ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ।
-
ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਵੱਲੋਂ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ @rashtrapatibhvn pic.twitter.com/5UcO9IcqoR
— Kultar Singh Sandhwan (@Sandhwan) May 13, 2022 " class="align-text-top noRightClick twitterSection" data="
">ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਵੱਲੋਂ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ @rashtrapatibhvn pic.twitter.com/5UcO9IcqoR
— Kultar Singh Sandhwan (@Sandhwan) May 13, 2022ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਜੀ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਵੱਲੋਂ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ @rashtrapatibhvn pic.twitter.com/5UcO9IcqoR
— Kultar Singh Sandhwan (@Sandhwan) May 13, 2022
ਇਹ ਵੀ ਪੜ੍ਹੋ: ਘਰ ’ਚ ਸੁੱਤੇ ਪਏ ਸ਼ਖ਼ਸ ’ਤੇ ਕੁਹਾੜੀ ਨਾਲ ਹਮਲਾ, ਰੂੰਹ ਕੰਬਾਊ ਵੀਡੀਓ ਆਈ ਸਾਹਮਣੇ
ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ: ਜੇ.ਪੀ ਨੱਢਾ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਚੌਕਸ, ਭਾਜਪਾ ਨੇ ਘੇਰੀ ਮਾਨ ਸਰਕਾਰ