ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੋਮਵਾਰ ਨੂੰ ਪੰਜਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ।ਇਹ ਨਤੀਜਾ pseb.ac.in 'ਤੇ ਵੇਖਿਆ ਜਾ ਸਕਦਾ ਹੈ। ਵਿਦਿਆਰਥੀ ਭਲਕੇ ਆਪਣਾ ਨਤੀਜਾ ਦੇਖ ਸਕਣਗੇ।ਕੀਤੇ ਐਲਾਨ ਮੁਤਾਬਕ ਪ੍ਰੀਖਿਆ ਵਿਚ ਕੁੱਲ 314472 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ 'ਚੋਂ 313712 ਵਿਦਿਆਰਥੀ ਪਾਸ ਹੋ ਗਏ ਤੇ ਨਤੀਜਾ 99.76 ਫ਼ੀਸਦੀ ਰਿਹਾ।
ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਪੰਜਵੀਂ ਜਮਾਤ ਨਾਲ ਸਬੰਧਤ 4 ਵਿਸ਼ਿਆਂ ਦੀਆਂ ਪ੍ਰੀਖਿਆਵਾਂ ਲੈ ਲਈਆਂ ਗਈਆਂ ਸਨ ਤੇ ਇਨ੍ਹਾਂ ਵਿਚ ਪ੍ਰਾਪਤ ਅੰਕਾਂ ਦੇ ਆਧਾਰ ’ਤੇ ਹੀ ਨਤੀਜਾ ਐਲਾਨਿਆ ਗਿਆ ਹੈ। ਕੋਰੋਨਾ ਮਹਾਮਾਰੀ ਕਾਰਨ ਸਵਾਗਤ ਜ਼ਿੰਦਗੀ ਤੇ ਗਣਿਤ ਦਾ ਪੇਪਰ ਨਹੀਂ ਹੋ ਸਕਿਆ ਸੀ। ਕੁੜੀਆਂ ਦਾ ਨਤੀਜਾ 99.80 ਰਿਹਾ ਤੇ ਮੁੰਡਿਆਂ ਦਾ ਨਤੀਜਾ 99.73 ਰਿਹਾ।
ਇਹ ਵੀ ਪੜੋ: ਵੈਕਸੀਨ ਲਈ ਪੰਜਾਬ ਨੂੰ ਕੇਂਦਰ ਅੱਗੇ ਹੀ ਕਰਨੇ ਪੈਣਗੇ ਤਰਲੇ !