸਮੇਂ ਲਈ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਨਹੀਂ ਚੱਲਣਗੀਆਂ,ਇਸ ਦੇ ਤਹਿਤ ਲੁਧਿਆਣਾ ਦੇ ਬੱਸ ਸਟੈਂਡ ਵਿਖੇ ਗਈ ਸਰਕਾਰੀ ਠੇਕੇ ਤੇ ਭਰਤੀ ਮੁਲਾਜ਼ਮਾਂ ਵੱਲੋਂ ਬੱਸਾਂ ਬੰਦ ਰੱਖੀਆਂ ਗਈਆਂ ਸਿਰਫ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਜ਼ਰੂਰ ਚੱਲਦੀਆਂ ਵਿਖਾਈ ਦਿੱਤੀਆਂ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਵੱਲੋਂ ਇਹ ਧਰਨੇ ਪ੍ਰਦਰਸ਼ਨ ਜਾਰੀ ਰਹਿਣਗੇ ਉਨ੍ਹਾਂ ਦੇ ਨਾਲ ਛੋਟੇ ਛੋਟੇ ਬੱਚੇ ਵੀ ਧਰਨੇ ਚ ਸ਼ਾਮਲ ਹੋਏ..
10:28 September 06
ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ 'ਤੇ
ਚੰਡੀਗੜ੍ਹ: ਪੰਜਾਬ ਵਿੱਚ ਰਾਤ 12 ਵਜੇ ਤੋਂ ਬਾਅਦ ਸਰਕਾਰੀ ਬੱਸਾਂ ਬੰਦ ਹੋ ਗਈਆਂ ਹਨ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ। ਉਥੇ ਹੀ ਯੂਨੀਅਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਹੜਤਾਲ ਵਿੱਚ ਉਹਨਾਂ ਦਾ ਸਾਥ ਦੇਣ ਤੇ ਇਸ ਵਿਭਾਗ ਨੂੰ ਬਚਾਉਣ ਵਿੱਚ ਉਹਨਾਂ ਦੀ ਮਦਦ ਕਰਨ।
ਪੰਜਾਬ ’ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਦੱਸ ਦਈਏ ਕੀ 4 ਸਤੰਬਰ ਨੂੰ ਪੰਜਾਬ ਰੋਡਵੇਜ਼/ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੁਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਦੇ ਕੱਚੇ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀ ਮੰਗਾਂ ਜਿਸ ਵਿੱਚ ਜਨਤਕ ਮੰਗ 10,000 ਸਰਕਾਰੀ ਬੱਸਾਂ ਦਾ ਫਲੀਟ ਕੀਤਾ ਜਾਵੇ ਅਤੇ ਸਰਕਾਰੀ ਟਰਾਂਸਪੋਰਟ ਵਿੱਚ ਠੇਕੇ ਤੇ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਮਿੱਤੀ 6 ਸਤੰਬਰ 2021 ਤੋਂ ਹੋ ਰਹੀ ਅਣਮਿਥੇ ਸਮੇਂ ਦੀ ਹੜਤਾਲ ਵਿੱਚ ਸਮੂੰਹ ਜਨਤਕ, ਟਰੇਡ, ਮਜਦੂਰ, ਮੁਲਾਜ਼ਮ, ਸਟੂਡੈਂਟਸ ਯੂਨੀਅਨਾਂ ਅਤੇ ਆਮ ਲੋਕਾਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਹਰ ਤਰ੍ਹਾਂ ਦੇ ਸਹਿਯੋਗ ਦੀ ਅਪੀਲ ਕੀਤੀ ਗਈ।
ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ
ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਨੇ ਕਿਹਾ ਕਿ ਸਰਕਾਰ ਸਾਨੂੰ ਲੰਮੇ ਸਮੇਂ ਤੋਂ ਲਾਰੇ ਲਗਾ ਰਹੀ ਹੈ ਤੇ ਹੁਣ ਉਹਨਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ ਜਿਸ ਕਰਕੇ ਉਹ 6 ਸਤੰਬਰ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾ ਰਹੇ ਹਨ ਤੇ 7 ਤਾਰੀਖ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।