ETV Bharat / city

ਪੰਜਾਬ ਐੱਸ.ਸੀ. ਕਮਿਸ਼ਨ ਦੇ ਦਖ਼ਲ ਪਿੱਛੋਂ ਪੀ.ਟੀ.ਯੂ. ਦੇ ਡਿਪਟੀ ਰਜਿਸਟਰਾਰ ਨੂੰ ਮਿਲਿਆ ਇਨਸਾਫ਼ - ਆਈ.ਕੇ. ਗੁਜਰਾਲ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (I.K. Gujral Punjab Technical University) ਦੇ ਡਿਪਟੀ ਰਜਿਸਟਰਾਰ ਨੂੰ ਤਰੱਕੀ ਵਿੱਚ ਦੇਰੀ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਗਿਆ ਹੈ। ਯੂਨੀਵਰਸਿਟੀ (University) ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਣੇ ਵਿੱਤੀ ਲਾਭ ਵੀ ਦੇਵੇਗੀ।

ਪੰਜਾਬ ਐੱਸ.ਸੀ. ਕਮਿਸ਼ਨ ਦੇ ਦਖ਼ਲ ਪਿੱਛੋਂ ਪੀ.ਟੀ.ਯੂ. ਦੇ ਡਿਪਟੀ ਰਜਿਸਟਰਾਰ ਨੂੰ ਮਿਲਿਆ ਇਨਸਾਫ਼

author img

By

Published : Nov 18, 2021, 7:48 PM IST

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (I.K. Gujral Punjab Technical University) ਦੇ ਡਿਪਟੀ ਰਜਿਸਟਰਾਰ ਨੂੰ ਤਰੱਕੀ ਵਿੱਚ ਦੇਰੀ ਦੇ ਮਾਮਲੇ ਵਿੱਚ ਇਨਸਾਫ਼ ਦਿੱਤਾ ਗਿਆ ਹੈ। ਯੂਨੀਵਰਸਿਟੀ (University) ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਣੇ ਵਿੱਤੀ ਲਾਭ ਵੀ ਦੇਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਯੂਨੀਵਰਸਿਟੀ (University) ਦੇ ਡਿਪਟੀ ਰਜਿਸਟਰਾਰ ਡਾ. ਸੰਦੀਪ ਮਹਿਮੀ (Deputy Registrar Dr. Sandeep Mahimi) ਨੇ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ 28 ਮਈ, 2010 ਤੋਂ ਪੀ.ਟੀ.ਯੂ. ਵਿੱਚ ਬਤੌਰ ਸਹਾਇਕ ਰਜਿਸਟਰਾਰ ਕੰਮ ਕਰ ਰਿਹਾ ਹੈ।

ਯੂਨੀਵਰਸਿਟੀ (University) ਨਿਯਮਾਂ ਅਨੁਸਾਰ ਉਹ 5 ਸਾਲ ਬਾਅਦ ਡਿਪਟੀ ਰਜਿਸਟਰਾਰ (Deputy Registrar) ਦੀ ਆਸਾਮੀ ‘ਤੇ ਤਰੱਕੀ ਲਈ ਹਰ ਪੱਖੋਂ ਪੂਰੀਆਂ ਯੋਗਤਾਵਾਂ ਰੱਖਦਾ ਸੀ, ਪਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਉਸ ਨੂੰ 28 ਮਈ, 2015 ਦੀ ਬਜਾਏ 9 ਸਾਲ ਬਾਅਦ 28 ਮਈ, 2019 ਨੂੰ ਡਿਪਟੀ ਰਜਿਸਟਰਾਰ (Deputy Registrar) ਦੀ ਆਸਾਮੀ `ਤੇ ਤਰੱਕੀ ਦਿੱਤੀ ਗਈ, ਜਦਕਿ ਉਸ ਤੋਂ ਪਹਿਲਾਂ ਜਨਰਲ ਵਰਗ ਦੇ ਅਧਿਕਾਰੀਆਂ ਨੂੰ ਪੰਜ ਸਾਲ ਦਾ ਸਮਾਂ ਪੂਰਾ ਹੋਣ `ਤੇ ਹੀ ਤਰੱਕੀ ਦੇ ਦਿੱਤੀ ਗਈ।

ਇਸ ‘ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ, 2004 ਦੀ ਧਾਰਾ 10 (2) ਅਧੀਨ ਸਬੰਧਤ ਵਿਭਾਗ ਪਾਸੋਂ ਸ਼ਿਕਾਇਤ ਸਬੰਧੀ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਸਾਰਾ ਰਿਕਾਰਡ ਘੋਖਣ ਪਿੱਛੋਂ ਸ਼ਿਕਾਇਤ ਬਿਲਕੁਲ ਸਹੀ ਪਾਈ ਗਈ। ਯੂਨੀਵਰਸਿਟੀ ਨਿਯਮਾਂ ਅਨੁਸਾਰ 5 ਸਾਲ ਬਾਅਦ ਸ਼ਿਕਾਇਤਕਰਤਾ ਨੂੰ ਤਰੱਕੀ ਦੇਣੀ ਬਣਦੀ ਸੀ।

ਇਸ ‘ਤੇ ਕਮਿਸ਼ਨ ਨੇ ਯੂਨੀਵਰਸਿਟੀ (University) ਦੇ ਵਾਈਸ ਚਾਂਸਲਰ ਨੂੰ ਹੁਕਮ ਦਿੱਤੇ ਕਿ ਨਿਯਮਾਂ ਮੁਤਾਬਕ ਤਰੱਕੀ ਵਿੱਚ ਕੀਤੀ ਗਈ ਦੇਰੀ ਦੇ ਮੱਦੇਨਜ਼ਰ ਸ਼ਿਕਾਇਤਕਰਤਾ ਨੂੰ ਵਿੱਤੀ ਲਾਭਾਂ ਸਮੇਤ 28 ਮਈ, 2015 ਤੋਂ ਤਰੱਕੀ ਦਿੱਤੀ ਜਾਵੇ।

ਗਿਆਨ ਚੰਦ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸ੍ਰੀ ਦਵਿੰਦਰ ਸਿੰਘ ਨੇ ਕੱਲ੍ਹ ਕਮਿਸ਼ਨ ਦਫ਼ਤਰ ਵਿੱਚ ਪੇਸ਼ ਹੋ ਕੇ ਦੱਸਿਆ ਕਿ ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਮੇਤ ਵਿੱਤੀ ਲਾਭ ਦੇਣ ਸਬੰਧੀ ਯੂਨੀਵਰਸਿਟੀ ਵੱਲੋਂ ਹੁਕਮ ਦੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ:ਅਰਵਿੰਦ ਕੇਜਰੀਵਾਲ 20 ਨਵੰਬਰ ਤੋਂ ਸ਼ੁਰੂ ਕਰਨਗੇ ‘ਮਿਸ਼ਨ ਪੰਜਾਬ’ : ਭਗਵੰਤ ਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.