ਚੰਡੀਗੜ੍ਹ: ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਤੋਂ ਮੁੜ ਵਿਧਾਨਸਭਾ ਸਭਾ ਦਾ ਸੈਸ਼ਨ ਸ਼ੁਰੁ ਹੋਵੇਗਾ। ਵਿਧਾਨਸਭਾ ਸੈਸ਼ਨ ਦੀ ਕਾਰਵਾਈ ਸਵੇਰ 11 ਵਜੇ ਸ਼ੁਰੂ ਹੋਵੇਗੀ। ਇਸ ਸੈਸ਼ਨ ਦੌਰਾਨ ਉਨ੍ਹਾਂ ਵਿਧਾਇਕਾ ਨੂੰ ਸਹੁੰ ਚੁਕਾਈ ਜਾਵੇਗੀ ਜਿਨ੍ਹਾਂ ਨੇ ਪਹਿਲਾਂ ਸਹੁੰ ਨਹੀਂ ਚੁੱਕੀ ਸੀ। ਇਸ ਤੋਂ ਬਾਅਦ ਸਪੀਕਰ ਦੀ ਚੋਣ ਕੀਤੀ ਜਾਵੇਗੀ।
ਦੱਸ ਦਈਏ ਕਿ ਵਿਧਾਨਸਭਾ ਦੇ ਪਹਿਲੇ ਦਿਨ ਨਵੇਂ ਚੁਣੇ ਗਏ ਵਿਧਾਇਕਾ ਨੂੰ ਸਹੁੰ ਚੁਕਾਈ ਗਈ ਸੀ। ਸੈਸ਼ਨ ਦੇ ਪਹਿਲੇ ਦਿਨ 86 ਨਵੇਂ ਚੁਣ ਵਿਧਾਇਕਾਂ ਵੱਲ਼ੋਂ ਸਹੁੰ ਚੁੱਕੀ ਗਈ ਸੀ। ਇਸ ਦੌਰਾਨ ਕਈ ਵਿਧਾਇਕ ਪਹੁੰਚ ਨਹੀਂ ਸਕੇ ਸੀ ਜਿਨ੍ਹਾਂ ਨੂੰ ਅੱਜ ਸਹੁੰ ਚੁਕਾਈ ਜਾਵੇਗੀ।
ਸਪੀਕਰ ਦੀ ਕੀਤੀ ਜਾਵੇਗੀ ਚੋਣ
ਦੱਸ ਦਈਏ ਕਿ ਵਿਧਾਨਸਭਾ ਸੈਸ਼ਨ ਦੌਰਾਨ ਜਿੱਥੇ ਰਹਿੰਦੇ ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ ਉੱਥੇ ਹੀ ਸਪੀਕਰ ਦੀ ਵੀ ਚੌਣ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਨੇ ਕੋਟਕਪੁਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੂੰ ਸਪੀਕਰ ਵੱਜੋਂ ਨਾਮਜ਼ਦ ਕੀਤਾ ਗਿਆ ਹੈ। ਸਪੀਕਰ ਦੀ ਨਾਮਜ਼ਦਗੀ ਤੋਂ ਬਾਅਦ ਸੰਧਵਾ ਨੇ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਸੀ। ਸਪੀਕਰ ਦੀ ਚੋਣ ਤੋਂ ਬਾਅਦ ਨਵਾਂ ਸਪੀਕਰ ਕਾਂਗਰਸ ਦੇ ਰਾਣਾ ਕੰਵਰਪਾਲ ਸਿੰਘ ਦੀ ਥਾਂ ਲੈਣਗੇ।
22 ਮਾਰਚ ਨੂੰ ਸਦਨ ਦੀ ਕਾਰਵਾਈ
ਇਸ ਤੋਂ ਇਲਾਵਾ 22 ਮਾਰਚ ਨੂੰ ਸਵੇਰੇ 10 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਰਾਜਪਾਲ ਦੇ ਸੰਬੋਧਨ ’ਤੇ ਧੰਨਵਾਦ ਹੋਵੇਗਾ ਅਤੇ ਹੋਰ ਵੀ ਕੰਮ ਕਾਰ ਹੋਣਗੇ।
ਸੀਐੱਮ ਭਗਵੰਤ ਮਾਨ ਨੇ ਕੀਤਾ ਐਲਾਨ
ਉੱਥੇ ਹੀ ਦੂਜੇ ਪਾਸੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਸੀਐੱਮ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਗਿਆ ਹੈ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਐਂਟੀ ਕੁਰੱਪਸ਼ਨ ਹੈਲਪਾਈਨ ਨੰਬਰ ਜਾਰੀ ਕੀਤਾ ਜਾਵੇਗਾ। ਇਹ ਨੰਬਰ 23 ਮਾਰਚ ਨੂੰ ਜਾਰੀ ਕੀਤਾ ਜਾਵੇਗਾ। ਇਸ ਨਾਲ ਹਫਤਾ ਵਸੂਲੀ ਬੰਦ ਹੋਵੇਗੀ। ਇਸ ਨਾਲ ਸਿੱਧੀ ਉਨ੍ਹਾਂ ਕੋਲ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਹੋਵੇਗੀ।
ਇਹ ਵੀ ਪੜੋ: ਸਿੱਧੂ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ, ਰੋਡ ਰੇਜ਼ ਮਾਮਲੇ ’ਚ ਅੱਜ ਸੁਣਵਾਈ