ਇਸ ਦੇ ਨਾਲ ਹੀ ਸਦਨ ਵਿੱਚ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੱਲੋਂ ਸਵਾਲ ਕਰਨ ਵੇਲੇ ਚੁੱਕੇ ਮਸਲੇ 'ਚ ਦਖ਼ਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਤੋਂ ਭਲੀ ਭਾਂਤ ਜਾਣੂ ਹੈ ਅਤੇ ਅਵਾਰਾ ਪਸ਼ੂਆਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤਾਂ ਦੁਆਲੇ ਤਾਰ ਲਾਉਣ ਲਈ ਕਿਸਾਨਾਂ ਨੂੰ ਪਹਿਲਾਂ ਹੀ 50 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਕੰਢੀ ਖੇਤਰ ਵਿੱਚ 563 ਕਿਸਾਨਾਂ ਨੂੰ 4.21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਜੰਗਲਾਤ ਵਿਭਾਗ ਵੱਲੋਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜੰਗਲੀ ਸੂਰ ਅਤੇ ਰੋਜ਼ ਦੇ ਸ਼ਿਕਾਰ ਲਈ ਪਰਮਿਟ ਦੇਣ ਦਾ ਨੋਟਿਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਲੋਕਾਂ ਨੂੰ ਇਸ ਮੁਸ਼ਕਲ ਬਾਰੇ ਜਾਣੂ ਕਰਨ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ।
ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫ਼ੀਸਦੀ ਸਬਸਿਡੀ 'ਤੇ ਵਿਚਾਰ ਕਰਨ ਲਈ ਤਿਆਰ- ਕੈਪਟਨ
ਚੰਡੀਗੜ੍ਹ: ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੂਜੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬ ਕਿਸਾਨਾਂ ਦਾ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਸਦਨ ਵਿੱਚ ਸ਼ਲਾਘਾਯੋਗ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਵਾਰਾ ਪਸ਼ੂਆਂ ਤੋਂ ਬਚਾਅ ਲਈ ਤਾਰ ਲਾਉਣ ਲਈ ਕੰਢੀ ਖੇਤਰ ਦੇ ਗਰੀਬ ਕਿਸਾਨਾਂ ਦੇ ਗਰੁੱਪਾਂ ਲਈ 100 ਫ਼ੀਸਦੀ ਸਬਸਿਡੀ 'ਤੇ ਵਿਚਾਰ ਕਰਨ ਲਈ ਤਿਆਰ ਹੈ।
ਇਸ ਦੇ ਨਾਲ ਹੀ ਸਦਨ ਵਿੱਚ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੱਲੋਂ ਸਵਾਲ ਕਰਨ ਵੇਲੇ ਚੁੱਕੇ ਮਸਲੇ 'ਚ ਦਖ਼ਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਤੋਂ ਭਲੀ ਭਾਂਤ ਜਾਣੂ ਹੈ ਅਤੇ ਅਵਾਰਾ ਪਸ਼ੂਆਂ ਤੋਂ ਕਿਸਾਨਾਂ ਦੀਆਂ ਫ਼ਸਲਾਂ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤਾਂ ਦੁਆਲੇ ਤਾਰ ਲਾਉਣ ਲਈ ਕਿਸਾਨਾਂ ਨੂੰ ਪਹਿਲਾਂ ਹੀ 50 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਜਿਸ ਤਹਿਤ ਕੰਢੀ ਖੇਤਰ ਵਿੱਚ 563 ਕਿਸਾਨਾਂ ਨੂੰ 4.21 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਜੰਗਲਾਤ ਵਿਭਾਗ ਵੱਲੋਂ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜੰਗਲੀ ਸੂਰ ਅਤੇ ਰੋਜ਼ ਦੇ ਸ਼ਿਕਾਰ ਲਈ ਪਰਮਿਟ ਦੇਣ ਦਾ ਨੋਟਿਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਲੋਕਾਂ ਨੂੰ ਇਸ ਮੁਸ਼ਕਲ ਬਾਰੇ ਜਾਣੂ ਕਰਨ ਲਈ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ।
ERAGERG
Conclusion: