ETV Bharat / city

ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ

ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ, ਜਿਹੜੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਿਆਂ ਦੌਰਾਨ ਜਾਨ ਗੁਆ ਬੈਠੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ, ਸਿਆਸੀ ਤੇ ਹੋਰ ਉੱਘੀਆਂ ਹਸਤੀਆਂ ਅਤੇ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ।

ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ
author img

By

Published : Oct 19, 2020, 7:04 PM IST

ਚੰਡੀਗੜ੍ਹ: 15ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ (ਵਿਸ਼ੇਸ਼) ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਦਨ ਨੇ ਸੋਮਵਾਰ ਨੂੰ ਉਨ੍ਹਾਂ ਸਾਰੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜੋ ਕਿ ਕੇਂਦਰ ਸਰਕਾਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਰੋਸ ਮੁਜ਼ਾਹਰਾ ਕਰਦੇ ਹੋਏ ਆਪਣੀ ਜਾਨ ਗੁਆ ਬੈਠੇ ਹਨ।

ਸੋਮਵਾਰ ਨੂੰ ਸਦਨ ਵੱਲੋਂ ਆਜ਼ਾਦੀ ਘੁਲਾਟੀਆਂ, ਸਿਆਸੀ ਤੇ ਹੋਰ ਉੱਘੀਆਂ ਹਸਤੀਆਂ ਅਤੇ ਸੈਨਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਸਮੂਹ ਮੈਂਬਰਾਂ ਨੇ ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ।

  • Chief Minister @capt_amarinder Singh leads House in paying homage to farmers who’ve died in anti farm bills protests. On Day 1 of special session, Vidhan Sabha also pays tributes to eminent personalities. pic.twitter.com/4MWTIcM26x

    — Government of Punjab (@PunjabGovtIndia) October 19, 2020 " class="align-text-top noRightClick twitterSection" data=" ">

ਇਸ ਮੌਕੇ ਲਾਂਸ ਨਾਇਕ ਕਰਨੈਲ ਸਿੰਘ, ਪੰਜਾਬੀ ਭਾਸ਼ਾ ਦੇ ਉੱਘੇ ਵਿਗਿਆਨੀ ਤੇ ਸਾਹਿਤਕਾਰ-ਲੇਖਕ ਕੁਲਦੀਪ ਸਿੰਘ ਧੀਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਉਪ ਕੁਲਪਤੀ ਜੋਗਿੰਦਰ ਸਿੰਘ ਪੁਆਰ ਅਤੇ ਮਸ਼ਹੂਰ ਸੰਗੀਤਕਾਰ ਤੇ ਉੱਘੀ ਗਾਇਕਾ ਜਸਪਿੰਦਰ ਨਰੂਲਾ ਦੇ ਪਿਤਾ ਕੇਸਰ ਸਿੰਘ ਨਰੂਲਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦਾ ਹਾਲ ਹੀ ਵਿੱਚ ਦੇਹਾਂਤ ਹੋ ਗਿਆ ਸੀ।

ਲਾਂਸ ਨਾਇਕ ਕਰਨੈਲ ਸਿੰਘ 30 ਸਤੰਬਰ ਨੂੰ ਜੰਮੂ-ਕਸ਼ਮੀਰ ਦੇ ਕਿਸ਼ਨਾ ਘਾਟੀ ਖੇਤਰ ਵਿਚ ਦਹਿਸ਼ਤਗਰਦਾਂ ਵਿਰੁੱਧ ਇੱਕ ਓਪਰੇਸ਼ਨ ਦੌਰਾਨ ਸ਼ਹੀਦ ਹੋ ਗਏ ਸਨ। ਸਦਨ ਵੱਲੋਂ ਆਜ਼ਾਦੀ ਘੁਲਾਟੀਆਂ ਮਹਿੰਦਰ ਸਿੰਘ, ਸਰਦਾਰ ਸਿੰਘ, ਰਾਏ ਸਿੰਘ ਪਤੰਗਾ, ਮਹਿੰਦਰ ਸਿੰਘ ਅਤੇ ਹੇਮ ਰਾਜ ਮਿੱਤਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਆਜ਼ਾਦੀ ਦੀ ਲੜਾਈ ਵਿੱਚ ਇਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬੇਨਤੀ 'ਤੇ ਸਪੀਕਰ ਨੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦਾ ਨਾਂ ਵੀ ਸ਼ਰਧਾਂਜਲੀਆਂ ਵਿਚ ਸ਼ਾਮਲ ਕਰਨ ਨੂੰ ਮਨਜ਼ੂਰੀ ਦਿੱਤੀ।

ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਇਹ ਤਜਵੀਜ਼ ਪੇਸ਼ ਕੀਤੀ ਕਿ ਉਨ੍ਹਾਂ ਸਾਰੇ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇ ਜੋ ਕਿ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਹਨ। ਉਪਰੰਤ ਮੈਂਬਰਾਂ ਵੱਲੋਂ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਮਾਤਾ ਦਵਿੰਦਰ ਕੌਰ, ਪਠਾਨਕੋਟ ਤੋਂ ਵਿਧਾਇਕ ਅਮਿਤ ਵਿੱਜ ਦੇ ਪਿਤਾ ਅਨਿਲ ਵਿੱਜ, ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੋੜੀ ਦੇ ਪਿਤਾ ਚੌਧਰੀ ਚੈਨ ਸਿੰਘ ਅਤੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਦੇ ਪਿਤਾ ਗੁਰਬੰਤ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਦਾ ਦੇਹਾਂਤ ਹਾਲ ਹੀ ਵਿੱਚ ਹੋਇਆ ਸੀ।

ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਸਪੀਕਰ ਨੇ ਵਿਛੜੀਆਂ ਰੂਹਾਂ ਦੇ ਪਰਿਵਾਰਾਂ ਨੂੰ ਸਦਨ ਵੱਲੋਂ ਸ਼ੋਕ ਸੰਦੇਸ਼ ਭੇਜਣ ਸਬੰਧੀ ਇੱਕ ਮਤਾ ਵੀ ਪੇਸ਼ ਕੀਤਾ, ਜਿਸ ਨੂੰ ਜ਼ੁਬਾਨੀ ਵੋਟ ਰਾਹੀਂ ਪਾਸ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.