ETV Bharat / city

ਪੰਜਾਬ ਵਿਧਾਨ ਸਭਾ ਦਾ ਸੈਸ਼ਨ 17 ਮਾਰਚ ਤੋਂ ਹੋਵੇਗਾ ਸ਼ੁਰੂ, ਸੀਐਮ ਸਮੇਤ ਸਾਰੇ ਵਿਧਾਇਕ ਚੁੱਕਣਗੇ ਸਹੁੰ - ਜਿੱਤ ਦਾ ਰੋਡ ਸ਼ੋਅ

ਪੰਜਾਬ ਵਿਧਾਨ ਸਭਾ ਦਾ ਸੈਸ਼ਨ (Punjab Assembly Session 2022) 17 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ 'ਚ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ।

Punjab Vidhan Sabha Session will begin from March 17

author img

By

Published : Mar 14, 2022, 9:54 AM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸੈਸ਼ਨ 17 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ 'ਚ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ ਜਾਵੇਗੀ। ਦੱਸ ਦੇਈਏ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਪੂਰਨ ਬਹੁਮਤ ਮਿਲਿਆ ਹੈ। ਭਗਵੰਤ ਮਾਨ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਸ਼ਨੀਵਾਰ ਨੂੰ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਦੱਸ ਦੇਈਏ ਕਿ 117 ਮੈਂਬਰੀ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ।

Punjab Vidhan Sabha Session will begin from March 17
ਧੰ. ANI

16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ

'ਆਪ' ਨੇ 117 ਮੈਂਬਰੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਰਿਕਾਰਡ 92 ਸੀਟਾਂ ਜਿੱਤੀਆਂ ਹਨ। ਨਤੀਜੇ ਐਲਾਨੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਰਾਜਪਾਲ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ 'ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹੁਣ ਭਗਵੰਤ ਮਾਨ 16 ਮਾਰਚ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

ਐਤਵਾਰ ਨੂੰ ਕੱਢਿਆ ਜਿੱਤ ਦਾ ਰੋਡ ਸ਼ੋਅ

ਪੰਜਾਬ 'ਚ ਨਵੀਂ ਸਰਕਾਰ ਬਣਨ ਜਾਂ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ 'ਚ ਆਪਣਾ ਜੇਤੂ ਮਾਰਚ ਕੱਢਿਆ। ਜਿੱਥੇ ਉਨ੍ਹਾਂ ਨੇ ਅੰਮ੍ਰਿਤਸਰ ਅਤੇ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।ਇਸ ਸਮੇਂ ਬੋਲਦਿਆ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹੀ ਨਹੀਂ ਸਗੋਂ ਪੰਜਾਬ ਦਾ ਬੱਚਾ-ਬੱਚਾ ਮੁੱਖ ਮੰਤਰੀ ਬਣੇਗਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਰੋਡ ਸ਼ੋਅ ਹੋਣ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਨਵੇਂ ਬਣੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਏ।

ਇਹ ਵੀ ਪੜ੍ਹੋ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਨਵੇਂ ਸਾਲ ਦੀਆਂ ਵਧਾਈਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.