ਚੰਡੀਗੜ੍ਹ: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਹੈ ਜਿਸ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਹੈ। ਜਿਥੇ ਪਿਛਲੇ ਦਿਨੀਂ ਥੋੜਾ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਪਰ ਫਿਰ ਮੌਸਮ ਸਾਫ ਹੋਣ ਕਾਰਨ ਗਰਮੀ ਵਧ ਗਈ ਹੈ ਤੇ ਤਾਪਮਾਨ ’ਚ ਵੀ ਵਾਧਾ ਹੋਇਆ ਹੈ।
ਇਹ ਵੀ ਪੜੋ: ਪ੍ਰਸ਼ਾਸਨ ਦੇ ਨਿਯਮਾਂ ਨੂੰ ਛਿੱਕੇ ਟੰਗ ਮਾਫ਼ੀਆ ਚਲਾ ਰਿਹੈ, ਨਾਜਾਇਜ਼ ਪਸ਼ੂ ਮੰਡੀ
ਉਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ 18 ਤੋਂ ਲੈ ਕੇ 20 ਜੁਲਾਈ ਤੱਕ ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਪਵੇਗਾ। ਇਸ ਦੇ ਨਾਲ ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਆਵੇਗੀ।
ਇਹ ਵੀ ਪੜੋ: ਜ਼ਮੀਨ ਐਕਵਾਇਰ ਮਾਮਲਾ: ਅੱਕੇ ਕਿਸਾਨਾਂ ਨੇ ਡੀਸੀ ਦਫ਼ਤਰ ਅੰਦਰ ਵਾੜੇ ਟਰੈਕਟਰ