ਚੰਡੀਗੜ੍ਹ: ਆਪਣੀ ਗ੍ਰਿਫ਼ਤਾਰੀ ਤੋਂ ਡਰਦਿਆਂ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਖ਼ਿਲਾਫ਼ ਕੋਈ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣ ਅਤੇ ਉਸ ਖ਼ਿਲਾਫ਼ ਸ਼ਿਕਾਇਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਇਹ ਵੀ ਪੜੋ: ਹਸਪਤਾਲ 'ਚ ਭਰਤੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲਣ ਪਹੁੰਚੇ ਸੀਐੱਮ ਮਨੋਹਰ ਲਾਲ ਖੱਟਰ
ਸਾਬਕਾ ਮੰਤਰੀ ਆਸ਼ੂ ’ਤੇ ਘਪਲੇ ਦਾ ਇਲਜ਼ਾਮ: ਦੱਸ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 'ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ (punjab tender scam) ਦਾ ਦੋਸ਼ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ। ਪੰਜਾਬ ਵਿਜੀਲੈਂਸ ਬਿਊਰੋ ਇਸ ਦੀ ਜਾਂਚ ਕਰ ਰਿਹਾ ਹੈ। ਆਸ਼ੂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਹਾਈਕੋਰਟ ਮਾਮਲੇ ਦੀ ਕਰ ਸਕਦੈ ਸੁਣਵਾਈ: ਹਾਈ ਕੋਰਟ ਵੱਲੋਂ ਇਸ ਪਟੀਸ਼ਨ ’ਤੇ ਆਉਣ ਵਾਲੇ ਦਿਨਾਂ ਵਿੱਚ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। ਟੈਂਡਰ ਘੁਟਾਲੇ (punjab tender scam) ਨੂੰ ਲੈ ਕੇ ਸਾਬਕਾ ਮੰਤਰੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸੇ ਕੇਸ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਆਸ਼ੂ ਨੇ ਹੁਣ ਹਾਈ ਕੋਰਟ ਦੀ ਸ਼ਰਨ ਲਈ ਹੈ। ਆਸ਼ੂ ਨੇ ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਹੈ ਕਿ ਜੇਕਰ ਉਨ੍ਹਾਂ ਖਿਲਾਫ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਤਰੀਕੇ ਨਾਲ ਜਾਂਚ ਕੀਤੀ ਜਾਵੇ।
ਹਾਲਾਂਕਿ, ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਾਲੀਆਂ ਕਮੇਟੀਆਂ ਵੱਲੋਂ ਅਲਾਟ ਕੀਤਾ ਜਾਂਦਾ ਹੈ। ਉਸ 'ਤੇ ਸਾਜ਼ਿਸ਼ ਤਹਿਤ ਦੋਸ਼ ਲਾਏ ਜਾ ਰਹੇ ਹਨ। ਆਸ਼ੂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੂੰ ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਕਾਰਵਾਈ ਨਹੀਂ ਕਰਨੀ ਚਾਹੀਦੀ।
ਇਹ ਵੀ ਪੜੋ: ਸਿੱਖਿਆ ਦਫ਼ਤਰ ਦਾ ਸਮਾਨ ਹੋਵੇਗਾ ਕੁਰਕ, ਡਰਾਇਵਟ ਦੀ ਲੇਟ ਪੈਨਸ਼ਨ ਦਾ ਮਾਮਲਾ